Nabaz-e-punjab.com

ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਸਿੱਧਵਾ ਸਕੂਲ ਦਾ ਸਾਲਾਨਾ ਮੈਗਜ਼ੀਨ ਰਿਲੀਜ਼

ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦਾ ਵਧੀਆ ਉਪਰਾਲਾ: ਕ੍ਰਿਸ਼ਨ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਇੱਥੇ ਸਿੱਖਿਆ ਭਵਨ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ (ਸ੍ਰੀ ਮੁਕਤਸਰ ਸਾਹਿਬ) ਦੇ ਸਾਲਾਨਾ ਮੈਗਜੀਨ ‘ਪੁੁੰਗਰਦੇ ਹਰਫ’ ਦੀ ਘੁੰਡ ਚੁਕਾਈ ਕੀਤੀ ਅਤੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਧਿਆਪਕਾਂ ਨੂੰ ਵੀ ਸ਼ਾਬਾਸ਼ ਦਿੱਤੀ। ਇਸ ਮੈਗਜ਼ੀਨ ਵਿੱਚ ਵਿਦਿਆਰਥੀਆਂ ਦੀਆਂ ਵੱਖ ਵੱਖ ਸਾਹਿਤਕ ਰਚਨਾਵਾਂ ਦੇ ਨਾਲ ਨਾਲ, ਪੂਰੇ ਵਿੱਦਿਅਕ ਸਾਲ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਦੀ ਮੂੰਹ ਬੋਲਦੀਆਂ ਤਸਵੀਰਾਂ ਅਤੇ ਬਾਲ ਕਲਾਕਾਰਾਂ ਵੱਲੋਂ ਹੱਥੀ ਬਣਾਏ ਵੱਖ ਵੱਖ ਚਿੱਤਰਾਂ ਨੂੰ ਅਹਿਮ ਸਥਾਨ ਦਿੱਤਾ ਗਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਹ ਸਾਲਾਨਾ ਮੈਗਜ਼ੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਦਾ ਪ੍ਰਤੀਬਿੰਬ ਹੈ ਜੋ ਸਕੂਲ ਦੀਆਂ ਸਮੁੱਚੀਆਂ ਪ੍ਰਾਪਤੀਆਂ ਦਰਸਾਉਂਦਾ ਹੈ ਅਤੇ ਅਜਿਹੇ ਉਪਰਾਲੇ ਪੰਜਾਬ ਦੇ ਬਾਕੀ ਸਕੂਲਾਂ ਦੇ ਅਧਿਆਪਕਾਂ ਲਈ ਵੀ ਪ੍ਰੇਰਨਾ ਸਰੋਤ ਬਣਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਲੇਖਕਾਂ ਨੂੰ ਜਿੱਥੇ ਆਪਣੀਆਂ ਰਚਨਾਵਾਂ ਛਾਪਣ ਲਈ ਇਕ ਅਹਿਮ ਮੰਚ ਮਿਲਦਾ ਹੈ, ਉੱਥੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਸਰਬਪੱਖੀ ਤੇ ਰਚਨਾਤਮਿਕ ਵਿਕਾਸ ਵੀ ਹੁੰਦਾ ਹੈ। ਸਾਲਾਨਾ ਮੈਗਜੀਨ ‘ਪੁੁੰਗਰਦੇ ਹਰਫ਼’ ਦੇ ਮੁੱਖ ਸੰਪਾਦਕ ਬਲਦੇਵ ਸਿੰਘ ਸਾਹੀਵਾਲ ਅੰਗਰੇਜ਼ੀ ਅਧਿਆਪਕ ਨੇ ਦੱਸਿਆ ਕਿ ਇਹ ਮੈਗਜ਼ੀਨ ਅਧਿਆਪਕਾਂ ਦੇ ਤਿੰਨ ਮੈਂਬਰੀ ਅਤੇ ਵਿਦਿਆਰਥੀਆਂ ਲੇਖਕਾਂ ਦੇ ਉੱਪ ਸੰਪਾਦਕੀ ਬੋਰਡ ਵੱਲੋਂ ਤਿਆਰ ਕੀਤਾ ਗਿਆ ਹੈ । ਪੁੰਗਰਦੇ ਹਰਫ਼ ਮੈਗਜ਼ੀਨ ਦੇ ਅੰਗਰੇਜ਼ੀ ਭਾਗ ਦੇ ਉੱਪ ਸੰਪਾਦਕ ਹੇਮਲਤਾ ਕੁਸ਼ਵਾਹਾ, ਹਿੰਦੀ ਭਾਗ ਦੇ ਉੱਪ ਸੰਪਾਦਕ ਪ੍ਰਿਯੰਕਾ ਅਤੇ ਰਮਨ ਮਹਿਤਾ ਉੱਪ ਸੰਪਾਦਕ ਪੰਜਾਬੀ ਵਿਭਾਗ ਨੇ ਇਸ ਮੈਗਜ਼ੀਨ ਨੂੰ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…