Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਕਰੋਨਾ ਪੀੜਤ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਸਿਹਤ ਵਿਭਾਗ ਨੇ ਅੱਜ 312 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੂਨ: ਮੁਹਾਲੀ ਵਿੱਚ ਮੰਗਲਵਾਰ ਸ਼ਾਮ ਨੂੰ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਮੁਹਾਲੀ ਜ਼ਿਲ੍ਹੇ ਵਿੱਚ ਹੁਣ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 137 ਹੋ ਗਈ ਹੈ। ਜਿਨ੍ਹਾਂ ’ਚੋਂ 22 ਨਵੇਂ ਕੇਸ ਐਕਟਿਵ ਹਨ। ਉਂਜ ਨਾਲ-ਨਾਲ ਪੀੜਤ ਮਰੀਜ਼ ਠੀਕ ਵੀ ਹੋ ਰਹੇ ਹਨ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਅੱਜ ਤੌਸੀਫ਼ (30) ਨਾਂ ਦੇ ਨੌਜਵਾਨ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਮੁਹਾਲੀ ਸਮੇਤ ਹੋਰ ਵੱਖ-ਵੱਖ ਫਲੂ ਕਾਰਨਰਾਂ ਤੋਂ 312 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 137 ਪੀੜਤ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ ਤਿੰਨ ਮਰੀਜ਼ਾਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ ਅਤੇ 112 ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਵਿੱਚ ਪਰਤ ਚੁੱਕੇ ਹਨ। ਇਸ ਸਮੇਂ ਮੁਹਾਲੀ ਵਿੱਚ ਐਕਟਿਵ ਕੇਸਾਂ ਦੀ ਗਿਣਤੀ 22 ਹੈ। ਇਹ ਸਾਰੇ ਪੀੜਤ ਮਰੀਜ਼ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਇਨ੍ਹਾਂ ਸਾਰਿਆਂ ਦੀ ਹਾਲਤ ਠੀਕ ਹੈ। ਉਨ੍ਹਾਂ ਦੱਸਿਆ ਕਿ ਪੁਰਾਣੇ 340 ਸੈਂਪਲਾਂ ’ਚੋਂ ਅੱਜ ਇਕ ਪਾਜ਼ੇਟਿਵ ਕੇਸ ਨੂੰ ਛੱਡ ਕੇ ਬਾਕੀ 290 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਜਦੋਂਕਿ 50 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ