Share on Facebook Share on Twitter Share on Google+ Share on Pinterest Share on Linkedin ਸਾਲਾਨਾ ਗੁਰਮਤਿ ਸਮਾਗਮ: ਦੂਜੇ ਦਿਨ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ ਨਬਜ਼-ਏ-ਪੰਜਾਬ, ਮੁਹਾਲੀ, 13 ਅਕਤੂਬਰ: ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਸਾਲਾਨਾ ਗੁਰਮ ਸਮਾਗਮ ਦੇ ਦੂਜੇ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਂਦੇ ਇਸ ਸਮਾਗਮ ਵਿੱਚ ਗੁਰੂ ਦੀ ਬਾਣੀ ਨਾਲ ਜੁੜਦੇ ਹੋਏ ਵੱਡੀ ਗਿਣਤੀ ਵਿੱਚ ਧਾਰਮਿਕ ਸਮਾਗਮ ਸ਼ਾਮ ਪੰਜ ਵਜੇ ਸ਼ੁਰੂ ਹੋ ਕੇ ਰਾਤ ਗਿਆਰਾਂ ਵਜੇ ਤੱਕ ਗੁਰਬਾਣੀ ਦਾ ਸਰਵਣ ਕੀਤਾ। ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕਾਂ ਸੰਗਤ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਿਆ। ਜਿਨ੍ਹਾਂ ਵਿੱਚ ਸਮੂਹ ਸਾਧ ਸੰਗਤ ਨੂੰ ਗੁਰਬਾਣੀ ਨਾਲ ਜੋੜਨ ਲਈ ਭੈਣ ਰਵਿੰਦਰ ਕੌਰ ਵੱਲੋਂ ਸਿਮਰਨ ਸਾਧਨਾ ਕੀਤੀ ਗਈ। ਜਦੋਂਕਿ ਭਾਈ ਦਵਿੰਦਰ ਸਿੰਘ ਖ਼ਾਲਸਾ ਖੰਨਾ ਵਾਲੇ, ਭਾਈ ਕਾਬਲ ਸਿੰਘ ਇੰਚਾਰਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਜਗਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਨਾਡਾ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਜਗਪਾਲ ਸਿੰਘ ਯੂਕੇ ਨੇ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕੀਤਾ। ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿੱਚ ਕੱਲ੍ਹ ਅਖੀਰੀ ਦਿਨ ਜਿੱਥੇ ਵੱਡੀ ਪੱਧਰ ’ਤੇ ਸੰਗਤ ਇਸ ਸਮਾਗਮ ਨਾਲ ਜੁੜ ਰਹੀਆਂ ਹਨ। ਨਾਲ ਹੀ ਸਮਾਗਮ ਦੌਰਾਨ ਭਾਈ ਗੁਰਤੇਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਕਥਾ ਭਾਈ ਪ੍ਰਦੀਪ ਸਿੰਘ, ਭਾਈ ਸਰਬਜੀਤ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਹਾਜ਼ਰੀ ਭਰ ਰਹੇ ਹਨ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਦੇ ਸਕੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਨੇ ਸ਼ੁਰੂ ਕੀਤਾ ਸੀ, ਉਸ ’ਤੇ ਚੱਲਦਿਆਂ ਸੋਹਾਣਾ ਹਸਪਤਾਲ ਵੱਡੇ ਪੱਧਰ ’ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਪੰਥ ਰਤਨ ਭਾਈ ਜਸਵੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਨੇ ਲੋਕ ਸੇਵਾ ਵਿੱਚ ਕੀਤੇ ਜਾ ਰਹੇ ਹਰ ਉਪਰਾਲੇ ਨੂੰ ਉਸ ਸਮੇਂ ਹੀ ਸਫਲ ਮੰਨਿਆਂ ਜਾ ਸਕਦਾ ਹੈ ਜਦ ਇਸ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲਾ ਹਰ ਵਿਅਕਤੀ ਵਾਪਸ ਜਾਂਦੇ ਹੋਏ ਆਪਣੇ ਚਿਹਰੇ ’ਤੇ ਖ਼ੁਸ਼ੀ ਲੈ ਕੇ ਜਾਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ