Share on Facebook Share on Twitter Share on Google+ Share on Pinterest Share on Linkedin ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਅਪਰੈਲ: ਸਿਹਤ ਵਿਭਾਗ ਵੱਲੋਂ ਕੁਰਾਲੀ ਸ਼ਹਿਰ ਅਤੇ ਆਸ ਪਾਸ ਇਲਾਕੇ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਤਿੰਨ ਰੋਜ਼ਾ ਮੁਹਿੰਮ ਚਲਾਈ ਗਈ ਜਿਸ ਤਹਿਤ ਬੂਥ ਲਗਾਕੇ ਬੱਚਿਆਂ ਨੂੰ ਪੋਲੀਓ ਮੁਕਤ ਰੱਖਣ ਲਈ ਦੋ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਕੌਂਸਲਰ ਦਵਿੰਦਰ ਠਾਕੁਰ ਨੇ ਸਿਹਤ ਵਿਭਾਗ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਵਾਰਡ ਨੰਬਰ 6 ਮਾਡਲ ਟਾਉਨ ਤੋਂ ਪੋਲੀਓ ਮੁਕਤ ਬੂੰਦਾਂ ਪਿਲਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਸਬੰਧੀ ਜਾਣਕਾਰੀ ਹੋਏ ਐਸ.ਐਮ.ਓ ਭੁਪਿੰਦਰ ਸਿੰਘ ਨੇ ਦੱਸਿਆ ਕਿ 2 ਤੋਂ 4 ਅਪਰੈਲ ਤੱਕ ਚੱਲਣ ਵਾਲੀ ਇਸ ਮੁਹਿੰਮ ਵਿੱਚ ਬੱਚਿਆਂ ਨੂੰ 3 ਤੇ 4 ਤਰੀਕ ਨੂੰ ਘਰ ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ ਜਿਸ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਨਿੱਕੇ ਬੱਚਿਆਂ ਨੂੰ ਪੋਲੀਓ ਮੁਕਤ ਰੱਖਣ ਲਈ ਇਹ ਬੂੰਦਾਂ ਜ਼ਰੂਰ ਪਿਲਾਈਆਂ ਜਾਣ। ਇਸ ਮੌਕੇ ਸਰਬਜੀਤ ਸਿੰਘ ਚੈੜੀਆਂ ਪ੍ਰਧਾਨ ਯੂਥ ਅਕਾਲੀ ਦਲ ਦੇ ਸਰਕਲ ਸਿੰਘ ਭਗਵੰਤਪੁਰਾ, ਰਜਿੰਦਰ ਠਾਕੁਰ, ਜਸਵੀਰ ਕੌਰ ਆਦਿ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ