nabaz-e-punjab.com

ਸਿੱਖਿਆ ਵਿਭਾਗ ਨੇ ਦੂਜੇ ਦਿਨ 550 ਦੇ ਕਰੀਬ ਅਧਿਆਪਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਅਧਿਆਪਕਾਂ ਨੇ ਬਿਨਾਂ ਕਿਸੇ ਝਿਜਕ ਤੋਂ ਆਪਣੇ, ਪਰਿਵਾਰਕ ਮੈਂਬਰਾਂ ਨਾਲ ਆ ਕੇ ਲਗਾਈ ਹਾਜ਼ਰੀ

ਅਧਿਆਪਕਾਂ ਦੀ ਸਹੁਲਤ ਲਈ ਸਿੱਖਿਆ ਵਿਭਾਗ ਨੇ ਮੁੱਖ ਦਫਤਰ ਵਿਖੇ ਸਥਾਪਤ ਕੀਤਾ ਕੰਟਰੋਲ ਰੂਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਨਵੰਬਰ:
ਸਿੱਖਿਆ ਵਿਭਾਗ ਪੰਜਾਬ ਵਿੱਚ ਰੈਗੂਲਰ ਹੋਣ ਵਾਲੇ 550 ਦੇ ਕਰੀਬ ਅਧਿਆਪਕਾਂ ਨੂੰ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ‘ਚ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਸੁਖਜੀਤਪਾਲ ਸਿੰਘ ਡੀਪੀਆਈ ਸੈਕੰਡਰੀ ਸਿੱਖਿਆ ਨੇ ਰੈਗੂਲਰ ਨਿਯੁਕਤੀ ਪੱਤਰ ਦਿੱਤੇ| ਇੱਕ ਦਿਨ ਪਹਿਲਾਂ ਹੀ ਸਿੱਖਿਆ ਮੰਤਰੀ ਓ ਪੀ ਸੋਨੀ ਨੇ 650 ਅਧਿਆਪਕਾਂ ਨੂੰ ਨਿਯੁਕਤੀ ਰੈਗੂਲਰ ਨਿਯੁਕਤੀ ਪੱਤਰ ਦੇਣ ਸਮੇਂ ਹੀ ਕਿਹਾ ਸੀ ਕਿ ਆਉਣ ਵਾਲੇ ਦਿਨਾਂ ‘ਚ ਵੱਡੀ ਗਿਣਤੀ ‘ਚ ਅਧਿਆਪਕ ਸਿੱਖਿਆ ਵਿਭਾਗ ‘ਚ ਰੈਗੂਲਰ ਹੋਣ ਦੀ ਆਪਸ਼ਨ ਦੇਣ ਜਾ ਰਹੇ ਹਨ| ਇਸ ਸਬੰਧੀ ਸੁਖਜੀਤ ਪਾਲ ਸਿੰਘ ਡੀਪੀਆਈ ਸੈਕੰਡਰੀ ਸਿੱਖਿਆ ਨੇ ਕਿਹਾ ਕਿ 550 ਦੇ ਕਰੀਬ ਅਧਿਆਪਕਾਂ ਨੂੰ ਮੌਕੇ ‘ਤੇ ਹੀ ਸਟੇਸ਼ਨ ਉਹਨਾਂ ਦੀ ਮੰਗ ਅਨੁਸਾਰ ਦੇ ਕੇ ਰੈਗੂਲਰ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਗਏ ਹਨ| ਉਹਨਾਂ ਕਿਹਾ ਕਿ ਇਸ ਉਪਰੰਤ ਵੀ ਜੇਕਰ ਕਿਸੇ ਅਧਿਆਪਕ ਨੂੰ ਹਾਜ਼ਰ ਹੋਣ ‘ਚ ਦਿੱਕਤ ਪੇਸ਼ ਆਉਂਦੀ ਹੈ ਤਾਂ ਮੁੱਖ ਦਫਤਰ ਵੱਲੋਂ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ ਜਿਸ ਦੇ ਵੇਰਵੇ ਵਿਭਾਗ ਦੀ ਵੈੱਬਸਾਈਟ ‘ਤੇ ਉਪਲਭਧ ਹਨ| ਉਹਨਾਂ ਕਿਹਾ ਕਿ ਸੁਸ਼ਾਇਟੀਆਂ ਅਧੀਨ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਵਿੱਚ ਆਉਣ ਦੀ ਆਪਸ਼ਨ ਦੇਣ ਵਾਲੇ ਅਧਿਆਪਕਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ ਤੇ ਅਧਿਆਪਕ ਆਪਣੇ ਪਹਿਲਾਂ ਬੈਠੇ ਸਟੇਸ਼ਨਾਂ ਨੂੰ ਪਹਿਲ ਵੀ ਦੇ ਰਹੇ ਹਨ| ਅਜਿਹੀ ਸਥਿਤੀ ਲਈ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ, ਡੀਡੀਓਜ਼ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਹਦਾਇਤਾਂ ਭੇਜ ਦਿੱਤੀਆਂ ਗਈਆਂ ਹਨ| ਜਿਕਰਯੋਗ ਹੈ ਕਿ ਦੋ ਦਿਨਾਂ ‘ਚ 1100 ਤੋਂ ਵੱਧ ਅਧਿਆਪਕ ਨਿਯੁਕਤੀ ਪੱਤਰ ਲੈ ਕੇ ਜਾ ਚੁੱਕੇ ਹਨ| ਇਹਨਾਂ ਅਧਿਆਪਕਾਂ ਨਾਲ ਉਹਨਾਂ ਦੇ ਪਰਿਵਾਰਕ ਰਿਸ਼ਤੇਵਾਰ ਵੀ ਪਹੁੰਚੇ ਹੋਏ ਸਨ| ਇਸ ਮੌਕੇ ਸਹਾਇਕ ਡਾਇਰੈਕਟਰ ਲਲਿਤ ਘਈ, ਸਹਾਇਕ ਡਾਇਰੈਕਟਰ ਜਸਪਾਲ ਸਿੰਘ, ਸਹਾਇਕ ਡਾਇਰੈਕਟਰ ਜਸਕੀਰਤ ਕੌਰ, ਕਮਲਜੀਤ ਕੌਰ, ਸਹਾਇਕ ਡਾਇਰੈਕਟਰ ਬਲਜਿੰਦਰ ਸਿੰਘ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ|

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…