nabaz-e-punjab.com

ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜੁਨਵਰੀ ਤੋਂ

ਚੰਡੀਗੜ੍ਹ, 8 ਜਨਵਰੀ:
ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਅਣ-ਵਿਆਹੁਤਾ ਨੌਜਵਾਨਾਂ ਲਈ ਅਗਨੀ ਵੀਰ ਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜਨਵਰੀ,2025 ਤੋਂ ਆਰੰਭ ਕੀਤੀ ਗਈ ਹੈ। ਇਹ ਰਜਿਸਟ੍ਰੇਸ਼ਨ 27 ਜਨਵਰੀ, 2025 ਤੱਕ ਜਾਰੀ ਰਹੇਗੀ ਅਤੇ 22 ਮਾਰਚ, 2025 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਮੁਹਿੰਮ ਲਈ 01 ਜਨਵਰੀ, 2005 ਤੋਂ 01 ਜੁਲਾਈ 2008 (ਇਹ ਦੋਵੇਂ ਤਰੀਕਾਂ ਵੀ ਵਿੱਚ ਸ਼ਾਮਲ ਹਨ) ਦਰਮਿਆਨ ਜਨਮੇ ਬੱਚੇ ਯੋਗ ਹਨ। ਇਸ ਭਰਤੀ ਮੁਹਿੰਮ ਲਈ ਸਾਇੰਸ ਵਿਸ਼ੇ ਤੋਂ ਇਲਾਵਾ ਹਿਸਾਬ, ਅੰਗਰੇਜ਼ੀ ਅਤੇ ਫਿਜਿਕਸ ਵਿਸ਼ਿਆਂ ਨਾਲ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਜਾਂ ਡਿਪਲੋਮਾ ਜਾਂ ਵੋਕੇਸ਼ਨਲ ਕੋਰਸ ਧਾਰਕ ਨੌਜਵਾਨ ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ।
ਇਸ ਭਰਤੀ ਮੁਹਿੰਮ ਸਬੰਧੀ ਜਿਆਦਾ ਜਾਣਕਾਰੀ agnipathvayu.cdac.in ਤੋਂ ਲਈ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

Online Registration campaign for the recruitment of AgniVeerVayu by Army Service Corp from 07 January

Online Registration campaign for the recruitment of AgniVeerVayu by Army Service Corp from…