Share on Facebook Share on Twitter Share on Google+ Share on Pinterest Share on Linkedin ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਵੱਲੋਂ 250 ਗਰਾਮ ਅਫ਼ੀਮ ਤੇ 20 ਕਿੱਲੋ ਭੁੱਕੀ ਸਮੇਤ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 7 ਨਵੰਬਰ: ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਜ਼-7 ਦੀ ਟੀਮ ਵੱਲੋਂ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ 250 ਗਰਾਮ ਅਫ਼ੀਮ ਅਤੇ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਜੀਤ ਰਾਮ ਅਤੇ ਹੋਰ ਪੁਲੀਸ ਕਰਮਚਾਰੀ ਪਿੰਡ ਸੋਹਾਣਾ ਸਥਿਤ ਗੁਰਦੁਆਰਾ ਡੇਰਾ ਸਾਹਿਬ ਵਾਲੀ ਸਾਈਡ ਤੋਂ ਟੋਭੇ ਵਾਲੇ ਪਾਸੇ ਗਸ਼ਤ ਕਰ ਰਹੇ ਸੀ। ਇਸ ਦੌਰਾਨ ਪਾਣੀ ਵਾਲੀ ਟੈਂਕੀ ਨੇੜੇ ਇੱਕ ਨੌਜਵਾਨ ਕਾਲੇ ਰੰਗ ਦਾ ਬੈਗ ਚੁੱਕੀ ਆ ਰਿਹਾ ਸੀ, ਜੋ ਪੁਲੀਸ ਨੂੰ ਦੇਖ ਕੇ ਘਬਰਾ ਗਿਆ ਅਤੇ ਬੈਗ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ ਲੇਕਿਨ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਭਰਤ ਸਿੰਘ ਵਾਸੀ ਪਿੰਡ ਕਮਾਲਪੁਰ, ਥਾਣਾ ਕੁਆਰਸੀ, ਜ਼ਿਲ੍ਹਾ ਅਲੀਗੜ੍ਹ (ਯੂਪੀ) ਵਜੋਂ ਹੋਈ ਹੈ, ਜੋ ਇਸ ਸਮੇਂ ਮੁਹੱਲਾ ਰਮਦਾਸੀਆਂ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਬੈਗ ਦੀ ਤਲਾਸ਼ੀ ਲੈਣ ’ਤੇ 250 ਗਰਾਮ ਅਫ਼ੀਮ ਅਤੇ 20 ਕਿੱਲੋ ਭੁੱਕੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ