ਵਿਧਾਨ ਸਭਾ ਚੋਣਾਂ ਸਬੰਧੀ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਲਈ ਸਾਰੇ ਪ੍ਰਬੰਧ ਮੁਕੰਮਲ: ਐਸਡੀਐਮ ਬਰਾੜ

ਨਬਜ਼-ਏ-ਪੰਜਾਬ ਬਿਊਰੋ, ਖਰੜ, 10 ਜਨਵਰੀ:
ਭਾਰਤ ਦੇ ਮੁੱਖ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਾ ਅਮਲ ਭਲਕੇ 11 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ। ਚੋਣ ਲੜਨ ਦੇ ਚਾਹਵਾਨ ਵਿਅਕਤੀ 11 ਜਨਵਰੀ ਤੋਂ ਲੈ ਕੇ 18 ਜਨਵਰੀ ਤੱਕ ਸਵੇਰੇ 11 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫ਼ਸਰ ਅਮਨਿੰਦਰ ਕੌਰ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ 14 ਅਤੇ 15 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਉਨ੍ਹਾਂ ਦੱਸਿਆ ਉਮੀਦਵਾਰ ਲਈ ਨਾਮਜ਼ਦਗੀ ਪੇਪਰ ’ਤੇ ਆਪਣੀ ਫੋਟੋ ਲਗਾਉਣਾ ਜਰੂਰੀ ਹੈ ਅਤੇ ਕੋਈ ਵੀ ਉਮੀਦਵਾਰ ਉਪ ਮੰਡਲ ਕੰਪਲੈਕਸ ਦੇ ਅੰਦਰ 5 ਜਾਂ ਇਸ ਤੋਂ ਵੱਧ ਸਮਰਥਕ ਲੈ ਕੇ ਨਹੀਂ ਆ ਸਕਣਗੇ। ਇਸ ਤੋਂ ਇਲਾਵਾ ਤਿੰਨ ਗੱਡੀਆਂ ਤੋਂ ਵੱਧ ਲਿਆਉਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੇਪਰਾਂ ਦੇ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਐਨਓਸੀ ਸਰਟੀਫਿਕੇਟ ਨਾਲ ਨੱਥੀ ਕਰਨਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਐਸਡੀਐਮ ਕੰਪਲੈਕਸ ਦੇ 100 ਮੀਟਰ ਦੇ ਘੇਰੇ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਖਰੜ ਦੇ ਡੀਐਸਪੀ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਸਖ਼ਤ ਹਦਾਇਤ ਕੀਤੀ ਉਹ ਚੋਣ ਜ਼ਾਬਤੇ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਸਪੱਸ਼ਟ ਆਖਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…