
ਗੁਰਦੁਆਰਾ ਅੰਬ ਸਾਹਿਬ ਵਿੱਚ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਪੱੁਜੀਆਂ
ਸਮਾਗਮ ਵਿੱਚ ਵੱਖ ਵੱਖ ਰਾਗੀ ਤੇ ਢਾਡੀ ਜਥਿਆਂ ਨੇ ਸੰਗਤ ਨੂੰ ਕਥਾ, ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਸ੍ਰੀ ਗੁਰੂ ਹਰ ਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸਮਾਗਮ ਵਿੱਚ ਸੁਖਮਨੀ ਸੇਵਾ ਸੁਸਾਇਟੀ, ਭਾਈ ਅਰਵਿੰਦਰ ਸਿੰਘ, ਭਾਈ ਜੋਧਵੀਰ ਸਿੰਘ ਲੁਧਿਆਣੇ ਵਾਲੇ, ਭਾਈ ਅਮਰਜੀਤ ਸਿੰਘ ਖਾਸਲਾ, ਢਾਡੀ ਜਥਾ ਗਿਆਨੀ ਗੁਰਨਾਮ ਸਿੰਘ ਮੋਹੀ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸੁਖਜਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ, ਭਾਈ ਰਵਿੰਦਰ ਸਿੰਘ ਤੇ ਦਵਿੰਦਰ ਸਿੰਘ, ਭਾਈ ਸਤਿੰਦਰਪਾਲ ਸਿੰਘ ਲੁਧਿਆਣਾ ਵਾਲੇ, ਭਾਈ ਕਿਸ਼ਨ ਸਿੰਘ ਅੰਮ੍ਰਿਤਸਰ ਵਾਲੇ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ, ਕਰਨੈਲ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੇ ਅੰਤ ਵਿਚ ਮੈਨੇਜਰ ਜੋਗਾ ਸਿੰਘ ਜਥਿਆਂ ਦਾ ਸਨਮਾਨ ਕੀਤਾ।
ਸਮਾਗਮ ਦੌਰਾਨ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਮੈਨੇਜਰ ਭਾਈ ਜੋਗਾ ਸਿੰਘ ਨੇ ਵੱਖ ਵੱਖ ਰਾਗੀ ਤੇ ਢਾਡੀ ਜਥਿਆਂ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਅਮਰਾਓ ਸਿੰਘ ਲੰਬਿਆਂ ਵਾਲੇ, ਸੀਨੀਅਰ ਅਕਾਲੀ ਆਗੂ ਜਸਵਿੰਦਰ ਸਿੰਘ ਵਿਰਕ, ਜਥੇਦਾਰ ਅਮਰੀਕ ਸਿੰਘ, ਡਾ. ਦਲਜੀਤ ਸਿੰਘ ਗਿੱਲ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਗਿੱਲ, ਅਕਾਲੀ ਕੌਂਸਲਰ ਕਮਲਜੀਤ ਸਿੰਘ ਰੂਬੀ ਤੇ ਪਰਮਜੀਤ ਸਿੰਘ ਕਾਹਲੋਂ ਅਤੇ ਭਾਜਪਾ ਕੌਂਸਲਰ ਅਰੁਣ ਸ਼ਰਮਾ, ਸੁਖਪਾਲ ਸਿੰਘ ਛੀਨਾ, ਰਜਿੰਦਰ ਸਿੰਘ ਮਾਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੈਨੇਜਰ ਭਾਈ ਜੋਗਾ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਭਾਈ ਸੁਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਅੰਬ ਸਾਹਿਬ, ਮਾਤਾ ਸੁੰਦਰ ਕੌਰ ਜੀ ਸੁਖਮਨੀ ਸੇਵਾ ਸੁਸਾਇਟੀ, ਭਾਈ ਅਜੀਤਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਭਾਈ ਪ੍ਰਤਾਪ ਸਿੰਘ, ਢਾਡੀ ਜਥਾ ਚਰਨ ਸਿੰਘ ਆਲਮਗੀਰ, ਭਾਈ ਓਂਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ, ਭਾਈ ਗੁਰਪ੍ਰੀਤ ਸਿੰਘ ਸ਼ਿਮਲਾ ਵਾਲੇ, ਭਾਈ ਸੁਖਜੀਤ ਸਿੰਘ, ਭਾਈ ਗੁਰਕੀਰਤ ਸਿੰਘ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਪਰਮਜੀਤ ਸਿੰਘ ਖਾਲਸਾ ਸ੍ਰੀ ਅਨੰਦਪੁਰ ਸਾਹਿਬ, ਭਾਈ ਦਵਿੰਦਰ ਸਿੰਘ ਅਕਾਲ ਆਸ਼ਰਮ ਸੋਹਾਣਾ ਵਾਲੇ, ਭਾਈ ਹਰਨਾਮ ਸਿੰਘ ਵੀ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਬਾਣੀ ਨਾਲ ਜੋੜਨਗੇ।