
ਬੀਬੀ ਲਾਂਡਰਾਂ, ਬੀਬੀ ਕੰਗ ਤੇ ਪਰਵਿੰਦਰ ਸੋਹਾਣਾ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਥਾਪਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਨਵੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਜ਼ਿਲ੍ਹਾ ਇਸਤਰੀ ਅਕਾਲੀ ਦਲ ਸ਼ਹਿਰੀ ਦੀ ਪ੍ਰਧਾਨ ਕੁਲਦੀਪ ਕੌਰ ਕੰਗ ਅਤੇ ਲੇਬਰਫੈਡ ਪੰਜਾਬ ਦੇ ਸਾਬਕਾ ਐਮਡੀ ਪਰਵਿੰਦਰ ਸਿੰਘ ਸੋਹਾਣਾ ਨੂੰ ਅਕਾਲੀ ਦਲ ਦੇ ਮੀਤ ਪ੍ਰਧਾਨ ਦੀ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਫੈਸਲੇ ਨਾਲ ਪਾਰਟੀ ਹੋਰ ਵਧੇਰੇ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਉਕਤ ਆਗੂਆਂ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਹਮੇਸ਼ਾ ਹੀ ਪਾਰਟੀ ਦੀ ਮਜ਼ਬੂਤੀ ਲਈ ਤਤਪਰ ਰਹੇ ਹਨ। ਇਨ੍ਹਾਂ ਆਗੂਆਂ ਨੂੰ ਪਾਰਟੀ ਨੇ ਜੋ ਵੀ ਜ਼ਿੰਮੇਵਾਰੀ ਦਿੱਤੀ ਹੈ, ਇਨ੍ਹਾਂ ਨੇ ਪੂਰੀ ਲਗਨ ਅਤੇ ਸੇਵਾ ਭਾਵਨਾ ਨਾਲ ਨਿਭਾਈ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਆਗੂ ਇਲਾਕੇ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ।