ਅਰਜੁਨ ਅਗਰਵਾਲ ਨੂੰ ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਦਾ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ:
ਸਮਾਜ ਸੇਵੀ ਨੌਜਵਾਨ ਅਰਜੁਨ ਅਗਰਵਾਲ ਨੂੰ ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਦਾ ਪ੍ਰਧਾਨ ਚੁਣਿਆ ਗਿਆ ਹੈ। ਨਵ-ਨਿਯੁਕਤ ਪ੍ਰਧਾਨ ਅਤੇ ਉਨ੍ਹਾਂ ਦੀ ਟੀਮ ਲਈ ਅਹੁਦਾ ਸੰਭਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਰੋਟਰੀ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਅਰਜੁਨ ਅਗਰਵਾਲ ਅਤੇ ਸਕੱਤਰ ਸਰਬ ਮਰਵਾਹਾ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਲੱਬ ਦੀ ਮਜ਼ਬੂਤੀ ਲਈ ਅਤੇ ਸਮਾਜ ਸੇਵਾ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਸਿਲਵਰ ਸਿਟੀ ਲੋੜਵੰਦਾਂ ਦੀ ਹਰ ਸੰਭਵ ਮਦਦ ਕਰੇਗਾ।
ਰੋਟਰੀ ਕਲੱਬ ਦੇ ਜ਼ਿਲ੍ਹਾ ਗਵਰਨਰ ਇਲੈਕਟ ਅਰੁਣ ਮੋਂਗੀਆ ਸਮਾਗਮ ਦੇ ਮੁੱਖ ਮਹਿਮਾਨ ਸਨ ਜਦੋਂਕਿ ਸਹਾਇਕ ਗਵਰਨਰ ਹਰਜੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਨਵ-ਨਿਯੁਕਤ ਪ੍ਰਧਾਨ ਅਰਜੁਨ ਅਗਰਵਾਲ ਨੂੰ ਕਾਲਰ ਪਾ ਕੇ ਨਵੀਂ ਜ਼ਿੰਮੇਵਾਰੀ ਸੌਂਪੀ। ਕਲੱਬ ਦੀ ਤਰਫ਼ੋਂ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਨਵੀਂ ਟੀਮ ਨੂੰ ਇੱਕ ਪਿੰਡ ਗੋਦ ਲੈ ਕੇ ਉਸ ਦਾ ਵਿਕਾਸ ਕਰਨ ਅਤੇ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਆ। ਮੁੱਖ ਮਹਿਮਾਨ ਨੇ ਕਲੱਬ ਮੈਂਬਰਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪਹਿਲਾਂ ਤੋਂ ਲੱਗੇ ਰੁੱਖਾਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਮੋਹਿਤ ਸਿੰਗਲਾ, ਰਵਿੰਦਰਪਾਲ ਸਿੰਘ ਸੈਣੀ, ਵਿੱਤ ਸਕੱਤਰ ਰਜਨੀਸ਼ ਕੁਮਾਰ, ਡਾ. ਗੁਰਪ੍ਰੀਤ ਕੌਰ, ਡਾ. ਅਸ਼ਵਨੀ ਕਾਂਸਲ, ਐਮਆਈਏ ਦੇ ਪ੍ਰਧਾਨ ਅਨੁਰਾਗ ਅਗਰਵਾਲ, ਅੰਮ੍ਰਿਤ ਪਾਲ ਸਿੰਘ, ਰਾਕੇਸ਼ ਸ਼ਰਮਾ ਮੌਜੂਦ ਸਨ।

Load More Related Articles

Check Also

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ਵ ਸ਼ਾਂਤੀ ਤੇ ਹਿੰਦ-ਪਾਕਿ…