Nabaz-e-punjab.com

ਬੱਬੀ ਬਾਦਲ ਨੂੰ ਜ਼ਿਲ੍ਹਾ ਸੰਗਰੂਰ, ਮਾਨਸਾ ਤੇ ਬਠਿੰਡਾ ਦਾ ਆਬਜ਼ਰਵਰ ਲਗਾਉਣ ਨਾਲ ਪਾਰਟੀ ਮਜ਼ਬੂਤ ਹੋਵੇਗੀ: ਆਗੂ

ਕਾਂਗਰਸ ਤੇ ਬਾਦਲ ਦਲ ਨੇ ਹਮੇਸ਼ਾ ਪਰਿਵਾਰਵਾਦ ਦੀ ਰਾਜਨੀਤੀ ਕੀਤੀ: ਬਰਾੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਜ਼ਿਲ੍ਹਾ ਸੰਗਰੂਰ, ਮਾਨਸਾ ਅਤੇ ਬਠਿੰਡਾ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਯੂਥ ਅਕਾਲੀ ਦਲ (ਟਕਸਾਲੀ) ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ ਅਤੇ ਮੁੱਖ ਬੁਲਾਰੇ ਜਗਤਾਰ ਸਿੰਘ ਘੜੂੰਆਂ ਨੇ ਕਿਹਾ ਕਿ ਸ੍ਰੀ ਬੱਬੀ ਬਾਦਲ ਦੀ ਇਸ ਨਿਯੁਕਤੀ ਨਾਲ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਵਧੇਰੇ ਮਜ਼ਬੂਤ ਹੋਵੇਗੀ।
ਅੱਜ ਇੱਥੇ ਫੇਜ਼-11 ਸਥਿਤ ਕੈਂਪਸ ਆਫ਼ਿਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਬਾਦਲ ਦਲ ਦੀਆਂ ਸਰਕਾਰਾਂ ਦੇ ਕਾਰਜਕਾਲ ਨੂੰ ਪਰਖ ਚੁੱਕੇ ਹਨ। ਇਨ੍ਹਾਂ ਦੋਵਾਂ ਰਵਾਇਤੀ ਪਾਰਟੀਆਂ ਨੇ ਹਮੇਸ਼ਾ ਪਰਿਵਾਰਵਾਦ ਦੀ ਰਾਜਨੀਤੀ ਕੀਤੀ ਹੈ ਅਤੇ ਪੰਜਾਬ ਦੇ ਲੋਕਾਂ ਦੀ ਲੁੱਟ ਖਸੱੁਟ ਕਰਕੇ ਸੂਬੇ ਨੂੰ ਆਰਥਿਕ ਮੰਦੀ ਵੱਲ ਧੱਕਣ ਦਾ ਕੰਮ ਕੀਤਾ। ਜਿਸ ਦਾ ਖ਼ਮਿਆਜ਼ਾ ਅੱਜ ਕਿਸਾਨ, ਦਲਿਤ ਵਰਗ ਅਤੇ ਨੌਜਵਾਨਾਂ ਨੂੰ ਭੁਗਤਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੁਜ਼ਗਾਰ ਯੋਜਨਾ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਪਿੱਛੇ ਜਿਹੇ ਸਰਕਾਰ ਵੱਲੋਂ ਲਗਾਏ ਗਏ ਮੈਗਾ ਰੁਜ਼ਗਾਰ ਮੇਲਿਆਂ ਵਿੱਚ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਨੌਜਵਾਨਾਂ ਨੂੰ ਮਹਿਜ਼ 8 ਤੋਂ 10 ਹਜ਼ਾਰ ਰੁਪਏ ਨਿਗੂਣੀਆਂ ਤਨਖ਼ਾਹਾਂ ’ਤੇ ਨੌਕਰੀਆਂ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ ਲੇਕਿਨ 70 ਤੋਂ 80 ਫੀਸਦੀ ਨੌਜਵਾਨਾਂ ਨੇ ਏਨੀ ਘੱਟ ਤਨਖ਼ਾਹ ਮਿਲਣ ਕਾਰਨ ਨੌਕਰੀਆਂ ਲੈਣ ਤੋਂ ਜਵਾਬ ਦੇ ਦਿੱਤਾ ਹੈ।
ਇਸ ਮੌਕੇ ਬਿਕਰਮਜੀਤ ਸਿੰਘ, ਮਨਪ੍ਰੀਤ ਸਿੰਘ ਭਾਗੋਮਾਜਰਾ, ਰਵੀ ਕਾਂਸਲ, ਇਕਬਾਲ ਸਿੰਘ ਸਾਬਕਾ ਸਰਪੰਚ, ਸਰਬਜੀਤ ਸਿੰਘ, ਗੁਰਵਿੰਦਰ ਸਿੰਘ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ ਮੈਣੀ ਅਤੇ ਹਰਜੀਤ ਸਿੰਘ ਜੀਤੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…