ਸ਼ਹੀਦ ਕਾਂਸਟੇਬਲ ਦੀ ਵਿਧਵਾ ਅਮਨਦੀਪ ਕੌਰ ਨੂੰ ਹਿੰਦੀ ਲੈਕਚਰਾਰ ਵਜੋਂ ਨਿਯੁਕਤੀ ਪੱਤਰ ਸੌਂਪਿਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਸਿੱਖਿਆ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਦੇ ਦਿਸਾ ਨਿਰਦੇਸ਼ਾਂ ਤਹਿਤ ਸ਼ਹੀਦ ਕਾਂਸਟੇਬਲ ਅਜੇ ਕੁਮਾਰ ਨਵਾਂ ਪਿੰਡ ਟੱਪਰੀਆਂ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਦੀ ਪਤਨੀ ਅਮਨਦੀਪ ਕੌਰ ਨੂੰ ਡੀ.ਪੀ.ਆਈ (ਸੈਕੰਡਰੀ) ਪਰਮਜੀਤ ਸਿੰਘ ਵੱਲੋਂ ਸਕੂਲ ਸਿੱਖਿਆ ਵਿਭਾਗ ਪੰਜਾਬ ਵਿਚ ਬਤੌਰ ਲੈਕਚਰਾਰ ਹਿੰਦੀ ਦੀ ਨੌਕਰੀ ਦਾ ਨਿਯੁਕਤ ਪੱਤਰ ਸੌਂਪਿਆ ਗਿਆ। ਇਸ ਮੌਕੇ ਸ਼ਹੀਦ ਦੇ ਪਿਤਾ, ਸਹਾਇਕ ਡਾਇਰੈਕਟਰ ਡਾ. ਗੁਰਜੀਤ ਸਿੰਘ, ਸੁਪਰਡੰਟ ਨਰਿੰਦਰ ਚੌਧਰੀ ਮੌਜੂਦ ਸਨ।
ਪੰਜਾਬ ਸਰਕਾਰ ਵਲੋਂ ਵਾਰ ਹੀਰੋਜ ਦੇ ਆਸ਼ਰਿਤ ਮੈਂਬਰਾਂ ਨੂੰ ਮਾਣ ਤੇ ਸ਼ੁਕਰਾਨੇ ਤਹਿਤ ਵਾਰ ਹੀਰੋਜ ਦੇ ਆਸ਼ਰਿਤ ਮੈਂਬਰਾਂ ਨੂੰ ਨੌਕਰੀਆਂ ਦੇਣ ਸਨਮੁੱਖ ਹੋਈ ਹਾਈ ਪਾਵਰਡ ਕਮੇਟੀ ਵਿਚ ਸ਼ਹੀਦ ਕਾਂਸਟੇਬਲ ਅਜੇ ਕੁਮਾਰ ਪਿੰਡ ਨਵਾਂ ਪਿੰਡ ਟੱਪਰੀਆਂ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਦੀ ਪਤਨੀ ਅਮਨਦੀਪ ਨੂੰ ਸਕੂਲ ਸਿੱਖਿਆ ਵਿਭਾਗ ਪੰਜਾਬ ਵਿੱਚ ਹਿੰਦੀ ਦੇ ਲੈਕਚਰਾਰ ਦੀ ਨੌਕਰੀ ਦੇਣ ਦਾ ਫੈਸਲਾ ਲਿਆ ਗਿਆ ਸੀ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦੀ (ਸ਼ਹੀਦ ਭਗਤ ਸਿੰਘ ਨਗਰ) ਵਿੱਚ ਸ਼ਹੀਦ ਦੀ ਪਤਨੀ ਅਮਨਦੀਪ ਕੌਰ ਹਿੰਦੀ ਲੈਕਚਰਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ।

Load More Related Articles
Load More By Nabaz-e-Punjab
Load More In General News

Check Also

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲ…