nabaz-e-punjab.com

ਮਕਾਨ ਦੀ ਉਸਾਰੀ ਨੂੰ ਲੈ ਕੇ ਝਗੜਾ, ਗੁਆਂਢੀ ਵੱਲੋਂ ਮਜ਼ਦੂਰਾਂ ਦੀ ਕੁੱਟਮਾਰ, ਚਾਰ ਜ਼ਖ਼ਮੀ

ਪੀੜਤ ਵਿਅਕਤੀ ਨੇ ਸੋਹਾਣਾ ਥਾਣੇ ਵਿੱਚ ਸ਼ਿਕਾਇਤ ਦੇ ਕੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਮੰਗੀ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ:
ਇੱਥੋਂ ਦੇ ਸੈਕਟਰ-80 ਸਥਿਤ ਪਿੰਡ ਮੌਲੀ ਬੈਦਵਾਨ ਵਿੱਚ ਮਕਾਨ ਦੀ ਉਸਾਰੀ ਨੂੰ ਲੈ ਕੇ ਗੁਆਂਢੀਆਂ ਵੱਲੋਂ ਮਕਾਨ ਬਣਾ ਰਹੇ ਵਿਅਕਤੀ ਅਤੇ ਉਸਾਰੀ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀਆਂ ਬਲਵਿੰਦਰ ਸਿੰਘ, ਰਾਜ ਕੁਮਾਰ, ਸੰਿੀਪ ਅਤੇ ਅਮਰਜੀਤ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਪਿੰਡ ਮੌਲੀ ਬੈਦਵਾਨ ਦੇ ਵਸਨੀਕ ਬਲਵਿੰਦਰ ਸਿੰਘ ਨੇ ਸੋਹਾਣਾ ਪੁਲੀਸ ਨੂੰ ਸ਼ਿਕਾਇਤ ਦੇ ਕੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਵਿੱਚ ਆਪਣੇ ਮਕਾਨ ਦੀ ਉਸਾਰੀ ਦਾ ਕੰਮ ਕਰਵਾ ਰਿਹਾ ਹੈ। ਇਸ ਦੌਰਾਨ ਉਸ ਦੇ ਮਕਾਨ ਦੀ ਉਸਾਰੀ ਦਾ ਕੰਮ ਕਰਨ ਵਾਲੇ ਮਜ਼ਦੂਰਾਂ (ਰਾਜ ਕੁਮਾਰ, ਸੰਦੀਪ ਅਤੇ ਅਮਰਜੀਤ) ਕੋਲੋਂ ਗੁਆਂਢੀ ਦੇ ਘਰ ਵਿੱਚ ਲੱਗੇ ਏਸੀ ਦੀ ਜਾਲੀ ਟੁੱਟ ਗਈ। ਜਦੋਂ ਉਸਦੇ ਗੁਆਂਢੀ ਨੂੰ ਪਤਾ ਲੱਗਾ ਤਾਂ ਉਸ ਨੇ ਕੋਈ ਗੱਲ ਸੁਣੇ ਬਿਨਾਂ ਲੋਹੇ ਦੀ ਰਾਡ ਲੈ ਕੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਦਕਿ ਉਹ ਅਤੇ ਮਜਦੂਰ ਏਸੀ ਦੀ ਨਵੀਂ ਜਾਲੀ ਲਗਾਉਣ ਲਈ ਵੀ ਤਿਆਰ ਸਨ। ਕੁੱਟਮਾਰ ਦੀ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੈ। ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸੋਹਾਣਾ ਥਾਣੇ ਵਿੱਚ ਸ਼ਿਕਾਇਤ ਦਿੱਤੀ ਗਈ ਹੈ। ਜਾਂਚ ਅਧਿਕਾਰੀ ਸਿਕੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਗਏ ਹਨ। ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ ਨਬਜ਼-ਏ-ਪੰਜਾਬ, ਮੁਹਾਲ…