ਨਵੇਂ ਸਾਲ ਦੀ ਆਮਦ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ’ਚ ਕਰਵਾਇਆ ਸਮਾਗਮ

ਬੋਰਡ ਮੁਖੀ ਵੱਲੋਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨਵੇਂ ਸਾਲ ਦੇ ਕਲੰਡਰ ਰਿਲੀਜ਼

ਨਬਜ਼-ਏ-ਪੰਜਾਬ, ਮੁਹਾਲੀ, 1 ਜਨਵਰੀ:
ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਪਰੰਪਰਾ ਨੂੰ ਅੱਗੇ ਤੋਰਦਿਆਂ ਅੱਜ ਨਵੇਂ ਸਾਲ ਦੀ ਆਮਦ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦਫ਼ਤਰ ਵਿਖੇ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਉੱਚੇਚੇ ਤੌਰ ਤੇ ਮੁੱਖ ਮਹਿਮਾਨ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਡਾ. ਸਤਵੀਰ ਬੇਦੀ (ਸੇਵਾਮੁਕਤ ਆਈ.ਏ.ਐਸ) ਸ਼ਾਮਲ ਹੋਏ। ਬੋਰਡ ਦੇ ਸਕੱਤਰ ਅਵਿਕੇਸ਼ ਗੁਪਤਾ, ਸੰਯੁਕਤ ਸਕੱਤਰ ਜਨਕ ਰਾਜ ਮਹਿਰੋਕ, ਉਪ ਸਕੱਤਰ ਗੁਰਤੇਜ ਸਿੰਘ, ਉਪ ਸਕੱਤਰ ਸ੍ਰੀਮਤੀ ਅਮਰਜੀਤ ਕੌਰ ਦਾਲਮ ਨੇ ਵੀ ਸ਼ਿਰਕਤ ਕੀਤੀ।
ਸਿੱਖਿਆ ਬੋਰਡ ਦੀ ਮੁਖੀ ਨੇ ਸਮੂਹ ਮੁਲਾਜ਼ਮਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਵਾਂ ਸਾਲ ਬੋਰਡ ਪਰਿਵਾਰ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ ਅਤੇ ਬੋਰਡ ਦਫ਼ਤਰ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰੇ। ਇਸ ਸਾਲ ਦੌਰਾਨ ਸਿੱਖਿਆ ਬੋਰਡ ਦੀ ਸ਼ਾਖ਼ ਹੋਰ ਉੱਚੀ ਹੋਵੇ ਅਤੇ ਪੰਜਾਬ ਬੋਰਡ ਦਾ ਨਾਂ ਦੇਸ਼ ਦੇ ਹੋਰਨਾਂ ਸੂਬਿਆਂ ਦੇ ਬੋਰਡਾਂ ਦੇ ਮੁਕਾਬਲਾ ਹੋਰ ਰੋਸ਼ਨ ਹੋਵੇ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਆਪਣੀਆਂ ਸੀਟਾਂ ਦਾ ਕੰਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਲਈ ਤਾਕੀਦ ਕੀਤੀ। ਉਨ੍ਹਾਂ ਮੁਲਾਜ਼ਮਾਂ ਅਤੇ ਪੰਜਾਬ ਵਾਸੀਆਂ ਨੂੰ ਆਪਣੇ ਬੱਚੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਕੂਲਾਂ ਵਿੱਚ ਪੜ੍ਹਾਉਣ ਲਈ ਪ੍ਰੇਰਿਆ।
ਸਿੱਖਿਆ ਬੋਰਡ ਦੇ ਸਕੱਤਰ ਅਵਿਕੇਸ਼ ਗੁਪਤਾ ਨੇ ਮੁਲਾਜ਼ਮਾਂ ਨੂੰ ਨਵੇਂ ਸਾਲ ਦੀ ਆਮਦ ਤੇ ਵਧਾਈ ਸੰਦੇਸ਼ ਦਿੰਦਿਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਮੁਲਾਜ਼ਮਾਂ ਨੂੰ ਸਮੇਂ ਦੇ ਪਾਬੰਦ ਅਤੇ ਸਮੇਂ ਦੇ ਹਾਣੀ ਹੋਣ ਲਈ ਪ੍ਰੇਰਿਆ। ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਸਮਾਗਮ ਵਿੱਚ ਸ਼ਾਮਲ ਮੁਲਾਜ਼ਮਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਾਲ 2024 ਦੌਰਾਨ ਪ੍ਰਮਾਤਮਾ ਸਾਰੇ ਬੋਰਡ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਮੇਹਰ ਭਰਿਆ ਹੱਥ ਰੱਖੇ ਅਤੇ ਕਿਸੇ ਵੀ ਪਰਿਵਾਰ ਵਿੱਚ ਕੋਈ ਦੁੱਖ ਤਕਲੀਫ਼ ਨਾ ਆਵੇ। ਸਮਾਗਮ ਨੂੰ ਸਤਨਾਮ ਸਿੰਘ ਸੱਤਾ, ਸੀਮਾ ਸੂਦ, ਗੁਰਇਕਬਾਲ ਸਿੰਘ ਸੋਢੀ, ਪ੍ਰਭਦੀਪ ਸਿੰਘ ਬੋਪਾਰਾਏ, ਸੁਨੀਲ ਮਾਰਕੰਡਾ ਨੇ ਵੀ ਸੰਬੋਧਨ ਕੀਤਾ।
ਇਸ ਦੌਰਾਨ ਬੋਰਡ ਮੁਖੀ ਡਾ. ਸਤਬੀਰ ਬੇਦੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦਾ ਨਵੇਂ ਸਾਲ ਦਾ ਕਲੰਡਰ ਵੀ ਰਿਲੀਜ਼ ਕੀਤਾ। ਇਸ ਤੋਂ ਇਲਾਵਾ ਸੇਵਾਮੁਕਤ ਐਸੋਸੀਏਸ਼ਨ ਅਤੇ ਅਨੁਸੂਚਿਤ ਜਾਤੀ ਕਰਮਚਾਰੀ ਭਲਾਈ ਐਸੋਸੀਏਸ਼ਨ ਦਾ ਨਵੇਂ ਸਾਲ ਦਾ ਕਲੰਡਰ ਵੀ ਜਾਰੀ ਕੀਤਾ ਗਿਆ। ਅੰਤ ਵਿੱਚ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੇ ਵਧਾਈ ਸੰਦੇਸ਼ ਦਿੰਦਿਆਂ ਦੱਸਿਆ ਕਿ ਪਿਛਲੇ ਲਗਪਗ 12 ਸਾਲਾਂ ਤੋਂ ਖੰਗੂੜਾ ਗਰੁੱਪ ਬੋਰਡ ਮੁਲਾਜ਼ਮਾਂ ਦੀਆਂ ਹੱਕੀਂ ਤੇ ਜਾਇਜ਼ ਮੰਗਾਂ ’ਤੇ ਪਹਿਰਾ ਦਿੰਦਾ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਵੇਂ ਸਾਲ ਦੀ ਆਮਦ ’ਤੇ ਖੰਗੂੜਾ ਗਰੁੱਪ ਦਾ ਹੋਰ ਪਸਾਰ ਕਰਨ ਲਈ ਖੰਗੂੜਾ ਵੈਲਫੇਅਰ ਗਰੁੱਪ ਰਜਿਸਟਰਡ ਕਰਵਾਇਆ ਗਿਆ ਹੈ ਤਾਂ ਜੋ ਬੋਰਡ ਮੁਲਾਜ਼ਮਾਂ ਤੇ ਬੋਰਡ ਦਫ਼ਤਰ ਦੀ ਬਿਹਤਰੀ ਲਈ ਕੰਮ ਕਰਨ ਦੇ ਨਾਲ-ਨਾਲ ਖੇਤਰ ਵਿੱਚ ਵੀ ਲੋਕ ਭਲਾਈ ਦੇ ਕੰਮ ਕੀਤੇ ਜਾ ਸਕਣ। ਉਨ੍ਹਾਂ ਸਮਾਜ ਭਲਾਈ ਦੇ ਕੰਮਾਂ ਕਰਨ ਲਈ ਸਮੂਹ ਮੁਲਾਜ਼ਮਾਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਡਾ. ਬੇਦੀ ਨੇ ਖੰਗੂੜਾ ਵੈਲਫੇਅਰ ਗਰੁੱਪ ਦਾ ਨਵੇਂ ਸਾਲ ਦਾ ਕਲੰਡਰ ਜਾਰੀ ਕੀਤਾ। ।

ਇਸ ਮੌਕੇ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ, ਜਨਰਲ ਸਕੱਤਰ ਗੁਰਮੇਲ ਸਿੰਘ ਮੌਜੇਵਾਲ, ਹਰਿੰਦਰਪਾਲ ਸਿੰਘ ਹੈਰੀ, ਧਰਮਪਾਲ ਹੁਸ਼ਿਆਰਪੁਰੀ ਸਮੇਤ ਮੌਜੂਦਾ ਜਥੇਬੰਦੀ ਦੇ ਬਲਜਿੰਦਰ ਸਿੰਘ ਬਰਾੜ, ਮਲਕੀਤ ਸਿੰਘ ਗੱਗੜ, ਹਰਦੀਪ ਸਿੰਘ ਗਿੱਲ, ਰਾਜ ਕੁਮਾਰ ਭਗਤ, ਜਸਵੀਰ ਸਿੰਘ ਚੋਟੀਆਂ, ਜਸਪਾਲ ਸਿੰਘ ਟਹਿਣਾ, ਮਨਜਿੰਦਰ ਸਿੰਘ ਹੁਲਕਾ, ਬਲਜਿੰਦਰ ਸਿੰਘ ਮਾਂਗਟ, ਮਨਜੀਤ ਸਿੰਘ ਲਹਿਰਾਗਾਗਾ, ਲਕਛਮੀ ਦੇਵੀ ਅਤੇ ਸੁਰਿੰਦਰ ਸਿੰਘ ਵੀ ਹਾਜ਼ਰ ਸਨ। ਪ੍ਰੈਸ ਨੂੰ ਬਿਆਨ ਜਥੇਬੰਦੀ ਦੇ ਪ੍ਰੈਸ ਸਕੱਤਰ ਜਸਪ੍ਰੀਤ ਸਿੰਘ ਗਿੱਲ ਨੇ ਜਾਰੀ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…