nabaz-e-punjab.com

ਸੂਬਾ ਵਾਸੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 26 ਅਗਸਤ:
ਨਗਰ ਕੌਂਸਲ ਕੁਰਾਲੀ ਦੇ ਨਵਨਿਯੁਕਤ ਮੀਤ ਪ੍ਰਧਾਨ ਗੁਰਚਰਨ ਸਿੰਘ ਰਾਣਾ ਨੇ ਡੇਰਾ ਮੁਖੀ ਖਿਲਾਫ ਆਏ ਫੈਸਲੇ ਦੇ ਮੱਦੇਨਜ਼ਰ ਪੰਜਾਬ ਵਾਸੀਆਂ ਨੂੰ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਦੇ ਫੈਸਲੇ ਖ਼ਿਲਾਫ਼ ਪੰਚਕੂਲਾ ਵਿੱਚ ਹੋਈ ਹਿੰਸਕ ਘਟਨਾਵਾਂ ਨਿੰਦਣਯੋਗ ਹਨ ਅਤੇ ਇਸ ਘਟਨਾਕ੍ਰਮ ਵਿਚ ਮਰੇ ਲੋਕਾਂ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਕੁਝ ਦਹਾਕੇ ਪਹਿਲਾਂ ਮਾੜੇ ਹਾਲਾਤ ਵੇਖ ਚੁੱਕੇ ਹਨ ਤੇ ਹੁਣ ਕੁੱਝ ਦੇਸ਼ ਵਿਰੋਧੀ ਤਾਕਤਾਂ ਮੁੜ ਸੂਬੇ ਦਾ ਮਹੌਲ ਖਰਾਬ ਕਰਨ ਦੀ ਫ਼ਿਰਾਕ ਵਿਚ ਹਨ ਜਿਸ ਲਈ ਸਮੁੱਚੇ ਧਰਮਾਂ ਦੇ ਲੋਕਾਂ ਨੂੰ ਇਨ੍ਹਾਂ ਦੇਸ਼ ਵਿਰੋਧੀ ਤਾਕਤਾਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਆਪਸੀ ਏਕਤਾ, ਸਦਭਾਵਨਾ ਅਤੇ ਭਾਈਚਾਰੇ ਨੂੰ ਕਾਇਮ ਰੱਖਦੇ ਹੋਏ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ। ਇਸ ਮੌਕੇ ਹਰਿੰਦਰ ਸਿੰਘ ਧਨੋਆ ਘੜੂੰਆਂ ਨੇ ਵੀ ਲੋਕਾਂ ਨੂੰ ਸਾਂਤੀ ਬਣਾਈ ਰੱਖਣ ਦੇ ਨਾਲ ਪ੍ਰਸ਼ਾਸਨ ਨੂੰ ਬਣਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਸੂਬੇ ਅੰਦਰ ਮਹੌਲ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…