nabaz-e-punjab.com

ਦਸਵੀਂ ਤੇ ਬਾਰ੍ਹਵੀਂ ਵਿੱਚ ਦਾਖ਼ਲ ਲੈਣ ਤੋਂ ਵਾਂਝੇ ਵਿਦਿਆਰਥੀਆਂ ਨੂੰ ਦਿੱਤਾ ਇੱਕ ਹੋਰ ਮੌਕਾ

15 ਸਤੰਬਰ ਤੋਂ ਬਾਅਦ ਲੇਟ ਫੀਸ ਨਾਲ ਦਸਵੀਂ ਤੇ ਬਾਰ੍ਹਵੀਂ ਵਿੱਚ ਦਾਖ਼ਲਾ ਲੈ ਸਕਣਗੇ ਵਿਦਿਆਰਥੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਅਕਾਦਮਿਕ ਸਾਲ 2022-23 ਲਈ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਪਹਿਲਾਂ ਨਿਰਧਾਰਿਤ ਆਖ਼ਰੀ ਮਿਤੀ 31 ਅਗਸਤ ਤੱਕ ਦਾਖ਼ਲਾ ਨਾ ਲੈ ਸਕਣ ਵਾਲੇ ਵਿਦਿਆਰਥੀਆਂ ਲਈ ਹੁਣ ਦਾਖ਼ਲੇ ਦੀਆਂ ਮਿਤੀਆਂ ਵਿੱਚ ਵਾਧਾ ਕੀਤਾ ਗਿਆ ਹੈ। ਸਿੱਖਿਆ ਬੋਰਡ ਦੀ ਅਕਾਦਮਿਕ ਸ਼ਾਖਾ ਦੀ ਜਾਣਕਾਰੀ ਅਨੁਸਾਰ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਹੁਣ 15 ਸਤੰਬਰ ਤੱਕ ਬਿਨਾਂ ਕਿਸੇ ਲੇਟ ਫੀਸ ਦੇ ਦਾਖ਼ਲਾ ਲੈ ਸਕਣਗੇ।
ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਬਿਨਾਂ ਲੇਟ ਫੀਸ ਦਾਖ਼ਲੇ ਦੀ ਆਖ਼ਰੀ ਮਿਤੀ ਤੋਂ ਬਾਅਦ ਵਿਦਿਆਰਥੀ ਨਿਰਧਾਰਿਤ ਦਾਖ਼ਲਾ ਫੀਸ ਦੇ ਨਾਲ-ਨਾਲ 1 ਹਜ਼ਾਰ ਰੁਪਏ ਲੇਟ ਫੀਸ ਨਾਲ 30 ਸਤੰਬਰ ਤੱਕ ਦਾਖ਼ਲ ਲੈ ਸਕਦੇ ਹਨ ਜਦੋਂਕਿ 2000 ਰੁਪਏ ਲੇਟ ਫੀਸ ਨਾਲ 15 ਅਕਤੂਬਰ ਤੱਕ, 3000 ਰੁਪਏ ਲੇਟ ਫੀਸ ਨਾਲ 31 ਅਕਤੂਬਰ ਤੱਕ, 4000 ਰੁਪਏ ਲੇਟ ਫੀਸ ਨਾਲ 15 ਨਵੰਬਰ ਤੱਕ, 5000 ਰੁਪਏ ਲੇਟ ਫੀਸ ਨਾਲ 30 ਨਵੰਬਰ ਤੱਕ, 6000 ਰੁਪਏ ਲੇਟ ਫੀਸ ਨਾਲ 15 ਦਸੰਬਰ ਤੱਕ, 7000 ਰੁਪਏ ਲੇਟ ਫੀਸ ਨਾਲ 31 ਦਸੰਬਰ ਤੱਕ, 8000 ਰੁਪਏ ਲੇਟ ਫੀਸ ਨਾਲ 16 ਜਨਵਰੀ 2023 ਤੱਕ, 9000 ਰੁਪਏ ਲੇਟ ਫੀਸ ਨਾਲ 31 ਜਨਵਰੀ 2023 ਤੱਕ ਅਤੇ 10 ਹਜ਼ਾਰ ਰੁਪਏ ਲੇਟ ਫੀਸ ਨਾਲ 15 ਫਰਵਰੀ 2023 ਤੱਕ ਦਾਖ਼ਲਾ ਲਿਆ ਜਾ ਸਕਦਾ ਹੈ। ਬੁਲਾਰੇ ਨੇ ਦੱਸਿਆ ਕਿ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਦਾਖ਼ਲੇ ਸਬੰਧੀ ਹੋਰ ਵਧੇਰੇ ਲੋੜੀਂਦੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ’ਤੇ ਉਪਲਬਧ ਕਰਵਾਈ ਗਈ ਹੈ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…