ਦਲਿਤ ਵਿਰੋਧੀ ਬਿਆਨ: ਅਮਿਤ ਸ਼ਾਹ ਦੇ ਖ਼ਿਲਾਫ਼ ਕਾਂਗਰਸੀ ਵਰਕਰਾਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ

ਡਾ. ਅੰਬੇਡਕਰ ਵਿਰੁੱਧ ਟਿੱਪਣੀਆਂ ਲਈ ਕੇਂਦਰੀ ਗ੍ਰਹਿ ਮੰਤਰੀ ਤੁਰੰਤ ਮੁਆਫ਼ੀ ਮੰਗਣ: ਸਿੱਧੂ

ਨਬਜ਼-ਏ-ਪੰਜਾਬ, ਮੁਹਾਲੀ, 18 ਜਨਵਰੀ:
ਭਾਰਤ ਸਰਕਾਰ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਬੋਲੇ ਗਏ ਕਥਿਤ ਅਪਸ਼ਬਦਾਂ ਖ਼ਿਲਾਫ਼ ਕੁੱਲ ਹਿੰਦ ਕਾਂਗਰਸ ਪਾਰਟੀ ਦੀਆਂ ਹਦਾਇਤਾਂ ’ਤੇ ਅੱਜ ਮੁਹਾਲੀ ਵਿੱਚ ਬਲਾਕ ਕਾਂਗਰਸ ਕਮੇਟੀ ਨੇ ‘ਜੈ ਬਾਪੂ, ਜੈ ਭੀਮ, ਜੈ ਸੰਵਿਧਾਨ’ ਦੇ ਨਾਅਰੇ ਹੇਠ ਵਿਸ਼ਾਲ ਰੋਸ ਪ੍ਰਦਰਸ਼ਨ ਅਤੇ ਸ਼ਹਿਰ ਦੀਆਂ ਸੜਕਾਂ ’ਤੇ ਰੋਸ ਮਾਰਚ ਕੀਤਾ। ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਸੈਂਕੜੇ ਆਗੂਆਂ ਅਤੇ ਵਰਕਰਾਂ ਨੇ ਹੱਥਾਂ ਵਿਚ ਤਖ਼ਤੀਆਂ ਲੈ ਕੇ ਅਮਿਤ ਸ਼ਾਹ ਵਿਰੁੱਧ ਆਕਾਸ਼-ਗੂੰਜਾਊ ਨਾਹਰੇ ਲਾਉਂਦਿਆਂ ਮੰਗ ਕੀਤੀ ਕਿ ਗ੍ਰਹਿ ਮੰਤਰੀ ਡਾ. ਅੰਬੇਦਕਰ ਬਾਰੇ ਕੀਤੀਆਂ ਅਪਮਾਨਜਨਕ ਟਿੱਪਣੀਆਂ ਤੁਰੰਤ ਵਾਪਸ ਲੈਣ ਅਤੇ ਸਾਰੇ ਦੇਸ਼ ਕੋਲੋਂ ਮਾਫ਼ੀ ਮੰਗਣ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਆਖਿਆ ਕਿ ਅਮਿਤ ਸ਼ਾਹ ਦੇ ਬਿਆਨ ਦੇ ਬਿਆਨ ਤੋਂ ਭਾਜਪਾ ਦੀ ਦਲਿਤ-ਵਿਰੋਧੀ ਸੋਚ ਸਾਫ਼ ਝਲਕਦੀ ਹੈ
ਉਨ੍ਹਾਂ ਕਿਹਾ ਕਿ ਭਾਜਪਾ ਦੀ ਬੁਨਿਆਦ ਹੀ ਦਲਿਤ ਅਤੇ ਦਬੇ-ਕੁਚਲੇ ਵਰਗਾਂ ਉਤੇ ਅਤਿਆਚਾਰ ਅਤੇ ਸ਼ੋਸ਼ਣ ਉਤੇ ਟਿਕੀ ਹੈ, ਇਹ ਪਹਿਲੀ ਵਾਰ ਨਹੀਂ ਹੋਇਆ ਸਗੋਂ ਪਹਿਲਾਂ ਵੀ ਕਈ ਭਾਜਪਾ ਆਗੂਆਂ ਨੇ ਦਲਿਤਾਂ ਵਿਰੋਧੀ ਬਿਆਨ ਦੇ ਕੇ ਅਪਣੀ ਵੰਡ-ਪਾਊ ਸੋਚ ਦਾ ਪ੍ਰਗਟਾਵਾ ਕੀਤਾ ਹੈ, ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਜਿਸ ਨੇ ਹਮੇਸ਼ਾ ਹੀ ਦਲਿਤਾਂ ਅਤੇ ਗ਼ਰੀਬ ਵਰਗਾਂ ਦਾ ਸਾਥ ਦਿੱਤਾ ਹੈ, ਅਮਿਤ ਸ਼ਾਹ ਦੀਆਂ ਅਜਿਹੀਆਂ ਅਪਮਾਨਜਨਕ ਟਿੱਪਣੀਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਅਮਿਤ ਸ਼ਾਹ ਨੂੰ ਮਾਫ਼ੀ ਮੰਗਣ ਲਈ ਮਜਬੂਰ ਕਰੇਗੀ, ਇਹ ਰੋਸ ਪ੍ਰਦਰਸ਼ਨ ਫੇਜ਼-3ਬੀ-1 ਸਥਿਤ ਰੋਜ਼ ਗਾਰਡਨ ਪਾਰਕ ਤੋਂ ਲੈ ਕੇ ਫੇਜ਼-3\5 ਦੀਆਂ ਬੱਤੀਆਂ ਤੱਕ ਕੱਢਿਆ ਗਿਆ।
ਇਸ ਰੋਸ ਮਾਰਚ ਵਿੱਚ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਬਲਾਕ ਕਾਂਗਰਸ ਕਮੇਟੀ ਮੁਹਾਲੀ ਦੇ ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸ੍ਰੀਮਤੀ ਰੁਪਿੰਦਰ ਕੌਰ ਰੀਨਾ, ਕਮਲਪ੍ਰੀਤ ਸਿੰਘ ਬੰਨੀ, ਸੁੱਚਾ ਸਿੰਘ ਕਲੌੜ, ਜਸਵੀਰ ਸਿੰਘ ਮਾਣਕੁ, ਅਨੁਰਾਧਾ ਆਨੰਦ, ਦਵਿੰਦਰ ਕੌਰ ਵਾਲਿਆਂ, ਰਵਿੰਦਰ ਸਿੰਘ, ਮਾਸਟਰ ਚਰਨ ਸਿੰਘ, ਗੁਰਸਾਹਿਬ ਸਿੰਘ, ਜਗਦੀਸ਼ ਸਿੰਘ ਜੱਗਾ, ਗੁਰਚਰਨ ਸਿੰਘ ਭੰਵਰਾ, ਇੰਦਰਜੀਤ ਸਿੰਘ ਢਿੱਲੋਂ, ਨਛੱਤਰ ਸਿੰਘ, ਲਖਬੀਰ ਸਿੰਘ, ਸਾਰੇ ਕੌਂਸਲਰ, ਜ਼ਿਲ੍ਹਾ ਐਸਸੀ ਵਿੰਗ ਦੇ ਚੇਅਰਮੈਨ ਲਖਵਿੰਦਰ ਸਿੰਘ ਕਾਲਾ ਸੋਹਾਣਾ, ਮੰਡਲ ਪ੍ਰਧਾਨ ਪ੍ਰਦੀਪ ਸੋਨੀ, ਮੰਡਲ ਪ੍ਰਧਾਨ ਸੰਤ ਸਿੰਘ ਸੰਨੀ ਕੰਡਾ, ਮੰਡਲ ਪ੍ਰਧਾਨ ਗੁਰਮੇਜ ਸਿੰਘ, ਮੰਡਲ ਪ੍ਰਧਾਨ ਬਿਕਰਮ ਸਿੰਘ, ਮੰਡਲ ਪ੍ਰਧਾਨ ਕੁਲਵਿੰਦਰ ਸਿੰਘ ਸੰਜੂ, ਮੰਡਲ ਪ੍ਰਧਾਨ ਹੈਪੀ ਮਲਿਕ, ਨਿਰਮਲ ਸਿੰਘ ਸਭਰਵਾਲ, ਮੁਲਾਜ਼ਮ ਆਗੂ ਲੱਖਾ ਸਿੰਘ, ਬਲਜਿੰਦਰ ਸਿੰਘ ਸਾਬਕਾ ਐਸਡੀਓ, ਸੁਖਦੀਪ ਸਿੰਘ ਨਿਆਂ ਸ਼ਹਿਰ, ਹਰਦਿਆਲ ਚੰਦ ਬਡਬਰ, ਭਗਤ ਸਿੰਘ ਨਾਮਧਾਰੀ, ਇੰਦਰਜੀਤ ਸਿੰਘ ਖੋਖਰ, ਸੁਰਿੰਦਰ ਰਾਜਪੂਤ ਸਾਬਕਾ ਕੌਂਸਲਰ, ਜਸਪਾਲ ਸਿੰਘ ਟਿਵਾਣਾ, ਲਾਭ ਸਿੰਘ ਸਿੱਧੂ, ਪ੍ਰਕਾਸ਼ ਚੰਦ, ਪਰਮਜੀਤ ਸਿੰਘ ਚੌਹਾਨ, ਹਰਚਰਨ ਸਿੰਘ ਗਰੇਵਾਲ, ਰਾਕੇਸ਼ ਰਿੰਕੂ, ਸੁਖਦੇਵ ਸਿੰਘ ਵੜੈਚ, ਬਲਜਿੰਦਰ ਸਿੰਘ ਫੇਜ਼-2 ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪੱਧਰ ਕਨਵੈਨਸ਼ਨਾਂ…