Nabaz-e-punjab.com

ਪੰਜਾਬ ਦੇ ਭਲੇ ਅਤੇ ਪੰਥ ਦੀ ਚੜ੍ਹਦੀ ਕਲਾਂ ਲਈ ਬੀਰਦਵਿੰਦਰ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ

ਬੱਬੀ ਬਾਦਲ ਵੱਲੋਂ ਬੀਰਦਵਿੰਦਰ ਸਿੰਘ ਦੇ ਹੱਕ ਵਿੱਚ ਮੁਹਾਲੀ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਮੁਹਾਲੀ ਹਲਕੇ ਦੇ ਜੁਝਾਰ ਨਗਰ ਅਤੇ ਪਿੰਡ ਠਸਕਾ ਵਿੱਚ ਪਾਰਟੀ ਉਮੀਦਵਾਰ ਬੀਰਦਵਿੰਦਰ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਮੁਹਾਲੀ ਹਲਕੇ ਦੀ ਸੰਗਤ ਨੇ ਫੈਸਲਾ ਕਰ ਲਿਆ ਹੈ ਕਿ ਉਹ ਬੀਰਦਵਿੰਦਰ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਣਗੇ। ਉਨ੍ਹਾਂ ਕਿਹਾ ਕਿ ਪੰਥਕ ਉਮੀਦਵਾਰ ਦੀ ਜਿੱਤ ਨਾਲ ਪੰਜਾਬ ਦੇ ਗੁੰਝਲਦਾਰ ਮਸਲੇ, ਪੰਥਕ ਮਸਲੇ ਅਤੇ ਸੂਬੇ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਹੋਵੇਗਾ।
ਸ੍ਰੀ ਬੱਬੀ ਬਾਦਲ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਪੰਥਕ ਹਿੱਤਾ ਨੂੰ ਮੁੱਖ ਰੱਖਦਿਆਂ ਹੋਇਆ ਖਡੂਰ ਸਾਹਿਬ ਹਲਕੇ ਤੋਂ ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ ਦਾ ਨਾਮ ਵਾਪਸ ਲੈ ਕੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਕੀਤਾ ਹੈ। ਇਸੇ ਤਰ੍ਹਾਂ ਪੰਥ ਦੀ ਚੜ੍ਹਦੀ ਕਲਾ ਲਈ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਉੱਘੇ ਵਿਦਵਾਨ ਬੀਰਦਵਿੰਦਰ ਸਿੰਘ ਨੂੰ ਜਿਤਾ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਹੱਥ ਮਜ਼ਬੂਤ ਕਰਨਗੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਸਿਆਸੀ ਪਰਿਵਾਰ ਅਤੇ ਮਸੰਦਾ ਦੇ ਕਥਿਤ ਕਬਜ਼ੇ ਤੋਂ ਮੁਕਤ ਕਰਵਾ ਸਮੁੱਚੀ ਸੰਗਤ ਨੂੰ ਸਮਰਪਿਤ ਕੀਤੇ ਜਾ ਸਕਣ।
ਇਸ ਮੌਕੇ ਇਕਬਾਲ ਸਿੰਘ ਸਾਬਕਾ ਸਰਪੰਚ, ਬਾਬਾ ਨਰਿੰਦਰ ਸਿੰਘ, ਮੁਖ਼ਤਿਆਰ ਸਿੰਘ, ਗੁਰਮੁੱਖ ਸਿੰਘ, ਸੋਮ ਪ੍ਰਕਾਸ਼, ਜਸਵੰਤ ਸਿੰਘ ਠਸਕਾ, ਹਰਜੀਤ ਸਿੰਘ, ਤੇਜਪਾਲ ਸਿੰਘ, ਭਾਗ ਸਿੰਘ, ਕਸ਼ਮੀਰ ਸਿੰਘ, ਹਰਜੀਤ ਸਿੰਘ ਪੰਚ, ਮਨਮੋਹਨ ਸਿੰਘ, ਭੁਪਿੰਦਰ ਸਿੰਘ ਢਿੱਲੋਂ, ਤਰਲੋਚਨ ਸਿੰਘ, ਕੇਵਲ ਸਿੰਘ, ਚਰਨਜੀਤ ਸਿੰਘ, ਲਵਪ੍ਰੀਤ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…