ਸੰਤ ਈਸ਼ਰ ਸਿੰਘ ਸਕੂਲ ਮੁਹਾਲੀ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਜਿੱਤੇ ਤਿੰਨ ਮੈਡਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ:
ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਸੈਕਟਰ 70, ਮੁਹਾਲੀ ਦੀ 10 ਸਾਲਾ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਪਠਾਨਕੋਟ ਵਿਖੇ ਹੋਈ ਸੀ ਬੀ ਐਸ ਈ ਨੌਰਥ ਜੋਨ ਸਵੀਮਿੰਗ ਚੈਂਪੀਅਨਸ਼ਿਪ 2017 ਵਿੱਚ 14 ਸਾਲ ਉਮਰ ਵਰਗ ਵਿੱਚ ਤਿੰਨ ਮੈਡਲ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਅਰਸ਼ਪ੍ਰੀਤ ਕੌਰ ਨੇ 50 ਮੀਟਰ ਬੈਕ ਸਟਰੋਕ ਈਵੈਂਟ ਵਿਚ ਗੋਲਡ ਮੈਡਲ ਜਿੱਤਿਆ ਜਦਕਿ 100 ਮੀਟਰ ਫਰੀ ਸਟਾਈਲ ਈਵੈਂਟ ਵਿੱਚ ਸਿਲਵਰ ਮੈਡਲ ਅਤੇ 50 ਮੀਟਰ ਫਰੀ ਸਟਾਈਲ ਵਿਚ ਕਾਂਸੀ ਦਾ ਤਗਮਾ ਜਿੱਤਿਆ। ਸਕੂਲ ਦੀ ਪ੍ਰਿੰਸੀਪਲ ਪਵਨਦੀਪ ਕੌਰ ਗਿੱਲ ਨੇ ਅਰਸ਼ਪ੍ਰੀਤ ਅਤੇ ਉਸ ਦੇ ਮਾਤਾ ਪਿਤਾ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਸੰਗਰੂਰ ਵਿਖੇ ਹੋਈ ਪੰਜਾਬ ਸਟੇਟ ਸਵੀਮਿੰਗ ਚੈਂਪੀਅਨਸ਼ਿਪ ਵਿਚ 14 ਸਾਲ ਉਮਰ ਵਰਗ ਵਿਚ ਮੈਡਲ ਜਿੱਤ ਕੇ ਆਪਣੀਆਂ ਪ੍ਰਾਪਤੀਆਂ ਨੂੰ ਅੱਗੇ ਵਧਾਇਆ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…