Share on Facebook Share on Twitter Share on Google+ Share on Pinterest Share on Linkedin ਵਾਅਦਾਖ਼ਿਲਾਫ਼ੀ: ਪੈਨਸ਼ਨਰਜ਼ ਸੰਯੁਕਤ ਫਰੰਟ ਵੱਲੋਂ ਰੋਸ ਮੁਜ਼ਾਹਰਾ ਮੁੱਖ ਮੰਤਰੀ ਨੂੰ 15 ਅਕਤੂਬਰ ਤੱਕ ਦਾ ਅਲਟੀਮੇਟਮ, ਮੁਹਾਲੀ ਵਿੱਚ ਮਹਾਰੈਲੀ ਕਰਨ ਦਾ ਨੋਟਿਸ ਭੇਜਿਆ ਨਬਜ਼-ਏ-ਪੰਜਾਬ, ਮੁਹਾਲੀ, 20 ਸਤੰਬਰ: ਪੰਜਾਬ ਗੌਰਮਿੰਟ ਪੈਨਸ਼ਨਰਜ਼ ਸੰਯੁਕਤ ਫਰੰਟ ਵੱਲੋਂ ਅੱਜ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਸੂਬਾ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ। ਇਸ ਮੌਕੇ ਜਥੇਬੰਦੀ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਮੁਹਾਲੀ ਵਿੱਚ ਮਹਾਰੈਲੀ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਜਥੇਬੰਦੀ ਦੇ ਕਨਵੀਨਰ ਅਵਿਨਾਸ਼ ਚੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਸ ਸਬੰਧੀ ਫਰੰਟ ਦੇ ਨੁਮਾਇੰਦਿਆਂ ਅੇਸਡੀਐਮ ਦੀਪਾਂਕਰ ਗਰਗ ਨੂੰ ਨੋਟਿਸ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ 22 ਅਕਤੂਬਰ ਨੂੰ ਸ਼ਹਿਰ ਵਿੱਚ ਸੂਬਾ ਪੱਧਰੀ ਮਹਾਰੈਲੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਹੈੱਡਕੁਆਟਰਾਂ ’ਤੇ ਰੋਸ ਰੈਲੀਆਂ ਕਰਕੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਅਤੇ ਮਹਾਰੈਲੀ ਦੇ ਨੋਟਿਸ ਭੇਜੇ ਜਾਣਗੇ। ਅੱਜ ਰੈਲੀ ਨੂੰ ਸੰਬੋਧਨ ਕਰਦਿਆਂ ਸਮੂਹ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਡਾ. ਐਨ.ਕੇ. ਕਲਸੀ, ਸ਼ਿਆਮ ਲਾਲ ਸ਼ਰਮਾ, ਸੁੱਚਾ ਸਿੰਘ ਕਲੌੜ, ਜਗਦੀਸ਼ ਸਿੰਘ ਸਰਾਓ, ਬਾਬੂ ਸਿੰਘ, ਭਗਤ ਰਾਮ ਰੰਗਾੜਾ, ਗੁਰਬਖ਼ਸ਼ ਸਿੰਘ, ਵਿਜੈ ਕੁਮਾਰ, ਨਿਰਮਲ ਸਿੰਘ, ਰਵਿੰਦਰ ਕੌਰ ਗਿੱਲ, ਦਰਸ਼ਨ ਕੁਮਾਰ ਬੱਗਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੀਨੀਅਰ ਸਿਟੀਜ਼ਨਾਂ, ਪੈਨਸ਼ਨਰਾਂ ਦੀਆਂ ਸੰਵਿਧਾਨਿਕ ਮੰਗਾਂ ਪ੍ਰਵਾਨ ਨਾ ਕਰਕੇ ਉਨ੍ਹਾਂ ਨਾਲ ਧਰੋਹ ਕਮਾਇਆ ਜਾ ਰਿਹਾ ਹੈ। ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੈਨਸ਼ਨਰਜ਼ ਬਾਬਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਚਿਤਾਵਨੀ ਭਰਿਆ ਅਲਟੀਮੇਟਮ ਭੇਜਦਿਆਂ ਕਿਹਾ ਗਿਆ ਕਿ ਜੇਕਰ 15 ਅਕਤੂਬਰ ਤੱਕ ਪੈਨਲ ਮੀਟਿੰਗ ਸੱਦ ਕੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ 22 ਅਕਤੂਬਰ ਨੂੰ ਮੁਹਾਲੀ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ