Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਏ 622 ਹੋਰ ਅਧਿਆਪਕਾਂ ਨੂੰ ਦਿੱਤੇ ਨਿਯੁਕਤੀ ਪੱਤਰ ਕਿਸੇ ਵੀ ਅਧਿਆਪਕ ਨੂੰ ਹਾਜ਼ਰ ਕਰਵਾਉਣ ਸਮੇਂ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਕ੍ਰਿਸ਼ਨ ਕੁਮਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ: ਸਰਵ ਸਿੱਖਿਆ ਅਭਿਆਨ (ਐੱਸਐੱਸਏ)\ਰਮਸਾ ਅਤੇ ਹੋਰ ਸੁਸਾਇਟੀਆਂ ਤੋਂ ਹਾਲ ਹੀ ਵਿੱਚ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਏ 622 ਹੋਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਸਬੰਧੀ ਇੱਥੋਂ ਦੇ ਫੇਜ਼-8 ਸਥਿਤ ਸਕੂਲ ਬੋਰਡ ਦੇ ਆਡੀਟੋਰੀਅਮ ਵਿੱਚ ਨਿਯੁਕਤ ਪੱਤਰ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਨਵੇਂ ਸਿਰਿਓਂ ਪੱਕੇ ਹੋਣ ਵਾਲੇ ਅਧਿਆਪਕਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸੁਸਾਇਟੀਆਂ ਅਧੀਨ ਕੰਮ ਕਰ ਰਹੇ ਅਧਿਆਪਕਾਂ ਨੂੰ ਆਪਸ਼ਨ ਦੇਣ ਲਈ 30 ਨਵੰਬਰ ਤੱਕ ਦੀ ਆਖਰੀ ਮਿਤੀ ਘੋਸ਼ਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕ ਰਹਿ ਜਾਣਗੇ ਉਨ੍ਹਾਂ ਦੀ ਪ੍ਰਤੀ ਬੇਨਤੀਆਂ ’ਤੇ ਮੁੜ ਵਿਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਰੈਗੂਲਰ ਹੋ ਰਹੇ ਅਧਿਆਪਕਾਂ ਦੀਆਂ ਤਨਖ਼ਾਹਾਂ ਦੇ ਮਸਲੇ ਨੂੰ ਪ੍ਰਮੁੱਖਤਾ ਦਿੰਦਿਆਂ ਕਿਹਾ ਕਿ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਦੀਆਂ ਸੈਕਸ਼ਨ ਅਸਾਮੀਆਂ ’ਤੇ ਹੀ ਹਾਜ਼ਰ ਕਰਵਾਇਆ ਜਾ ਰਿਹਾ ਹੈ। ਇਸ ਲਈ ਜਿਹੜੇ ਅਧਿਆਪਕ ਆਪਣੀ ਆਪਸ਼ਨ ਸੁਸਾਇਟੀਆਂ ਦੇ ਸਕੂਲਾਂ ਵਿੱਚ ਰਹਿਣ ਦੀ ਰਹੇ ਹਨ ਜਾਂ ਦੇਣਗੇ ਉਨ੍ਹਾਂ ਨੂੰ ਉਨ੍ਹਾਂ ਹੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਦੀਆਂ ਰਿਪੋਰਟਾਂ ਅਨੁਸਾਰ ਸੁਸਾਇਟੀਆਂ ਅਧੀਨ ਚਲ ਰਹੇ ਸਕੂਲਾਂ ਵਿੱਚ ਭੇਜਿਆ ਜਾ ਸਕਦਾ ਹੈ। ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਤੋਂ ਬਾਅਦ ਹੁਣ ਉਹ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਵਕਾਰ ਉੱਚਾ ਚੁੱਕਣ ਲਈ ਅਣਥੱਕ ਯਤਨ ਕਰਨਾ ਚਾਹੀਦਾ ਹੈ। ਜਿਸ ਨਾਲ ਸਰਕਾਰ ਅਤੇ ਅਧਿਆਪਕ ਵਰਗ ਦਾ ਸਮਾਜ ਵਿੱਚ ਵਧੇਰੇ ਮਾਣ ਵਧੇਗਾ। ਉਨ੍ਹਾਂ ਦੱਸਿਆ ਕਿ ਅੱਜ ਆਪਸ਼ਨ ਦੇਣ ਵਾਲੇ ਅਧਿਆਪਕਾਂ ਨੂੰ ਭਲਕੇ 28 ਨਵੰਬਰ ਨੂੰ ਸਵੇਰੇ 11 ਵਜੇ ਰੈਗੂਲਰ ਕਰਨ ਸਬੰਧੀ ਨਿਯੁਕਤੀ ਦੇ ਹੁਕਮ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਦਿੱਤੇ ਜਾਣਗੇ। ਉਧਰ, ਅੱਜ ਨਿਯੁਕਤੀ ਪੱਤਰ ਲੈਣ ਪਹੁੰਚੇ ਅਧਿਆਪਕਾਂ ਨੇ ਰੈਗੂਲਰਾਈਜੇਸ਼ਨ ਪ੍ਰਕਿਰਿਆ ਨੂੰ ਖੂਬ ਸਰਾਹਿਆ ਹੈ। ਇਸ ਮੌਕੇ ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ, ਸਹਾਇਕ ਡਾਇਰੈਕਟਰ ਲਲਿਤ ਘਈ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਦੇ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ, ਰਜਿੰਦਰ ਸਿੰਘ ਚਾਨੀ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ