nabaz-e-punjab.com

ਪੰਜਾਬ ਸਰਕਾਰ ਵੱਲੋਂ ਸਰਕਾਰੀ ਨਰਸਿੰਗ ਕਾਲਜਾਂ ਦੇ ਅਧਿਆਪਕਾਂ ਦੀ ਨਿਯੁਕਤੀ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਜੁਲਾਈ
ਪੰਜਾਬ ਸਰਕਾਰ ਨੇ ਅੱਜ ਸਰਕਾਰੀ ਨਰਸਿੰਗ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਲਈ ਅਧਿਆਪਕਾਂ ਦੀ ਨਿਯੁਕਤ ਕੀਤੀ। ਇਨ੍ਹਾਂ ਸਰਕਾਰੀ ਕਾਲਜਾਂ ਵਿਚ ਵਿਸ਼ੇਸ਼ ਤੌਰ ’ਤੇ ਬੀ.ਐਸ.ਸੀ. (ਨਰਸਿੰਗ), ਪੋਸਟ-ਬੇਸਿਕ ਬੀ.ਐਸ.ਸੀ. ਨਰਸਿੰਗ ਕੋਰਸ ਕਰਵਾਏ ਜਾਂਦੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਬ੍ਰਹਮ ਮੁਹਿੰਦਰਾ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਦੁਆਰਾ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਲਈ,ਮਿਆਰੀ ਪੱਧਰ ਦੀ ਮੈਡੀਕਲ ਅਤੇ ਨਰਸਿੰਗ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਇਹ ਨਿਯੁਕਤੀਆਂ ਕੀਤਅਿਾਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨਰਸਿੰਗ ਕਾਲਜਾਂ ਵਿਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ ਦੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੁਆਰਾ ਸਿੱਧੀ ਭਰਤੀ ਲਈ 25 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ ਪੋਸਟਾਂ ਵਿੱਚ ਮੈਡੀਕਲ ਸਰਜੀਕਲ, ਪੀਡੀਐਟ੍ਰਿਕ, ਕਮਿਊਨਿਟੀ ਹੈਲਥ, ਓਬੈਟੇਟਿਕਸ ਅਤੇ ਗਾਇਨੀਕੋਲੋਜੀ ਅਤੇ ਸਾਈਕਿਟਰੀ ਨਰਸਿੰਗ ਦੇ ਵਿਭਾਗਾਂ ਵਿੱਚ ਪ੍ਰੋਫ਼ੈਸਰ, ਐਸੋਸੀਏਟ ਪ੍ਰੋਫੈਸਰ, ਲੈਕਚਰਾਰ ਅਤੇ ਟਿਊਟਰ ਸ਼ਾਮਲ ਸਨ।
ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਵਲੋਂ ਆਯੋਜਿਤ ਇਕ ਇੰਟਰਵਿਊ ਵਿਚ, ਇਨ੍ਹਾਂ ਅਸਾਮੀਆਂ ਲਈ ਪੰਦਰਾਂ ਉਮੀਦਵਾਰਾਂ ਦੀ ਚੋਣ ਕੀਤੀ ਗਈ। ਜਿਨ੍ਹਾਂ ਵਿਚੋਂ ਤਿੰਨ ਐਸੋਸੀਏਟ ਪ੍ਰੋਫ਼ੈਸਰ, ਚਾਰ ਲੈਕਚਰਾਰ ਅਤੇ ਅੱਠ ਟਿਊਟਰ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸ੍ਰੀ ਮੁਹਿੰਦਰਾ ਨੇ ਕਿਹਾ ਕਿ ਇਹ ਨਿਯੁਕਤੀਆਂ ਭਾਰਤੀ ਨਰਸਿੰਗ ਕੌਂਸਲ ਦੀਆਂ ਹਦਾਇਤਾਂ ਪੂਰੀਆਂ ਕਰਨ ਅਤੇ ਰਾਜ ਨਰਸਿੰਗ ਸੰਸਥਾਵਾਂ ਵਿਚ ਮਿਆਰੀ ਸਿੱਖਿਆ ਦੇ ਪੱਧਰ ਨੂੰ ਵਧਾਉਣ ਵਿਚ ਮਦਦ ਕਰੇਗੀ।ਇਸ ਤੋਂ ਪਹਿਲਾਂ, ਭਾਰਤੀ ਨਰਸਿੰਗ ਕੌਂਸਲ ਨੇ ਇਨ੍ਹਾਂ ਕਾਲਜਾਂ ਨੂੰ ਉਪਰੋਕਤ ਕੋਰਸਾਂ ਲਈ ਸ਼ਰਤੀਆ ਪ੍ਰਵਾਨਗੀ ਦਿੱਤਾ ਸੀ। ਇਨ੍ਹਾਂ ਨਿਯੁਕਤੀਆਂ ਉਪਰੰਤ ਸਰਕਾਰੀ ਨਰਸਿੰਗ ਕਾਲਜਾਂ ਵਿਖੇ ਐਮ.ਐਸਸੀ ਨਰਸਿੰਗ ਕੋਰਸ ਸ਼ੁਰੂ ਕਰਨ ਵਿਚ ਵੀ ਸਹਿਯੋਗ ਮਿਲੇਗਾ।

Load More Related Articles
Load More By Nabaz-e-Punjab
Load More In Government

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…