ਮੋਦੀ ਸਰਕਾਰ ਵੱਲੋਂ ਪਾਸ ਕੀਤਾ ਆਰਡੀਨੈਂਸ ਕਿਸਾਨ ਵਿਰੋਧੀ: ਬੱਬੀ ਬਾਦਲ

ਸੂਬਿਆਂ ਦੀ ਖ਼ੁਦਮੁਖ਼ਤਿਆਰੀ ਨੂੰ ਖ਼ਤਮ ਕਰੇਗਾ ਨਵਾਂ ਆਰਡੀਨੈਂਸ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਆਰਡੀਨੈਂਸ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਅਜਿਹਾ ਕਰ ਕੇ ਕੇਂਦਰ ਸਰਕਾਰ ਦੇਸ਼ ਦੇ ਖੇਤੀਬਾੜੀ ਸੈਕਟਰ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਪੂਰੀ ਆਜ਼ਾਦੀ ਦੇਣ ਦੇ ਆਪਣੇ ਲੁਕਵੇਂ ਏਜੰਡੇ ਨੂੰ ਲਾਗੂ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਇਸ ਆਰਡੀਨੈਂਸ ਨਾਲ ਪੰਜਾਬ ਦਾ ਕਿਸਾਨ ਸਭ ਤੋਂ ਵੱਡਾ ਪ੍ਰਭਾਵਿਤ ਹੋਵੇਗਾ ਕਿਉਂਕਿ ਵੱਡੇ ਵਪਾਰਕ ਘਰਾਣਿਆਂ ਵੱਲੋਂ ਉਨ੍ਹਾਂ ਦੀ ਲੁੱਟ ਦਾ ਰਾਹ ਖੁੱਲ੍ਹ ਜਾਣਗੇ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਭਾਰਤ ਦੇ ਜ਼ਿਆਦਾ ਕਿਸਾਨ ਘੱਟ ਮਾਲਕੀ ਵਾਲੇ ਹਨ ਇਸ ਲਈ ਆਰਡੀਨੈਂਸ ਅਨੁਸਾਰ ਅਜਿਹੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਵੱਲੋਂ ਆਪਣੀ ਫਸਲ ਨੂੰ ਹੋਰਨਾਂ ਸੂਬਿਆਂ ਵਿੱਚ ਜਾ ਕੇ ਵੇਚਣਾ ਮੁਸਕਲ ਹੋਵੇਗਾ। ਬੱਬੀ ਬਾਦਲ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਨੂੰ ਖ਼ਰੀਦਣ ਲਈ ਬਣਾਏ ਗਏ ਐਗਰੀਕਲਚਰ ਪ੍ਰੋਡਿਊਸਰ ਮਾਰਕੀਟਿੰਗ ਕਮੇਟੀ ਐਕਟ ਨੂੰ ਖ਼ਤਮ ਕਰ ਕੇ ਮੋਦੀ ਸਰਕਾਰ ਨੇ ਉਕਤ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀ ਆਪਣੀ ਮਨਮਰਜ਼ੀ ਨਾਲ ਲੁੱਟ ਕਰਨ ਲਈ ਖੁੱਲ੍ਹ ਦੇ ਦਿੱਤੀ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਅੰਨਦਾਤਾ ਪਹਿਲਾਂ ਹੀ ਦੋਹਰੀ ਮਾਰ ਝੱਲ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਸਵਾਮੀਨਾਥਨ ਰਿਪੋਰਟ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਆਪਣੀ ਕੁਰਸੀ ਬਚਾਉਣ ਲਈ ਕੈਬਨਿਟ ਵਿੱਚ ਕਿਸਾਨ ਵਿਰੋਧੀ ਬਿੱਲ ਨੂੰ ਪਾਸ ਕਰਨ ਲਈ ਚੁੱਪ-ਚਾਪ ਦਸਖ਼ਤ ਕੀਤੇ ਗਏ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਰਣਧੀਰ ਸਿੰਘ ਪੇ੍ਰਮਗੜ੍ਹ, ਕੰਵਲਜੀਤ ਸਿੰਘ ਪੱਤੋਂ, ਇਕਬਾਲ ਸਿੰਘ, ਹਰਵਿੰਦਰ ਸਿੰਘ ਸਿੱਧੂ ਅਤੇ ਮਨਪ੍ਰੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …