Share on Facebook Share on Twitter Share on Google+ Share on Pinterest Share on Linkedin ਪਿੰਡ ਨਥਮਲਪੁਰ ਵਿੱਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 25 ਅਗਸਤ: ਨੇੜਲੇ ਪਿੰਡ ਨਥਮਲਪੁਰ ਵਿਖੇ ਸਥਿਤ ਗੁਰਦਵਾਰਾ ਸ਼੍ਰੀ ਅੰਗੀਠਾ ਸਾਹਿਬ ਨਥਮਲਪੁਰ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਨਥਮਲਪੁਰ ਵਾਲਿਆਂ ਦੀ ਯਾਦ ਵਿਚ ਸਲਾਨਾ ਸਮਾਗਮ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਰਹਿਨੁਮਾਈ ਵਿਚ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲਾ ਵਿਚ ਬਾਬਾ ਭੁਪਿੰਦਰ ਸਿੰਘ ਮਾਜਰੇ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਢੱਕੀ ਵਾਲਿਆਂ, ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ, ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਬਾਬਾ ਮਨਜੀਤ ਸਿੰਘ ਛੰਨਾਂ, ਬਾਬਾ ਸੁਰਿੰਦਰ ਸਿੰਘ ਧੰਨਾ ਭਗਤ, ਭਾਈ ਰਣਜੀਤ ਸਿੰਘ ਮੋਰਿੰਡਾ, ਭਾਈ ਕੁਲਵਿੰਦਰ ਸਿੰਘ ਰੁਪਾਣਾ, ਗਿਆਨੀ ਬਲਵਿੰਦਰ ਸਿੰਘ ਕੰਗਣਵਾਲ, ਬੀਬੀਆਂ ਦਾ ਢਾਡੀ ਜਥਾ ਫਤਿਹਗੜ੍ਹ ਸਾਹਿਬ, ਗਿਆਨੀ ਸਰਵਨ ਸਿੰਘ ਭੱਟੀ, ਗਿਆਨੀ ਕੁਲਵਿੰਦਰ ਸਿੰਘ ਕਥਾਵਾਚਕ, ਬਾਬਾ ਅਜੀਤ ਸਿੰਘ ਹਰਖੋਵਾਲ, ਭਾਈ ਸੋਹਣ ਸਿੰਘ ਪਪਰਾਲੀ, ਭਾਈ ਕੁਲਤਾਰ ਸਿੰਘ ਮਨੀਮਾਜਰਾ,ਭਾਈ ਭਜਨ ਸਿੰਘ ਕਥਾਵਾਚਕ, ਗੁਰਮੀਤ ਸਿੰਘ ਰੌਲੂਮਾਜਰਾ, ਸੰਤ ਬਾਬਾ ਅਜੀਤ ਸਿੰਘ ਅਕੈਡਮੀ ਦੇ ਬੱਚੇ,ਗਿਆਨੀ ਮੇਵਾ ਸਿੰਘ ਪਪਰਾਲੀ, ਭਾਈ ਗੁਰਮੁਖ ਸਿੰਘ ਚੌਹਾਨ, ਬਾਬਾ ਬਹਾਦਰ ਸਿੰਘ ਮਕੜੌਨਾ, ਗੁਰਮੀਤ ਸਿੰਘ ਸ਼ਾਹਪੁਰ ਘਟੌਰ ਸਮੇਤਪੰਥ ਦੇ ਪ੍ਰਸ਼ਿੱਧ ਰਾਗੀ, ਢਾਡੀ, ਕਥਾਵਾਚਕਾਂ ਅਤੇ ਸੰਤ ਮਹਾਂਪੁਰਖਾਂ ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਗਿਆਨੀ ਅਮਰ ਸਿੰਘ ਅਮ੍ਰਿਤਸਰ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਉਚੇਚੇ ਤੌਰ ਤੇ ਹਾਜ਼ਰੀ ਭਰਦਿਆਂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਸੰਤ ਬਾਬਾ ਸਜੀਤ ਸਿੰਘ ਨਥਮਲਪੁਰ ਵਾਲਿਆਂ ਨੂੰ ਸ਼ਰਧਾ ਦੇ ਫੁਲ ਭੇਂਟ ਕੀਤੇ। ਇਸ ਮੌਕੇ ਮਾਤਾ ਸੁਰਜੀਤ ਕੌਰ ਨਥਮਲਪੁਰ ਅਤੇ ਬਾਬਾ ਗੁਰਪ੍ਰੀਤ ਸਿੰਘ ਨਥਮਲਪੁਰ ਵਾਲਿਆਂ ਰਾਗੀ ਢਾਡੀ ਅਤੇ ਕੀਰਤਨੀ ਜਥਿਆਂ ਦਾ ਸਨਮਾਨ ਕਰਦਿਆਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਘੇ ਸਮਾਜ ਸੇਵੀ ਪਰਮਜੀਤ ਸਿੰਘ ਛੰਮਾ, ਕੁਲਵਿੰਦਰ ਸਿੰਘ ਰਸੂਲਪੁਰ, ਮੇਜਰ ਸਿੰਘ, ਸੰਤ ਸਿੰਘ ਪਪਰਾਲੀ, ਰਣਜੀਤ ਸਿੰਘ ਕਾਕਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ