Share on Facebook Share on Twitter Share on Google+ Share on Pinterest Share on Linkedin ਪੁੱਡਾ ਮੰਤਰੀ ਨੇ ਸਹਾਇਕ ਸ਼ਹਿਰੀ ਯੋਜਨਾਕਾਰਾਂ ਤੇ ਯੋਜਨਾਬੰਦੀ ਅਫ਼ਸਰਾਂ ਨੂੰ ਵੰਡੇ ਨਿਯੁਕਤੀ ਪੱਤਰ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਸੁੱਖ ਸਰਕਾਰੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੂਨ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਦੇ ਮੁਤਾਬਕ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਅੱਜ ਇੱਥੇ ਪੁੱਡਾ ਭਵਨ ਵਿੱਚ 12 ਸਹਾਇਕ ਸ਼ਹਿਰੀ ਯੋਜਨਾਕਾਰਾਂ ਅਤੇ 27 ਯੋਜਨਾਬੰਦੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸ੍ਰੀ ਸਰਕਾਰੀਆ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੰਮ ਵਿੱਚ ਹੋਰ ਤੇਜ਼ੀ ਅਤੇ ਕਾਰਜਕੁਸ਼ਲਤਾ ਲਿਆਉਣ ਲਈ ਨਵੀਂ ਭਰਤੀ ਦੀ ਸਖ਼ਤ ਲੋੜ ਸੀ। ਹੁਣ ਆਮ ਲੋਕਾਂ ਨੂੰ ਨਿਰਵਿਘਨ ਅਤੇ ਬਿਹਤਰੀਨ ਸੇਵਾਵਾਂ ਮੁਹੱਈਆ ਕਰਾਉਣ ਦੀ ਜ਼ਿੰਮੇਵਾਰੀ ਇਨ੍ਹਾਂ ਅਧਿਕਾਰੀਆਂ ਦੇ ਮੋਢਿਆਂ ’ਤੇ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਦੇ ਸੁਚੱਜੇ ਵਿਕਾਸ ਵਿੱਚ ਯੋਜਨਾਬੰਦੀ ਦੀ ਅਹਿਮ ਭੂਮਿਕਾ ਹੁੰਦੀ ਹੈ। ਵਿਭਾਗ ਵਿੱਚ ਨਵੇਂ ਮੁਲਾਜ਼ਮਾਂ ਨਾਲ ਜਿੱਥੇ ਕੰਮ ਦਾ ਬੋਝ ਘਟੇਗਾ ਉੱਥੇ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਵੀ ਮਿਲਣਗੀਆਂ। ਸ੍ਰੀ ਸੁੱਖ ਸਰਕਾਰੀਆ ਨੇ ਦੁਹਰਾਇਆ ਕਿ ਕੈਪਟਨ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਆਮ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਅਤੇ ਯੋਜਨਾਬੰਦੀ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਸਬੰਧੀ ਉਨ੍ਹਾਂ ਪੁੱਡਾ ਵਿਭਾਗ ਦੇ ਕੰਮ ਨੂੰ ਹੋਰ ਵਧੇਰੇ ਲੋਕ ਪੱਖੀ ਅਤੇ ਪਾਰਦਰਸ਼ੀ ਬਣਾਉਣ ਲਈ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਤੇ ਅਸਰਦਾਰ ਢੰਗ ਨਾਲ ਲਾਗੂ ਕਰਨ ਵਿੱਚ ਵਿਭਾਗ ਵੱਲੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਪੁੱਡਾ ਮੰਤਰੀ ਅਤੇ ਨਵੇਂ ਭਰਤੀ ਹੋਏ ਅਫ਼ਸਰਾਂ ਦਾ ਸਵਾਗਤ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਵਧੀਕ ਪ੍ਰਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਨਵੀਂ ਭਰਤੀ ਨਾਲ ਵਿਭਾਗ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨੂੰ ਹੋਰ ਸੁਚੱਜੇ ਢੰਗ ਨਾਲ ਬਿਨਾਂ ਦੇਰੀ ਸੇਵਾਵਾਂ ਮੁਹੱਈਆ ਕਰਾਉਣ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਨੇ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਭਾਗ ਨਾਲ ਸਬੰਧਤ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ