
ਕੁਰਾਲੀ ਆਨਾਜ਼ ਮੰਡੀ ਵਿੱਚ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰਾਨ ਵਿਧਾਇਕ ਜਗਮੋਹਨ ਸਿੰਘ ਕੰਗ ਨੂੰ ਸਮਰਥਨ ਦੇਣ ਦਾ ਐਲਾਨ ਕਰਦੇ ਹੋਏ।
ਅਕਾਲੀ ਦਲ ਦੇ ਉਮੀਦਵਾਰ ਰਣਜੀਤ ਗਿੱਲ ਦੇ ਹੱਕ ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਜਨਵਰੀ:
ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਅੱਜ ਉਨ੍ਹਾਂ ਦੇ ਬੇਟੇ ਤੇਜਵੀਰ ਸਿੰਘ ਤੇਜੀ ਗਿੱਲ ਦੀ ਅਗਵਾਈ ਹੇਠ ਇਲਾਕੇ ਦੇ ਨੌਜਵਾਨਾਂ ਵੱਲੋਂ ਸ਼ਹਿਰ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਵਿਕਾਸ ਦੇ ਨਾਂ ’ਤੇ ਲੋਕਾਂ ਤੋਂ ਵੋਟਾਂ ਮੰਗੀਆਂ। ਇਸ ਮੌਕੇ ਤੇਜੀ ਗਿੱਲ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਉਮੀਦਵਾਰ ਰਣਜੀਤ ਗਿੱਲ ਨੂੰ ਲੋਕਾਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਵਿਧਾਨ ਚੋਣਾਂ ਵਿੱਚ ਹਲਕਾ ਖਰੜ ਤੋਂ ਇਹ ਸੀਟ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਈ ਜਾਵੇਗੀ। ਇਸ ਮੌਕੇ ਪ੍ਰਿੰਸ ਸ਼ਰਮਾ ਕੁਰਾਲੀ, ਅਮਨਦੀਪ ਸਿੰਘ ਗੋਲਡੀ, ਮੇਕਸ਼ ਰਾਣਾ, ਚੇਅਰਮੈਨ ਹਰਿਗੋਬਿੰਦਰ ਸਿੰਘ, ਸਤਵਿੰਦਰ ਸਿੰਘ ਸੋਨੀ, ਰਿਸ਼ੂ, ਸੁਖਦੇਵ ਸਿੰਘ ਸੁੱਖਾ ਅਤੇ ਹੋਰ ਨੌਜਵਾਨ ਹਾਜ਼ਰ ਸਨ।