ਵਿੱਤੀ ਵਰ੍ਹੇ 2020-21 ਲਈ ਸਾਲਾਨਾ ਕਰਜ਼ਾ ਯੋਜਨਾ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਅੱਜ ਇੱਥੇ ਮੁਹਾਲੀ ਜ਼ਿਲ੍ਹੇ ਲਈ ਵਿੱਤੀ ਵਰ੍ਹੇ 2020-21 ਲਈ ਸਾਲਾਨਾ ਕਰਜ਼ਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਜ਼ਿਲ੍ਹਾ ਕਰਜ਼ਾ ਯੋਜਨਾ ਵਿੱਚ 7669.05 ਕਰੋੜ ਰੁਪਏ ਦਾ ਕਰਜ਼ਾ ਵੰਡਣ ਦੀ ਯੋਜਨਾ ਬਣਾਈ ਗਈ ਹੈ। ਕੁੱਲ ਵੰਡ ’ਚੋਂ, 6162.11 ਕਰੋੜ ਰੁਪਏ ਤਰਜੀਹੀ ਖੇਤਰਾਂ ਲਈ ਅਤੇ 3104 ਕਰੋੜ ਰੁਪਏ ਖੇਤੀਬਾੜੀ ਸੈਕਟਰ ਲਈ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਰਜ਼ਾ ਯੋਜਨਾ ਦਾ ਉਦੇਸ਼ ਸਰੋਤਾਂ ਦੀ ਸਰਬੋਤਮ ਵਰਤੋਂ ਪ੍ਰਮੁੱਖ ਸੈਕਟਰਾਂ ਨੂੰ ਕਰ ਦੀ ਢੁਕਵੀਂ ਵੰਡ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਵੱਖ-ਵੱਖ ਸਰੋਤਾਂ ਵਿੱਚ ਤਾਲਮੇਲ ਨਾਲ ਉਤਪਾਦਕਤਾ ਵਿੱਚ ਵਾਧਾ ਕਰਕੇ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ ਕਰਨਾ ਹੈ।
ਡੀਸੀ ਨੇ ਕਿਹਾ ਕਿ ਜ਼ਿਲ੍ਹਾ ਕਰਜ਼ਾ ਯੋਜਨਾ ਬਣਾਉਣਾ ਬਹੁਤ ਮਹੱਤਵਪੂਰਨ ਹੈ ਤਾਂ ਜੋ ਪੇਂਡੂ ਖੇਤਰ ਦੇ ਲੋਕਾਂ ਨੂੰ ਮੁਕਾਬਲਤਨ ਕੀਮਤਾਂ ’ਤੇ ਆਪਣੇ ਨਜ਼ਦੀਕੀ ਬੈਂਕਾਂ ਤੋਂ ਸੰਸਥਾਗਤ ਕਰਜ਼ਾ ਲੈਣ ਦੀ ਸਹੂਲਤ ਪ੍ਰਦਾਨ ਕੀਤੀ ਜਾ ਸਕੇ ਅਤੇ ਇਹ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਲਈ ਇਕ ਅਨੁਕੂਲ ਮਾਹੌਲ ਸਿਰਜੇਗਾ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਜ਼ਿਲ੍ਹਾ ਲਹੀਡ ਬੈਂਕ ਦੇ ਏਜੀਐਮ ਸੁਨੀਲ ਬਰਾਟ ਅਤੇ ਚੀਫ਼ ਐਲਡੀਐਮ ਉਪਕਾਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…