Share on Facebook Share on Twitter Share on Google+ Share on Pinterest Share on Linkedin ਅਨਵਰ ਹੁਸੈਨ ਵੱਲੋਂ ਘੱਟ ਗਿਣਤੀਆਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ: ਕਾਂਗਰਸ ਘੱਟ ਗਿਣਤੀਆਂ ਸੈਲ ਜ਼ਿਲ੍ਹਾ ਮੁਹਾਲੀ ਦੇ ਚੇਅਰਮੈਨ ਡਾ. ਅਨਵਰ ਹੁਸੈਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਘੱਟ ਗਿਣਤੀਆਂ ਦੇ ਮਸਲੇ ਉਠਾਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਨਵਰ ਹੁਸੈਨ ਨੇ ਕਿਹਾ ਕਿ ਉਹਨਾਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਘੱਟ ਗਿਣਤੀਆਂ ਦੇ ਨੁਮਾਇੰਦਿਆਂ ਨੂੰ ਸਰਕਾਰੀ ਕਮੇਟੀਆਂ ਵਿੱਚ ਨੁਮਾਇੰਦਿਆਂ ਨੂੰ ਦਿੱਤੀ ਜਾਵੇ। ਉਹਨਾਂ ਕਿਹਾ ਕਿ ਹੁਣ ਤੱਕ ਕਿਸੇ ਵੀ ਮੁਸਲਮਾਨ ਨੂੰ ਕਿਸੇ ਵੀ ਕਮੇਟੀ ਦਾ ਅਹੁਦੇਦਾਰ ਨਾਮਜ਼ਦ ਨਹੀਂ ਕੀਤਾ ਗਿਆ। ਉਹਨਾਂ ਸਰਕਾਰ ਨੌਕਰੀਆਂ ਵਿੱਚ ਮੁਸਲਮਾਨਾਂ ਲਈ ਰਾਖਵੇੱਕਰਨ ਦੀ ਮੰਗ ਵੀ ਕੀਤੀ। ਇਸ ਤੋਂ ਬਿਨਾਂ ਉਹਨਾਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਪ੍ਰਸ਼ਾਸ਼ਨ ਅਧਿਕਾਰੀ ਉਹਨਾਂ ਦੇ ਕੰਮਾਂ ਵੱਲ ਧਿਆਨ ਨਹੀਂ ਕਰਦੇ। ਪਿਛਲੀ ਸਰਕਾਰ ਸਮੇਂ ਇਹ ਅਧਿਕਾਰੀ ਜਥੇਦਾਰ ਦੇ ਘਰ ਜਾ ਕੇ ਉਹਨਾਂ ਦੇ ਕੰਮ ਕਰਦੇ ਸਨ ਪਰ ਸਾਡੇ ਕੰਮ ਵਿੱਚ ਲਾਇਨ ਵਿੱਚ ਲੱਗਣ ਤੇ ਵੀ ਨਹੀਂ ਕਰਦੇ ਅਤੇ ਕਾਂਗਰਸੀ ਵਰਕਰਾਂ ਦਾ ਕੋਈ ਪੁੱਛ ਪ੍ਰਤੀਤ ਨਹੀਂ ਕਰਦੇ। ਡਾਕਟਰ ਅਨਵਰ ਹੁਸੈਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਦੀਆਂ ਮੰਗਾਂ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਹੈ ਜੇਕਰ ਕਿਸੇ ਅਧਿਕਾਰੀ ਦੇ ਖਿਲਾਫ ਉਹਨਾਂ ਨੂੰ ਸ਼ਿਕਾਇਤ ਹੋਵੇ ਤਾਂ ਉਹ ਜਿਲ੍ਹੇ ਦੇ ਡੀਸੀ ਨੂੰ ਮਿਲਣ ਅਤੇ ਜੇਕਰ ਡੀਸੀ ਵੀ ਉਹਨਾਂ ਦੀ ਗੱਲ ਨਾ ਸੁਨਣ ਤਾਂ ਉਹ ਜ਼ਿਲ੍ਹੇ ਨਾਲ ਸਬੰਧਤ ਓਐਸਡੀ ਦੇ ਧਿਆਨ ਵਿੱਚ ਲੈ ਕੇ ਆਉਣ ਅਤੇ ਉਹਨਾਂ ਦੇ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ