Share on Facebook Share on Twitter Share on Google+ Share on Pinterest Share on Linkedin ਮੰਡੀਆਂ ਵਿੱਚ 77,573 ਮੀਟਰਿਕ ਟਨ ਝੋਨੇ ਦੀ ਆਮਦ, 76,091 ਮੀਟਰਿਕ ਟਨ ਦੀ ਖ਼ਰੀਦ ਖ਼ਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 162 ਕਰੋੜ ਰੁਪਏ: ਡੀਸੀ ਸ੍ਰੀਮਤੀ ਜੈਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ’ਤੇ ਦਿੱਤੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਕਿਸਾਨ ਨਬਜ਼-ਏ-ਪੰਜਾਬ, ਬਨੂੜ, 11 ਅਕਤੂਬਰ: ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਬਨੂੜ ਮੰਡੀ ਦਾ ਦੌਰਾ ਕਰ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 77,573 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ’ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 76,091 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚੋਂ 44,874 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਰੀਬ 162 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਸ੍ਰੀਮਤੀ ਜੈਨ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਪਨਗਰੇਨ ਵੱਲੋਂ 28,357 ਮੀਟਰਿਕ ਟਨ, ਮਾਰਕਫੈੱਡ ਵੱਲੋਂ 18,499 ਮੀਟਰਿਕ ਟਨ, ਪਨਸਪ ਵੱਲੋਂ 17,092 ਮੀਟਰਿਕ ਟਨ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 10,733 ਮੀਟਰਿਕ ਟਨ ਅਤੇ ਐੱਫ਼ਸੀਆਈ ਵੱਲੋਂ 1410 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਮੌਕੇ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਡੀਸੀ ਨੇ ਦੱਸਿਆ ਕਿ ਕਿਸਾਨਾਂ ਨੂੰ ਖਾਦ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸੂਬੇ ਕੋਲ ਖਾਦ ਦੀ ਕੋਈ ਕਮੀਂ ਨਹੀਂ ਹੈ। ਪਹਿਲ ਦੇ ਆਧਾਰ ਉੱਤੇ ਖਾਦ ਸਹਿਕਾਰੀ ਸਭਾਵਾਂ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਕਿਸਾਨਾਂ ਨੂੰ ਖਾਦ ਮਿਲ ਸਕੇ। ਇਸ ਦੇ ਨਾਲ ਉਨ੍ਹਾਂ ਦੱਸਿਆ ਕਿ ਬਨੂੜ ਮੰਡੀ ਦੇ ਬੁਨਿਆਦੀ ਢਾਂਚੇ ਸਬੰਧੀ ਜਿਹੜੀਆਂ ਵੀ ਦਿੱਕਤਾਂ ਹਨ, ਉਹ ਝੋਨੇ ਦੇ ਸੀਜ਼ਨ ਤੋਂ ਬਾਅਦ ਹਰ ਹਾਲ ਹੱਲ ਕਰ ਦਿੱਤੀਆਂ ਜਾਣਗੀਆਂ। ਡੀਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਬਹੁਤ ਗੰਭੀਰ ਹੈ। ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉਥੇ ਹੀ ਇਸ ਨਾਲ ਕਿਸਾਨ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਅੱਗ ਲਗਾਉਣ ਨਾਲ ਪੈਦਾ ਹੁੰਦੇ ਧੂੰਏ ਕਾਰਨ ਕਈ ਦੁਰਘਟਨਾਵਾਂ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ’ਤੇ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਸਕਦੇ ਹਨ। ਇਸ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਦਾ ਖਾਤਮਾ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ