Share on Facebook Share on Twitter Share on Google+ Share on Pinterest Share on Linkedin ਕੌਮਾਂਤਰੀ ਯੋਗਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਲਈ ਸਾਰੇ ਪ੍ਰਬੰਧ ਮੁਕੰਮਲ: ਮਾਨ ਯੋਗਾ ਦਿਵਸ ਮੌਕੇ 500 ਦੇ ਕਰੀਬ ਸਕੂਲੀ ਬੱਚੇ, ਅਪਿਆਪਕ ਅਤੇ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਕਰਨਗੇ ਸ਼ਮੂਲੀਅਤ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਸਮੇਤ ਜ਼ਿਲੇ੍ਹ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਹੋਣਗੇ ਸ਼ਾਮਲ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਬਹੁਮੰਤਵੀ ਖੇਡ ਸਟੇਡੀਅਮ ਸੈਕਟਰ-78 ਵਿਖੇ ਆਯੋਜਿਤ ਕੀਤਾ ਜਾਵੇਗਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ: 21 ਜੂਨ ਨੂੰ ਕੌਮਾਂਤਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਬਹੁਮੰਤਵੀ ਖੇਡ ਸਟੇਡੀਅਮ ਸੈਕਟਰ-78 ਵਿਖੇ ਮਨਾਇਆ ਜਾਵੇਗਾ। ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਦੱਸਿਆ ਕਿ ਯੋਗ ਦਿਵਸ ਮੌਕੇ ਆਯੋਜਿਤ ਯੋਗਾ ਕੈਂਪ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਸਮੇਤ ਜ਼ਿਲ੍ਹੇ ਦੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਿਲ ਹੋਣਗੇ। ਸ੍ਰੀ ਮਾਨ ਦੱਸਿਆ ਕਿ ਯੋਗਾ ਕੈਂਪ ਸਵੇਰੇ 6 ਤੋਂ 7 ਤੱਕ ਆਯੋਜਿਤ ਕੀਤਾ ਜਾਵੇਗਾ ਜਿਸ ਵਿੱਚ 500 ਦੇ ਕਰੀਬ ਸਕੂਲੀ ਬੱਚੇ , ਅਧਿਆਪਕ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਸ਼ਾਮਿਲ ਹੋਣਗੀਆ। ਉਨ੍ਹਾਂ ਦੱਸਿਆ ਕਿ ਜ਼ਿਲਾ੍ਹ ਪੱਧਰ ਤੋ ਇਲਾਵਾ ਸਬ- ਡਵੀਜ਼ਨ ਪੱਧਰ ਤੇ ਸਬੰਧਿਤ ਐਸ.ਡੀ.ਐਮ ਦੀ ਅਗਵਾਈ ਹੇਠ ਯੋਗਾ ਕੈਂਪ ਆਯੋਜਿਤ ਕੀਤੇ ਜਾਣਗੇ। ਸ਼੍ਰੀ ਮਾਨ ਨੇ ਦੱਸਿਆ ਕਿ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਜ਼ਿਲਾ੍ਹ ਪੱਧਰੀ ਯੋਗਾ ਦਿਵਸ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਸਮੇਤ ਬੱਲੋਮਾਜਰਾ, ਦਾਉਂ ਅਤੇ ਸਰਕਾਰੀ ਮੰਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼3ਬੀ1 ਦੇ ਸਕੂਲੀ ਵਿਦਿਆਰਥੀ ਅਤੇ ਅਧਿਆਪਕ ਵੀ ਸਮੂਲੀਅਤ ਕਰਨਗੇ ਅਤੇ ਸਕੂਲੀ ਵਿਦਿਆਰਥੀਆਂ ਦੇ ਯੋਗ ਕੈਂਪ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਯੋਗਾ ਕੈਂਪ ਵਿੱਚ ਆਯੂਸ਼ ਵਿਭਾਗ ਦੇ ਆਯੁਰਵੈਦਿਕ ਡਾਕਟਰ ਅਤੇ ਯੋਗਾ ਦੇ ਇਸਟੱ੍ਰਕਟਰ ਯੋਗਾ ਕਰਾਉਣਗੇ। ਸਹਾਇਕ ਕਮਿਸ਼ਨਰ(ਜਨਰਲ)ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਯੋਗਾ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਸਿਖਲਾਈ ਪ੍ਰਾਪਤ ਕਰਨ ਵਾਲੇ ਅਧਿਆਪਕ ਅਤੇ ਵਿÎਦਿਆਰਥੀ ਜ਼ਿਲ੍ਹਾ ਪੱਧਰੀ ਯੋਗਾ ਕੈਂਪ ਵਿੱਚ ਯੋਗਾ ਕਰਨਗੇ ਅਤੇ ਸਕੂਲੀ ਬੱਚਿਆਂ ਨੂੰ ਟੀ-ਸ਼ਰਟਾਂ ਮੁਫਤ ਦਿੱਤੀਆਂ ਜਾਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ