Share on Facebook Share on Twitter Share on Google+ Share on Pinterest Share on Linkedin 1 ਜਨਵਰੀ 2018 ਦੀ ਯੋਗਤਾ ਦੇ ਅਧਾਰ ’ਤੇ ਹੋਵੇਗੀ ਫੋਟੋ ਵੋਟਰ ਸੂਚੀਆਂ ਦੀ ਸੁਧਾਈ, ਯੋਗ ਨੌਜਵਾਨਾਂ ਨੂੰ ਵੋਟ ਬਣਾਉਣ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ: ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2018 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 3 ਅਕਤੂਬਰ 2017 ਨੂੰ ਕੀਤੀ ਜਾ ਰਹੀ ਹੈ। ਇਸ ਮਿਤੀ ਤੋਂ ਇਹ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਬੂਥ ਲੈਵਲ ਅਫ਼ਸਰਾਂ ਕੋਲ ਆਮ ਜਨਤਾ ਦੇ ਵੇਖਣ ਲਈ ਉਪਲਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ 3 ਅਕਤੂਬਰ ਤੋਂ 2 ਨਵੰਬਰ ਤੱਕ ਦਾਇਰ ਕੀਤੇ ਜਾ ਸਕਣਗੇ ਅਤੇ 7 ਅਤੇ 14 ਅਕਤੂਬਰ ਤੱਕ ਬੀ.ਐਲ.ਓਜ਼ ਆਪਣੇ ਪੋਲਿੰਗ ਏਰੀਏ ਵਿੱਚ ਪਤਵੰਤੇ ਨਾਗਰਿਕਾਂ ਦੀ ਹਾਜ਼ਰੀ ਵਿੱਚ ਵੋਟਰ ਸੂਚੀ ਪੜ੍ਹ ਕੇ ਸੁਣਾਉਣਗੇੇ। ਸ੍ਰੀਮਤੀ ਸਪਰਾ ਨੇ ਦੱਸਿਆ ਕਿ 8 ਅਤੇ 15 ਅਕਤੂਬਰ (ਦੋਵੇਂ ਐਤਵਾਰ) ਵਿਸ਼ੇਸ਼ ਮੁਹਿੰਮ ਮਿਤੀਆਂ ਨਿਸ਼ਚਿਤ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਮਿਤੀਆਂ ਨੂੰ ਬੂਥ ਲੈਵਲ ਅਫ਼ਸਰ ਆਪਣੇ ਪੋਲਿੰਗ ਸਟੇਸ਼ਨ ’ਤੇ ਬੈਠ ਕੇ ਦਾਅਵੇ ਤੇ ਇਤਰਾਜ ਪ੍ਰਾਪਤ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜਿਸ ਦੀ ਉਮਰ ਮਿਤੀ 01.01.2018 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇ ਅਤੇ ਉਸਦੀ ਵੋਟ ਅਜੇ ਤੱਕ ਨਹੀਂ ਬਣੀ ਤਾਂ ਉਹ ਆਪਣੀ ਵੋਟ ਬਣਾਉਣ ਵਾਸਤੇ ਫਾਰਮ ਨੰਬਰ 6 ਵਿੱਚ ਆਪਣਾ ਦਾਅਵਾ ਪੇਸ਼ ਕਰੇਗਾ। ਉਨ੍ਹਾਂ ਦੱਸਿਆ ਕਿ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਦੇ ਵੇਰਵਿਆਂ ਵਿੱਚ ਦਰੁਸਤੀ ਲਈ ਫਾਰਮ ਨੰਬਰ 8 ਅਤੇ ਵਿਧਾਨ ਸਭਾ ਹਲਕੇ ਅੰਦਰ ਰਿਹਾਇਸ਼ ਤਬਦੀਲੀ ਦੀ ਸੂਰਤ ਵਿੱਚ ਫਾਰਮ ਨੰਬਰ 8ੳ ਭਰਿਆ ਜਾ ਸਕਦਾ ਹੈ। ਇਹ ਫ਼ਾਰਮ ਆਨ-ਲਾਈਨ www.nvsp.in ਪੋਰਟਲ ’ਤੇ ਵੀ ਭਰੇ ਜਾ ਸਕਦੇ ਹਨ। ਉਨ੍ਹਾਂ ਆਮ ਲੋਕਾਂ, ਸਿਆਸੀ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਇਸ ਕਾਰਜ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ, ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟਰ ਬਣਨ ਤੋਂ ਵਾਂਝਾ ਨਾ ਰਹਿ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ