ਪਿੰਡ ਕਾਲੇਵਾਲ ਵਿੱਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਸਤੰਬਰ:
ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਕਾਲੇਵਾਲ ਵਿੱਚ ਨਗਰ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਜੁਗਤ ਰਾਮ ਦੀ ਸਾਲਾਨਾ ਬਰਸੀ ਗੁਰਦੁਆਰਾ ਸਾਹਿਬ ਵਿੱਚ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲਾਂ ਵਿੱਚ ਬੀਬੀ ਜਸਵੀਰ ਕੌਰ ਜੱਸ ਸੁਲਤਾਨ ਪੁਰ ਲੋਧੀ ਵਾਲਿਆਂ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਵਾਰਾਂ ਨਾਲ ਨਿਹਾਲ ਕੀਤਾ ਤੇ ਕਥਾ ਵਾਚਕ ਸੰਦੀਪ ਸਿੰਘ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਉਪਰੰਤ ਬਾਬਾ ਪਰਮਜੀਤ ਸਿੰਘ ਨਥਮਲਪੁਰ ਵਾਲਿਆਂਨੇ ਕੀਰਤਨ ਰਾਂਹੀ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਚੰਨਾ ਕਾਲੇਵਾਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਬਾਬਾ ਜੁਗਤ ਰਾਮ ਜੀ ਦੀ ਬਰਸੀ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਧੂਮਧਾਮ ਨਾਲ ਮਨਾਈ ਜਾਂਦੀ ਹੈ। ਇਸ ਮੌਕੇ ਐਸਜੀਪੀਸੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੇ ਆਈਆਂ ਸੰਗਤਾਂ ਨੂੰ ਅਮ੍ਰਿਤ ਪਾਨ ਕਰਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ, ਅਕਾਲੀ ਆਗੂ ਰਣਜੀਤ ਸਿੰਘ ਗਿੱਲ ਦੇ ਪੀਏ ਜਗਜੀਤ ਸਿੰਘ, ਮਨਸਾ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਕਾਲੇਵਾਲ, ਕੁਲਵੀਰ ਸਿੰਘ ਸਕੱਤਰ, ਦਲਜੀਤ ਸਿੰਘ, ਬਖਸ਼ੀਸ ਸਿੰਘ, ਦਿਲਬਾਗ ਸਿੰਘ ਪੰਚ, ਮਿਹਰ ਸਿੰਘ, ਸੁਖਵੀਰ ਸਿੰਘ ਲਾਡੀ, ਅਧਿਆਪਕ ਆਗੂ ਰਵਿੰਦਰ ਸਿੰਘ ਪੱਪੀ, ਹੈਰੀ ਬੈਂਸ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…