ਦੇਸ਼ ਵਿਰੋਧੀ ਤਾਕਤਾਂ ਨੇ ਹਿੰਦੂ ਸੰਗਠਨਾਂ ਅਤੇ ਦਲਿਤਾਂ ਵਿੱਚ ਝਗੜਾ ਕਰਵਾਇਆ: ਨਿਸ਼ਾਂਤ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਕਿਹਾ ਹੈ ਕਿ ਫਗਵਾੜਾ ਵਿੱਚ ਦੇਸ਼ ਵਿਰੋਧੀ ਤਾਕਤਾਂ ਨੇ ਹੀ ਹਿੰਦੂ ਸੰਗਠਨਾਂ ਅਤੇ ਦਲਿਤਾਂ ਵਿਚਾਲੇ ਝਗੜਾ ਕਰਵਾਇਆ ਹੈ। ਉਹਨਾਂ ਕਿਹਾ ਕਿ ਦਲਿਤ, ਰਾਜਪੂਤ ਅਤੇ ਬ੍ਰਾਹਮਣ ਵੀ ਹਿੰਦੂ ਧਰਮ ਦੇ ਹੀ ਅੰਗ ਹਨ। ਇਸ ਲਈ ਇਹਨਾਂ ਨੂੰ ਆਪਸ ਵਿੱਚ ਨਹੀਂ ਲੜਨਾ ਚਾਹੀਦਾ ਅਤੇ ਸਮਝਦਾਰੀ ਤੋਂ ਕੰਮ ਲੈਣਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਰਲ ਮਿਲ ਕੇ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਵਿਦੇਸ਼ੀ ਤਾਕਤਾਂ ਇਹ ਚਾਹੁੰਦੀਆਂ ਹਨ ਕਿ ਅਸੀਂ ਆਪਸ ਵਿੱਚ ਲੜਦੇ ਰਹੀਏ ਅਤੇ ਉਹ ਫਾਇਦਾ ਉਠਾ ਸਕਣ। ਉਹਨਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਦੇਸ਼ ਦੀ ਸ਼ਕਤੀ ਕਮਜੋਰ ਹੋਵੇਗੀ।
ਉਹਨਾਂ ਕਿਹਾ ਕਿ ਕੁਝ ਰਾਜਸੀ ਲੋਕ ਦੇਸ਼ ਵਿੱਚ ਦਲਿਤਾਂ ਅਤੇ ਹਿੰਦੂਆਂ ਵਿਚਾਲੇ ਤਨਾਓ ਪੈਦਾ ਕਰਕੇ ਉਹਨਾਂ ਨੂੰ ਲੜਾ ਰਹੇ ਹਨ। ਹਿੰਦੂਆਂ ਅਤੇ ਦਲਿਤਾ ਦੇ ਮਨਾਂ ਵਿੱਚ ਕੁਝ ਲੋਕ ਜਹਿਰ ਘੋਲ ਰਹੇ ਹਨ ਅਤੇ ਉਹਨਾਂ ਨੂੰ ਆਪਸ ਵਿੱਚ ਲੜਾ ਰਹੇ ਹਨ। ਉਹਨਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਲੜਾਉਣ ਲਈ ਵਿਦੇਸ਼ੀ ਤਾਕਤਾਂ ਕਈ ਤਰ੍ਹਾਂ ਦੇ ਹੱਥਕੰਡੇ ਅਪਨਾਅ ਰਹੀਆਂ ਹਨ। ਉਹਨਾਂ ਕਿਹਾ ਕਿ ਦਲਿਤਾਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਉਹ ਹਿੰਦੂ ਧਰਮ ਦਾ ਹੀ ਅੰਗ ਹਨ। ਇਸ ਲਈ ਹਿੰਦੂਆਂ ਅਤੇ ਦਲਿਤਾਂ ਨੂੰ ਆਪਸ ਵਿੱਚ ਨਹੀਂ ਲੜਨਾ ਚਾਹੀਦਾ। ਉਹਨਾਂ ਕਿਹਾ ਕਿ ਹਿੰਦੂ ਸੰਗਠਨਾਂ ਅਤੇ ਦਲਿਤਾਂ ਨੂੰ ਸਮਝਦਾਰੀ ਤੋੱ ਕੰਮ ਲੈ ਕੇ ਆਪਸ ਵਿੱਚ ਪਿਆਰ ਨਾਲ ਰਹਿਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…