Nabaz-e-punjab.com

ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵੱਲੋਂ ਨਗਰ ਨਿਗਮ ਭਵਨ ਵਿੱਚ ਤੰਬਾਕੂ ਵਿਰੋਧੀ ਜਾਗਰੂਕਤਾ ਵਰਕਸ਼ਾਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਸਟੇਟ ਤੰਬਾਕੂ ਕੰਟਰੋਲ ਸੈਲ ਪੰਜਾਬ, ਇੰਟਰਨੈਸ਼ਨਲ ਯੂਨੀਅਨ ਅਗੇਂਸਟ ਟੀਬੀ ਅਤੇ ਫੇਫੜੇ ਦੀਆਂ ਬਿਮਾਰੀਆਂ ਅਤੇ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵੱਲੋਂ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਲੈ ਕੇ ਮੁਹਾਲੀ ਨਗਰ ਨਿਗਮ ਦੇ ਦਫ਼ਤਰ ਵਿੱਚ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁਹਾਲੀ, ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਨਗਰ-ਨਿਗਮਾਂ ਦੇ ਅਧਿਕਾਰੀਆਂ, ਪੰਜਾਬ ਅਤੇ ਹਰਿਆਣਾ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਹਿੱਸਾ ਲਿਆ।
ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਵਰਕਸ਼ਾਪ ਦਾ ਮੁੱਖ ਉਦੇਸ਼ ਤੰਬਾਕੂ ਕੰਟਰੋਲ ਪ੍ਰੋਗਰਾਮ ਦੇ ਪ੍ਰਭਾਵੀ ਅਮਲ ਲਈ ਨਗਰ ਨਿਗਮ ਦੀ ਭਾਗੀਦਾਰੀ ਨੂੰ ਵਧਾਉਣਾ ਸੀ। ਇਸ ਪ੍ਰੋਗਰਾਮ ਤੇ ਦਿੱਲੀ ਤੋਂ ਆਏ ਹੋਏ ‘ਦਿ ਯੂਨੀਅਨ’ ਦੇ ਰੀਜ਼ਨਲ ਡਾਇਰੈਕਟਰ ਡਾ. ਜਗਦੀਪ ਸਿੰਘ ਰਾਣਾ ਨੇ ਕਿਹਾ ਕਿ ਭਾਰਤ ਦੇ ਲਗਭਗ 27 ਕਰੋੜ ਅਤੇ ਪੰਜਾਬ ਵਿੱਚ 26 ਲੱਖ ਲੋਕ ਤੰਬਾਕੂ ਦੀ ਵਰਤੋਂ ਕਰਦੇ ਹਨ। ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਆਦਤ ਨੂੰ ਛੱਡਣਾ ਅਤੇ ਛੁਡਾਉਾਣਾ ਕਾਫੀ ਮੁਸ਼ਕਲ ਹੈ, ਇਸ ਲਈ ਸਾਡੀ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਅਸੀਂ ਬੱਚਿਆਂ ਅਤੇ ਨੌਜਵਾਨਾਂ ਦੇ ਤੰਬਾਕੂ ਦੀ ਵਰਤੋਂ ਦੀ ਸ਼ੁਰੂਆਤ ਨਾ ਕਰਨ ਦੇਈਏ। ਇਸ ਲਈ ਜਰੂਰੀ ਹੈ ਕਿ ਤੰਬਾਕੂ ਦੀ ਵਿਕਰੀ ਦੇ ਲਈ ਲਾਈਸੈਂਸ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਜਾਵੇ।
ਉਹਨਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨੇ ਤੰਬਾਕੂ ਦੀ ਵਿਕਰੀ ਲਈ ਲਾਈਸੈਸ ਸਿਸਟਮ ਸ਼ੁਰੂ ਕਰਨ ਦੇ ਲਈ ਵਿਧਾਨ ਸਭਾ ਵਿੱਚ ਕਾਨੂੰਨ ਬਣਾਇਆ ਹੈ। ਇਸ ਤਰ੍ਹਾਂ ਪਟਨਾ, ਰਾਂਚੀ, ਲਖਨਓ, ਬਰੇਲੀ, ਫੈਜਾਬਾਦ, ਬੋਕਾਰੋ, ਦਾਰਜਲਿੰਗ, ਜਲਪਾਇਗੂੜੀ ਵਰਗੇ ਸ਼ਹਿਰਾਂ ਦੇ ਨਗਰ ਨਿਗਮ ਵੱਲੋਂ ਤੰਬਾਕੂ ਦੀ ਵਿਕਰੀ ਦੇ ਲਈ ਲਾਈਸੈਂਸ ਪ੍ਰਣਾਲੀ ਸ਼ੁਰੂ ਕੀਤੀ ਹੈ। ਉਹਨਾਂ ਨੇ ਇਹ ਵਿਵਸਥਾ ਪੰਜਾਬ ਵਿੱਚ ਵੀ ਸ਼ੁਰੂ ਕਰਨ ਦੀ ਮੰਗ ਕੀਤੀ। ਇਸ ਮੌਕੇ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੀ ਪ੍ਰਧਾਨ ਅਤੇ ਨਗਰ ਨਿਗਮ ਦੀ ਕੌਂਸਲਰ ਉਪਿੰਦਰ ਪ੍ਰੀਤ ਕੌਰ ਗਿੱਲ ਨੇ ਕੇਟਪਾ ਕਾਨੂੰਨ ਦੀਆ ਸਾਰੀਆਂ ਧਾਰਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ।
ਇਸ ਮੌਕੇ ਬੋਲਦਿਆਂ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਵੱਲੋੱ ਕਿਸੇ ਵੀ ਕਾਨੂੰਨ ਦੀ ਉਲੰਘਣਾ ਕਰਨ ਤੇ ਉਹਨਾਂ ਖਿਲਾਫ ਨਗਰ ਨਿਗਮ ਵੱਲੋੱ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਤੰਬਾਕੂ ਕੰਟਰੋਲ ਪ੍ਰੋਗਰਾਮ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ। ਤੰਬਾਕੂ ਕੰਟਰੋਲ ਪ੍ਰੋਗਰਾਮ ਵਿੱਚ ਹਰਿਆਣਾ ਦੀ ਸਟੇਟ ਨੋਡਲ ਅਧਿਕਾਰੀ ਡਾ. ਰੀਟਾ ਕੌਟਵਾਲ ਨੇ ਕਿਹਾ ਕਿ ਹਰਿਆਣਾ ਦੁਆਰਾ ਵੀ ਜਲਦ ਹੀ ਇਹੋ ਜਿਹੇ ਕਦਮ ਚੁੱਕੇ ਜਾਣਗੇ ਜਿਸ ਨਾਲ ਹਰਿਆਣਾ ਵਿੱਚ ਤੰਬਾਕੂ ਦੀ ਵਰਤੋੱ ਵਿੱਚ ਕਮੀ ਲਿਆਈ ਜਾ ਸਕਦੀ ਹੈ। ਇਸ ਮੌਕੇ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦਾ 22ਵੇਂ ਸਾਲਾਨਾਂ ਸੋਵੀਨਰ ਵੀ ਰਿਲੀਜ ਕੀਤਾ ਗਿਆ। ਇਸ ਮੌਕੇ ਜਨਰੇਸ਼ਨ ਸੇਵੀਅਰ ਐਸੋਸੀਏਸ਼ਟ ਦੀ ਮੀਤ ਪ੍ਰਧਾਨ ਸੁਰਜੀਤ ਕੌਰ ਸੈਣੀ, ਚੀਫ਼ ਕੈਮੀਕਲ ਐਗਜ਼ਾਮੀਨਰ ਪੰਜਾਬ ਡਾ. ਰਕੇਸ਼ ਗੁਪਤਾ, ਡਾ.ਆਸਥਾ ਬੱਗਾ, ਡਾ. ਅਨੁਰਾਗ ਪਾਤੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…