Share on Facebook Share on Twitter Share on Google+ Share on Pinterest Share on Linkedin ਖੇਲੋ ਇੰਡੀਆ ਖੇਡਾਂ ਦੇ ਆਖਰੀ ਦਿਨ ਪੰਜਾਬ ਦੇ ਤੀਰਅੰਦਾਜ਼ ਸੰਗਮਪ੍ਰੀਤ ਸਿੰਘ ਨੇ ਸੋਨੇ ਉਤੇ ਲਾਇਆ ਨਿਸ਼ਾਨਾ ਆਖਰੀ ਦਿਨ ਪੰਜਾਬ ਨੇ ਇਕ ਸੋਨੇ ਤੇ ਦੋ ਕਾਂਸੀ ਦੇ ਤਮਗੇ ਜਿੱਤੇ ਪੰਜਾਬ ਨੇ 23 ਸੋਨੇ, 19 ਚਾਂਦੀ ਤੇ 30 ਕਾਂਸੀ ਦੇ ਤਗਮਿਆਂ ਸਣੇ ਕੁੱਲ 72 ਤਮਗੇ ਜਿੱਤੇ ਖੇਡ ਮੰਤਰੀ ਰਾਣਾ ਸੋਢੀ ਤੇ ਵਧੀਕ ਮੁੱਖ ਸਕੱਤਰ ਵੱਲੋਂ ਸੂਬੇ ਦੇ ਖੇਡ ਦਲ ਨੂੰ ਮੁਬਾਰਕਬਾਦ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ•, 20 ਜਨਵਰੀ- ਪੁਣੇ ਵਿਖੇ ਪਿਛਲੇ 12 ਦਿਨਾਂ ਤੋਂ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਦੇ ਆਖਰੀ ਦਿਨ ਅੱਜ ਪੰਜਾਬ ਨੇ ਤਿੰਨ ਤਮਗੇ ਜਿੱਤੇ। ਤੀਰਅੰਦਾਜ਼ੀ ਵਿੱਚ ਇਕ-ਇਕ ਸੋਨੇ ਤੇ ਕਾਂਸੀ ਅਤੇ ਕੁੜੀਆਂ ਦੀ ਹਾਕੀ ਨੇ ਇਕ ਕਾਂਸੀ ਦਾ ਤਮਗਾ ਜਿੱਤਿਆ।ਇਨ•ਾਂ ਖੇਡਾਂ ਵਿੱਚ ਪੰਜਾਬ ਨੇ 23 ਸੋਨੇ, 19 ਚਾਂਦੀ ਤੇ 30 ਕਾਂਸੀ ਦੇ ਤਗਮਿਆਂ ਸਣੇ ਕੁੱਲ 72 ਤਮਗੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਦੇ ਸਮੁੱਚੇ ਖੇਡ ਦਲ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਅਗਲੀ ਵਾਰ ਪੰਜਾਬ ਦੇ ਖਿਡਾਰੀ ਹੋਰ ਵੀ ਤਮਗੇ ਜਿੱਤਣਗੇ। ਉਨ•ਾਂ ਕਿਹਾ ਕਿ ਜਿਹੜੇ ਖਿਡਾਰੀ ਇਸ ਵਾਰ ਤਮਗਾ ਨਹੀਂ ਜਿੱਤ ਸਕੇ, ਉਹ ਅੱਗੇ ਤੋਂ ਹੋਰ ਵੀ ਮਿਹਨਤ ਕਰ ਕੇ ਤਮਗਾ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣਗੇ।ਉਨ•ਾਂ ਕਿਹਾ ਕਿ ਕੌਮੀ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਟੋਕੀਓ ਓਲੰਪਿਕ ਖੇਡਾਂ ਲਈ ਪੰਜਾਬ ਦੇ ਖਿਡਾਰੀਆਂ ਨੂੰ ਹੁਣੇ ਤੋਂ ਹੀ ਤਿਆਰੀ ਕਸ ਲੈਣੀ ਚਾਹੀਦੀ ਹੈ।ਵਧੀਕ ਮੁੱਖ ਸਕੱਤਰ (ਖੇਡਾਂ) ਸ੍ਰੀ ਸੰਜੇ ਕੁਮਾਰ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ•ਾਂ ਦੀ ਪ੍ਰਾਪਤੀ ਦਾ ਸਿਹਰਾ ਕੋਚਿੰਗ ਸਟਾਫ਼ ਅਤੇ ਖਿਡਾਰੀਆਂ ਦੇ ਮਾਪਿਆਂ ਸਿਰ ਬੰਨਿਆਂ। ਪੰਜਾਬ ਦੇ ਖੇਡ ਦਲ ਦੀ ਮੁਖੀ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਖੇਡਾਂ ਦੇ ਆਖਰੀ ਦਿਨ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਰਅੰਦਾਜ਼ੀ ਦੇ ਅੰਡਰ-21 ਵਿੱਚ ਸੰਗਮਪ੍ਰੀਤ ਸਿੰਘ ਨੇ ਸੋਨੇ ਅਤੇ ਅੰਡਰ-17 ਵਿੱਚ ਅਮਨਪ੍ਰੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ। ਸੰਗਮਪ੍ਰੀਤ ਸਿੰਘ ਨੇ ਕੰਪਾਊਂਡ ਈਵੈਂਟ ਦੇ ਫਾਈਨਲ ਵਿੱਚ ਹਰਿਆਣਾ ਦੇ ਰਾਹੁਲ ਨੂੰ 145-139 ਨਾਲ ਹਰਾਇਆ।ਕੁੜੀਆਂ ਦੀ ਅੰਡਰ-21 ਹਾਕੀ ਵਿੱਚ ਪੰਜਾਬ ਦੀ ਟੀਮ ਨੇ ਕਾਂਸੀ ਦਾ ਤਮਗਾ ਜਿੱਤਿਆ। ਕਾਂਸੀ ਦੇ ਤਮਗੇ ਵਾਲੇ ਮੈਚ ਵਿੱਚ ਪੰਜਾਬ ਨੇ ਉੜੀਸਾ ਨੂੰ 2-1 ਨਾਲ ਹਰਾਇਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ