Share on Facebook Share on Twitter Share on Google+ Share on Pinterest Share on Linkedin ਅਸਲਾ ਐਕਟ: ਗੈਂਗਸਟਰ ਸੰਪਤ ਨਹਿਰਾ ਤੇ ਦੀਪਕ ਟੀਨੂੰ ਦਾ ਪੁਲੀਸ ਰਿਮਾਂਡ ਨਬਜ਼-ਏ-ਪੰਜਾਬ, ਮੁਹਾਲੀ, 18 ਜੂਨ: ਪੰਜਾਬ ਪੁਲੀਸ ਦੇ ਮੁਹਾਲੀ ਸਥਿਤ ਸਟੇਟ ਕਰਾਈਮ ਥਾਣੇ ਵਿੱਚ ਦਰਜ ਅਸਲਾ ਐਕਟ ਦੇ ਮਾਮਲੇ ਵਿੱਚ ਗੈਂਗਸਟਰ ਸੰਪਤ ਨਹਿਰਾ ਅਤੇ ਦੀਪਕ ਟੀਨੂੰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਸੰਪਤ ਨਹਿਰਾ ਅਤੇ ਦੀਪਕ ਟੀਨੂੰ ਖ਼ਿਲਾਫ਼ ਪਿਛਲੇ ਸਾਲ ਨਾਜਾਇਜ਼ ਅਸਲੇ ਦਾ ਪਰਚਾ ਦਰਜ ਕੀਤਾ ਗਿਆ ਸੀ। ਇਹ ਦੋਵੇਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵੀ ਨਾਮਜ਼ਦ ਹਨ। ਮੌਜੂਦਾ ਸਮੇਂ ਵਿੱਚ ਉਹ ਬਠਿੰਡਾ ਜੇਲ੍ਹ ਵਿੱਚ ਬੰਦ ਹਨ। ਸਟੇਟ ਕਰਾਈਮ ਥਾਣੇ ਦੀ ਟੀਮ ਅੱਜ ਗੈਂਗਸਟਰ ਸੰਪਤ ਨਹਿਰਾ ਅਤੇ ਦੀਪਕ ਟੀਨੂੰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕਰਕੇ ਮੁਹਾਲੀ ਲੈ ਕੇ ਆਈ ਸੀ। ਇੱਥੇ ਉਨ੍ਹਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਂਚ ਅਧਿਕਾਰੀ ਅਤੇ ਸਰਕਾਰੀ ਵਕੀਲ ਨੇ ਮੁਲਜ਼ਮਾਂ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਕੋਲੋਂ ਨਾਜਾਇਜ਼ ਅਸਲੇ ਬਾਰੇ ਪੁੱਛਗਿੱਛ ਕਰਨੀ ਹੈ। ਅਦਾਲਤ ਨੇ ਸਟੇਟ ਕਰਾਈਮ ਅਤੇ ਸਰਕਾਰੀ ਵਕੀਲ ਦੀ ਦਲੀਲਾਂ ਨੂੰ ਜਾਇਜ਼ ਮੰਨਦੇ ਹੋਏ ਗੈਂਗਸਟਰ ਸੰਪਤ ਨਹਿਰਾ ਅਤੇ ਦੀਪਕ ਟੀਨੂੰ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ