ਤੰਬਾਕੂ ਵਿਰੋਧੀ ਮੁਹਿੰਮ: ਸ਼ਹਿਰ ਵਿੱਚ ਕਈ ਥਾਵਾਂ ’ਤੇ ਛਾਪੇਮਾਰੀ, 32 ਚਲਾਨ ਕੱਟੇ

ਜ਼ਿਲ੍ਹਾ ਸਿਹਤ ਵਿਭਾਗ ਨੇ ਮੁਹਾਲੀ ਦੇ ਵੱਖ-ਵੱਖ ਫੇਜ਼ਾਂ ਵਿੱਚ ਕੀਤੀ ਕਾਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਮੁਹਾਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਤੰਬਾਕੂ ਰੋਕਥਾਮ ਮੁਹਿੰਮ ਨੂੰ ਤੇਜ਼ ਕਰਦਿਆਂ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਨੇ ਲਗਪਗ 50 ਦੁਕਾਨਾਂ ਅਤੇ ਰੇਹੜੀਆਂ-ਫੜ੍ਹੀਆਂ ਦੀ ਚੈਕਿੰਗ ਕੀਤੀ ਅਤੇ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰ ਕੇ ਤੰਬਾਕੂ ਪਦਾਰਥ ਵੇਚਣ ਦੇ ਦੋਸ਼ ਹੇਠ 32 ਚਲਾਨ ਕੱਟੇ। ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਰੋਕਥਾਮ ਕਾਨੂੰਨ 2003 (ਕੋਟਪਾ) ਤਹਿਤ ਟੀਮ ਨੇ ਫੇਜ਼-6, ਫੇਜ਼-1, ਫੇਜ਼-3, ਫੇਜ਼-5 ਅਤੇ ਫੇਜ਼-7 ਵਿਖੇ ਵਿਸ਼ੇਸ਼ ਮੁਹਿੰਮ ਚਲਾਈ ਗਈ ਅਤੇ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚਣ ਵਾਲਿਆਂ ਦੇ ਚਲਾਨ ਕਰਕੇ ਮੌਕੇ ’ਤੇ 4000 ਰੁਪਏ ਜੁਰਮਾਨਾ ਵਸੂਲਿਆ ਗਿਆ। ਜਾਂਚ ਦੌਰਾਨ ਦੇਖਿਆ ਗਿਆ ਕਿ ਕਈ ਥਾਵਾਂ ’ਤੇ ਖਾਣ-ਪੀਣ ਦਾ ਸਮਾਨ ਵੇਚਣ ਦੇ ਨਾਲ-ਨਾਲ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ ਜੋ ਕੋਟਪਾ ਕਾਨੂੰਨ ਦੀ ਉਲੰਘਣਾ ਹੈ। ਕੁਝ ਥਾਵਾਂ ’ਤੇ ਚਿਤਾਵਨੀ ਰਹਿਤ ਇੰਪੋਰਟਡ ਸਿਗਰਟਾਂ, ਖ਼ੁਸ਼ਬੂਦਾਰ ਤੰਬਾਕੂ ਪਦਾਰਥ ਅਤੇ ਖੁੱਲ੍ਹੀਆਂ ਸਿਗਰਟਾਂ ਵੇਚੀਆਂ ਜਾ ਰਹੀਆਂ ਸਨ।
ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਜ਼ਿਲ੍ਹਾ ਤੰਬਾਕੂ ਵਿਰੋਧੀ ਸੈੱਲ ਜਿੱਥੇ ਲਗਾਤਾਰ ਚਲਾਨ ਅਤੇ ਜੁਰਮਾਨਾ ਵਸੂਲ ਰਿਹਾ ਹੈ, ਉੱਥੇ ਲੋਕਾਂ ਨੂੰ ਵੀ ਤੰਬਾਕੂ ਦੀ ਵਰਤੋਂ ਦੇ ਨੁਕਸਾਨ ਅਤੇ ਤੰਬਾਕੂ ਵਿਰੋਧੀ ਕਾਨੂੰਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦਾ ਮੰਤਵ ਦੁਕਾਨਦਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਕੋਟਪਾ ਕਾਨੂੰਨ ਬਾਰੇ ਜਾਗਰੂਕ ਕਰਨਾ ਹੈ। ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਵੀ ਚਲਾਨ ਕੀਤੇ ਗਏ। ਸਿਵਲ ਸਰਜਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਹਨ ਤਾਂ ਇਸ ਬਾਰੇ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…