ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ’ਤੇ ਮਸ਼ੀਨਰੀ ਦੀ ਖ਼ਰੀਦ ਕਰਨ ਲਈ ਅਰਜ਼ੀਆਂ ਮੰਗੀਆਂ

ਨਬਜ਼-ਏ-ਪੰਜਾਬ, ਮੁਹਾਲੀ, 18 ਅਪਰੈਲ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਸਾਉਣੀ ਸੀਜ਼ਨ-2025 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ’ਤੇ ਮਸ਼ੀਨਰੀ ਦੀ ਖ਼ਰੀਦ ਕਰਨ ਲਈ (ਐਗਰੀ ਮਸ਼ੀਨਰੀ ਪੀਬੀ ਡਾਟ ਕਾਮ ਵੈੱਬਸਾਈਟ) ਰਾਹੀਂ ਅਰਜ਼ੀਆਂ ਦੇਣ ਲਈ ਅਪੀਲ ਕੀਤੀ ਹੈ। ਅੱਜ ਇੱਥੇ ਉਨ੍ਹਾਂ ਨੇ ਦੱਸਿਆ ਕਿ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਅਤੇ ਕਿਸਾਨ ਗਰੁੱਪਾਂ, ਗਰਾਮ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ’ਤੇ ਸੁਪਰਸੀਡਰ, ਬੇਲਰ, ਰੇਕ, ਕਰਾਪ ਰੀਪਰ, ਉਲਟਾਵੇ ਹਲ ਆਦਿ ਲਈ 22 ਅਪਰੈਲ ਤੋਂ 12 ਮਈ 2025 (ਸ਼ਾਮ 5 ਵਜੇ) ਤੱਕ ਪੰਜਾਬ ਸਰਕਾਰ ਵੱਲੋਂ ਆਨਲਾਈਨ ਬਿਨੈ ਪੱਤਰ ਦੇਣ ਲਈ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਕਸਟਮ ਹਾਇਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਅਰਜ਼ੀਆਂ ਦੀ ਮੰਗ ਬਾਰੇ ਉਨ੍ਹਾਂ ਵੱਲੋਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਸਾਨਾਂ ਨੂੰ ਉਪਰੋਕਤ ਸਕੀਮ ਸਬੰਧੀ ਹੋਰ ਵਧੇਰੇ ਜਾਣਕਾਰੀ ਲੈਣ ਲਈ ਵਿਭਾਗ ਦੀ ਵੈੱਬਸਾਈਟ ਜਾਂ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰਨ ਲਈ ਕਿਹਾ ਹੈ।

Load More Related Articles

Check Also

ਯਾਦਗਾਰੀ ਹੋ ਨਿੱਬੜਿਆ ਵਿਰਾਸਤੀ ਅਖਾੜੇ ਵਿੱਚ ਲੱਗਿਆ ‘ਚੌਥਾ ਵਿਸਾਖੀ ਮੇਲਾ’

ਯਾਦਗਾਰੀ ਹੋ ਨਿੱਬੜਿਆ ਵਿਰਾਸਤੀ ਅਖਾੜੇ ਵਿੱਚ ਲੱਗਿਆ ‘ਚੌਥਾ ਵਿਸਾਖੀ ਮੇਲਾ’ ਨਬਜ਼-ਏ-ਪੰਜਾਬ, ਮੁਹਾਲੀ, 29 ਅਪਰ…