ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਲਗਾ ਕੇ ਨਾ ਸਾੜਨ ਦੀ ਅਪੀਲ

ਏਡੀਸੀ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਪੰਜਾਬ ਵਿੱਚ ਕਰੀਬ 34-35 ਲੱਖ ਏਕੜ ਰਕਬੇ ਵਿੱਚ ਕਣਕ ਦੀ ਖੇਤੀ ਹੁੰਦੀ ਹੈ ਅਤੇ ਇੱਕ ਹੈਕਟੇਅਰ ਵਿੱਚ 4-5 ਟਨ ਨਾੜ ਪੈਦਾ ਹੁੰਦਾ ਹੈ। ਜਿਸ ’ਚੋਂ ਤਕਰੀਬਨ 85 ਫੀਸਦੀ ਨਾੜ ਦੀ ਤੂੜੀ ਬਣ ਜਾਂਦੀ ਹੈ। ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਨਾਲ ਜਿਥੇ ਫਸਲਾਂ ਦੇ ਵੱਧਣ-ਫੁੱਲਣ ਲਈ ਲੋੜੀਂਦੇ ਮੱਲੜ ਅਤੇ ਆਗੈਨਿਕ ਕਾਰਬਨ ਸੜ ਜਾਂਦੇ ਹਨ, ਉਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਇਸ ਲਈ ਇਹ ਜਰੂਰੀ ਹੈ ਕਿ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਜ਼ਿਲ੍ਹਾ ਮੁਹਾਲੀ ’ਚੋਂ ਇਸ ਪ੍ਰਥਾ ਨੂੰ ਹਮੇਸ਼ਾਂ ਲਈ ਖ਼ਤਮ ਕੀਤਾ ਜਾ ਸਕੇ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਲਈ ਤਿਆਰ ਕੀਤੀਆਂ ਦੋ ਵੈਨਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰਵਾਨਾਂ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅੱਜ ਤੋਂ 15 ਮਈ ਤੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਅਤੇ ਇਸ ਦੇ ਦੁਰਪ੍ਰਭਾਵਾਂ ਤੇ ਪੈਦਾ ਹੋਣ ਵਾਲੇ ਹੋਰ ਨੁਕਸਾਨਾਂ ਬਾਰੇ ਜਾਗਰੂਕ ਕਰਨਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਜਾਗਰੂਕਤਾ ਵੈਨਾਂ ਰਾਹੀਂ ਬਲਾਕ ਵਾਈਜ਼ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਐਸ.ਡੀ.ਓ. ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਵਿਨੇ ਕੁਮਾਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…