ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਵੱਲੋਂ ਚਿੱਟੇ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 3 ਨਵੰਬਰ:
ਪੰਜਾਬ ਪੁਲੀਸ ਦੇ ਐਂਟੀ-ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਜ਼-7 (ਮੁਹਾਲੀ) ਦੀ ਟੀਮ ਨੇ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ 120 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਅਤੇ ਜੈਦੀਪ ਸਿੰਘ ਵਾਸੀ ਪਿੰਡ ਗੁਰੂਸਰ, ਥਾਣਾ ਰਤੀਆ (ਹਰਿਆਣਾ) ਹੋਈ ਹੈ। ਕਾਰ ਦੀ ਤਲਾਸ਼ੀ ਲੈਣ ’ਤੇ ਗੇਅਰ ਬਾਕਸ ਨੇੜੇ ਰੱਖੇ ਲਿਫ਼ਾਫ਼ੇ ’ਚੋਂ 50 ਗਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਗਿਆ।
ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਅਤੇ ਹੋਰ ਕਰਮਚਾਰੀ ਪੰਚਮ ਸੁਸਾਇਟੀ ਸੈਕਟਰ-68 ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸੀ ਕਿ ਇਸ ਦੌਰਾਨ ਹਰਿਆਣਾ ਨੰਬਰ ਦੀ ਸਕੌਡਾ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਕਾਰ ’ਚੋਂ 50 ਗਰਾਮ ਚਿੱਟਾ ਬਰਾਮਦ ਕੀਤਾ ਗਿਆ।
ਕਾਰ ਚਾਲਕ ਨੇ ਦੱਸਿਆ ਕਿ ਉਹ ਹੈਰੋਇਨ ਹਰਪਾਲ ਸਿੰਘ ਵਾਸੀ ਪਿੰਡ ਨਰੈਣਗੜ੍ਹ ਛੇਹਰਟਾ (ਅੰਮ੍ਰਿਤਸਰ) ਕੋਲੋਂ ਲੈ ਕੇ ਆੳਂੁਦੇ ਹਨ। ਇਸ ਮਗਰੋਂ ਪੁਲੀਸ ਨੇ ਹਰਪਾਲ ਸਿੰਘ ਨੂੰ ਅੰਤਰਰਾਜੀ ਪੁਰਾਣਾ ਬੱਸ ਅੱਡਾ ਫੇਜ਼-8 ਨੇੜਿਓਂ ਕਾਬੂ ਕਰ ਲਿਆ ਅਤੇ ਉਸ ਕੋਲੋਂ 70 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਆਪਣੇ ਪੱਕੇ ਗਾਹਕਾਂ ਨੂੰ ਚਿੱਟਾ ਸਪਲਾਈ ਕਰਨ ਲਈ ਮੁਹਾਲੀ ਆਇਆ ਹੋਇਆ ਸੀ। ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨੇ ਮੁਲਜ਼ਮਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਨਸ਼ਾ ਤਸਕਰੀ ਵਿੱਚ ਹੋਰ ਕੌਣ-ਕੌਣ ਲੋਕ ਸ਼ਾਮਲ ਹਨ।

Load More Related Articles
Load More By Nabaz-e-Punjab
Load More In General News

Check Also

Press Gallery Committee of Punjab Vidhan Sabha unequivocally condemns illegal detention of Punjab mediapersons by Delhi Police

Press Gallery Committee of Punjab Vidhan Sabha unequivocally condemns illegal detention of…