Share on Facebook Share on Twitter Share on Google+ Share on Pinterest Share on Linkedin ਦੇਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫੌਜ ਦੇ ਸੂਰਬੀਰਾਂ ਨੇ ਬੇਮਿਸ਼ਾਲ ਕੁਰਬਾਨੀਆਂ ਦਿੱਤੀਆਂ: ਸਪਰਾ ਜ਼ਿਲ੍ਹਾ ਸੈਨਿਕ ਸਦਨ ਐਸ.ਏ.ਐਸ. ਨਗਰ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ: ਦੇਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੀ ਫੌਜ ਦੇ ਸੂਰਬੀਰਾਂ ਨੇ ਬੇਮਿਸ਼ਾਲ ਕੁਰਬਾਨੀਆਂ ਦਿੱਤੀਆਂ ਹਨ। ਉਹਨਾਂ ਮਹਾਨ ਸੂਰਬੀਰਾਂ ਅੱਗੇ ਸਾਡਾ ਸਤਿਕਾਰ ਨਾਲ ਸਿਰ ਝੁਕਦਾ ਹੈ। ਜਿੰਨ੍ਹਾਂ ਨੇ ਦੇਸ ਦੀ ਸਰਹੱਦਾਂ ਦੀ ਰਾਖੀ ਕਰਦਿਆਂ ਦੇਸ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੋਰਾਨ ਆਪਣੇ ਸੰਬੋਧਨ ਵਿਚ ਕੀਤਾ। ਇਸ ਤੋਂ ਪਹਿਲਾਂ ਡਿਪਟੀ ਡਾਇਰੈਕਟਰ ਰੱਖਿਆ ਸੇਵਾਵਾਂ ਵਿਭਾਗ, ਪੰਜਾਬ ਕਰਨਲ ਪੀ.ਐਸ.ਬਾਜਵਾ ਨੇ ਡਿਪਟੀ ਕਮਿਸ਼ਨਰ ਨੂੰ ਝੰਡੇ ਦਾ ਚਿੰਨ ਵੀ ਲਗਾਇਆ ਅਤੇ ਸ੍ਰੀਮਤੀ ਸਪਰਾ ਨੇ ਖੁੱਲੇ ਦਿਲ ਨਾਲ ਦਾਨ ਕਰਕੇ ਸ਼ਹੀਦ ਸੈਨਿਕਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਤੇ ਆਸ਼ਰਿਤਾਂ ਨੂੰ ਸਮਾਜ ਵਿਚ ਬਣਦਾ ਮਾਣ ਸਤਿਕਾਰ ਦੇਣਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਇਕੱਤਰ ਕੀਤੇ ਜਾ ਰਹੇ ਫੰਡ ਵਿਚ ਵੱਧ ਤੋਂ ਵੱਧ ਦਾਨ ਰਾਸ਼ੀ ਦਿੱਤੀ ਜਾਵੇੇ ਅਤੇ ਹਰੇਕ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਰਾਸ਼ੀ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ, ਉਨ੍ਹਾਂ ਦੇ ਆਸ਼ਰਿਤਾਂ ਤੇ ਵਿਧਵਾਵਾਂ ਨੂੰ ਵਿੱਤੀ ਸਹਾਇਤਾ ਵਜੋਂ ਦਿੱਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੋਵੀਨਾਰ ਰਣਯੋਧੇ ਵੀ ਰਲੀਜ ਕੀਤਾ। ਹਥਿਆਰਬੰਦ ਸੈਨਾ ਝੰਡਾ ਦਿਵਸ ਸੈਨਿਕ ਸਦਨ ਵਿਖੇ ਵੀ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਦੇ ਕਰੀਬ 60 ਬੱਚਿਆਂ ਵੱਲੋਂ ਦਾਨ ਰਾਸ਼ੀ ਵੀ ਦਿੱਤੀ ਗਈ। ਇਸ ਮੌਕੇ ਸੇਵਾ ਮੁਕਤ ਜਨਰਲ ਸ੍ਰੀ ਰਾਜ ਮਹਿਤਾ ਨੇ ਆਪਣੇ ਸੰਬੋਧਨ ਵਿਚ ਬੱਚਿਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸ਼ਹੀਦ ਸੈਨਿਕਾਂ ਦੀਆਂ ਦਿੱਤੀਆਂ ਸ਼ਹਾਦਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਿਪਟੀ ਡਾਇਰੈਕਟਰ ਜ਼ਿਨ੍ਹਾਂ ਕੋਲ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਐਸ.ਏ.ਐਸ. ਨਗਰ ਦਾ ਵਾਧੂ ਚਾਰਜ ਵੀ ਹੈ, ਸੇਵਾ ਮੁਕਤ ਕਰਨਲ ਪੀ.ਐਸ.ਬਾਜਵਾ ਨੇ ਹਰ ਸਾਲ 07 ਦਸੰਬਰ ਨੂੰ ਮਨਾਏ ਜਾਣ ਵਾਲੇ ਹਥਿਆਰਬੰਦ ਸੈਨਾ ਝੰਡਾ ਦਿਵਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਕਰਨਲ ਆਰ.ਐਸ.ਬੋਪਾਰਾਏ ਸਮੇਤ ਹੋਰ ਪੰਤਵੰਤੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ