
ਨੌਜਵਾਨ ਵਕੀਲ ਨਰਪਿੰਦਰ ਰੰਗੀ ਨੂੰ ਸੀਨੀਅਰ ਡਿਪਟੀ ਮੇਅਰ ਜਾਂ ਡਿਪਟੀ ਮੇਅਰ ਨਿਯੁਕਤ ਕਰਨ ਦੀ ਮੰਗ ਉੱਠੀ
ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਅਤੇ ਖਰੜ ਨੇ ਸਾਂਝਾ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਅਤੇ ਬਾਰ ਐਸੋਸੀਏਸ਼ਨ ਖਰੜ ਦੀ ਸਾਂਝੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਬਾਰ ਐਸੋਸੀਏਸ਼ਨਾਂ ਦੇ ਮੈਂਬਰਾਂ ਨਰਪਿੰਦਰ ਸਿੰਘ ਰੰਗੀ ਅਤੇ ਪਰਮਜੀਤ ਸਿੰਘ ਪੰਮੀ ਦੇ ਨਿਗਮ ਚੋਣਾਂ ਜਿੱਤਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਂਝਾ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨੌਜਵਾਨ ਵਕੀਲ ਨਰਪਿੰਦਰ ਸਿੰਘ ਰੰਗੀ ਨੂੰ ਮੁਹਾਲੀ ਦਾ ਸੀਨੀਅਰ ਡਿਪਟੀ ਮੇਅਰ ਜਾਂ ਘੱਟੋ-ਘੱਟ ਡਿਪਟੀ ਮੇਅਰ ਨਿਯੁਕਤ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਅਤੇ ਬਾਰ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਅਮਿਤ ਮੰਡਕਨ ਨੇ ਕਿਹਾ ਕਿ ਸ੍ਰੀ ਰੰਗੀ ਲਗਾਤਾਰ 12 ਸਾਲ ਯੂਥ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਨੇ ਲਗਾਤਾਰ ਦੂਜੀ ਵਾਰ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਰਪਿੰਦਰ ਰੰਗੀ ਦੀ ਬਾਰ ਐਸੋਸੀਏਸ਼ਨ ਵਿੱਚ ਸਰਗਰਮੀ ਅਤੇ ਸਮਾਜ ਸੇਵੀ ਕਾਰਜਾਂ ਨੂੰ ਦੇਖਦੇ ਹੋਏ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਕੋ-ਆਪਟਿਡ ਮੈਂਬਰ ਨਿਯੁਕਤ ਕੀਤਾ ਗਿਆ। ਇਸ ਲਈ ਉਹ ਸੀਨੀਅਰ ਡਿਪਟੀ ਮੇਅਰ ਜਾਂ ਡਿਪਟੀ ਮੇਅਰ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ ਹਨ।
ਇਸ ਮੌਕੇ ਸੀਨੀਅਰ ਵਕੀਲਾਂ ਨੇ ਕਾਂਗਰਸ ਹਾਈ ਕਮਾਂਡ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਮੰਗ ਕੀਤੀ ਕਿ ਵਕੀਲ ਰੰਗੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵੇਲੇ ਯੋਗ ਨੁਮਾਇੰਦਗੀ ਦਿੱਤੀ ਜਾਵੇ। ਉਂਜ ਜ਼ਿਆਦਾਤਰ ਵਕੀਲਾਂ ਨੇ ਰੰਗੀ ਨੂੰ ਡਿਪਟੀ ਮੇਅਰ ਦੀ ਜ਼ਿੰਮੇਵਾਰੀ ਦੇਣ ਦੀ ਗੱਲ ਆਖੀ।
ਇਸ ਮੌਕੇ ਸੀਨੀਅਰ ਵਕੀਲ ਹਰਬੰਤ ਸਿੰਘ, ਰਾਜੇਸ਼ ਗੁਪਤਾ, ਕੁਲਦੀਪ ਸਿੰਘ ਰਠੌੜ, ਕਨਵਰ ਜ਼ੋਰਾਵਰ ਸਿੰਘ, ਗਗਨਦੀਪ ਸਿੰਘ, ਨੀਰੂ ਥਰੇਜਾ, ਸੁਸ਼ੀਲ ਅੱਤਰੀ, ਹਰਪ੍ਰੀਤ ਸਿੰਘ ਜੌਹਲ, ਦਮਨਜੀਤ ਸਿੰਘ ਧਾਲੀਵਾਲ, ਗੁਰਦੀਪ ਸਿੰਘ, ਬਲਜਿੰਦਰ ਸਿੰਘ ਸੈਣੀ, ਸੰਜੀਵ ਮੈਣੀ, ਸਨੇਹਪ੍ਰੀਤ ਸਿੰਘ, ਸੰਦੀਪ ਸਿੰਘ ਲੱਖਾ, ਸਿਮਰਦੀਪ ਸਿੰਘ, ਜਰਨੈਲ ਸਿੰਘ ਵੜਿੰਗ, ਅਮਰਜੀਤ ਸਿੰਘ ਰੁਪਾਲ, ਗੁਰਬੀਰ ਸਿੰਘ ਅੰਟਾਲ, ਅਮਿਤ ਰਾਜ, ਕੁਲਵਿੰਦਰ ਸਿੰਘ ਭੱਟੀ, ਹਰਕਿਸ਼ਨ ਸਿੰਘ, ਮੋਹਿਤ ਵਰਮਾ, ਅਕਸ ਚੇਤਲ, ਹਰਜਿੰਦਰ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਬਡਾਲੀ, ਗੁਰਪ੍ਰੀਤ ਸਿੰਘ ਖੱਟੜਾ, ਨਰਿੰਦਰ ਸਿੰਘ ਚਤਾਮਲੀ, ਗੁਰਮੀਤ ਸਿੰਘ ਕੋਰੇ, ਹਰਵਿੰਦਰ ਸੈਣੀ ਅਤੇ ਵਿਸ਼ਾਲ ਕੌਸ਼ਲ ਸਮੇਤ ਵੱਡੀ ਗਿਣਤੀ ਵਕੀਲ ਹਾਜ਼ਰ ਸਨ।