Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਗਰੁੱਪ ਵੱਲੋਂ ਮਨੁੱਖੀ ਅਧਿਕਾਰਾਂ ਨੂੰ ਦਰਸਾਉਂਦੀ ਅਨੋਖੀ ਆਰਟ ਪ੍ਰਦਰਸ਼ਨੀ ਦਾ ਆਯੋਜਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ: ਗਿਆਨ ਜਯੋਤੀ ਗਰੁੱਪ ਆਫ਼ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ, ਫੇਜ਼-2 ਵੱਲੋਂ ਇਕ ਵੱਖਰੀ ਤਰਾਂ ਦੀ ਆਰਟ ਪ੍ਰਦਰਸ਼ਨੀ ਲਗਾਈ ਗਈ। ਮਨੁੱਖੀ ਕਦਰਾਂ ਕੀਮਤਾਂ ਨੂੰ ਦਰਸਾਉਂਦੀ ਇਸ ਵੱਖਰੀ ਤਰਾਂ ਦੀ ਪ੍ਰਦਰਸ਼ਨੀ ਵਿਚ ਮਨੁੱਖੀ ਜ਼ਿੰਦਗੀ ਦੇ ਮੁੱਲ ਅਤੇ ਪ੍ਰੋਫੈਸ਼ਨਲ ਜ਼ਿੰਦਗੀ ਦੀਆਂ ਜ਼ਿੰਮੇਵਾਰੀਆਂ ਨੂੰ ਕਲਾਕ੍ਰਿਤੀਆਂ, ਪੋਸਟਰਾਂ ਅਤੇ ਮਾਡਲਾਂ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ। ਗਿਆਨ ਜਯੋਤੀ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਇਸ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ ਵਿਦਿਆਰਥੀਆਂ ਵੱਲੋਂ ਕੀਤੇ ਕਾਰਜਾਂ ਦੀ ਸਰਾਹਨਾ ਕੀਤੀ। ਗਿਆਨ ਜਯੋਤੀ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਦੱਸਿਆਂ ਕਿ ਇਸ ਪ੍ਰਦਰਸ਼ਨੀ ਨੂੰ ਚਾਰ ਪੱਧਰ ਵਿਅਕਤੀਗਤ, ਪਰਿਵਾਰ, ਸਮਾਜ ਅਤੇ ਕੁਦਰਤ ਵਿਸ਼ਿਆਂ ਵਿਚ ਵੰਡਿਆ ਗਿਆ। ਜਦ ਕਿ ਵਿਦਿਆਰਥੀਆਂ ਨੂੰ ਸਵੱਛ ਭਾਰਤ, ਦਰਖਤਾਂ ਦੀ ਸੁਰੱਖਿਆ, ਸਿਹਤ ਅਤੇ ਸਿਹਤਮੰਦ ਜਿਹੇ ਵੱਖ ਵੱਖ ਪਹਿਲੂਆਂ ਨੂੰ ਸ਼ਾਮਿਲ ਕੀਤਾ ਗਿਆ। ਚੇਅਰਮੈਨ ਜੇ ਐੱਸ ਬੇਦੀ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਜ਼ਿੰਦਗੀ ਵਿਚ ਨੈਤਿਕ ਕਦਰਾਂ-ਕੀਮਤਾਂ ਨਿੱਜੀ ਅਤੇ ਸਮਾਜਿਕ ਵਿਕਾਸ ਲਈ ਮਹੱਤਵਪੂਰਨ ਹਨ। ਜਦ ਕਿ ਰੂਹਾਨੀ ਵਿਕਾਸ ਲਈ ਇਸ ਦਾ ਵੱਖਰਾ ਮਹੱਤਵ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਮਨੁੱਖੀ ਕਦਰਾਂ-ਕੀਮਤਾਂ ਅਤੇ ਨੈਤਿਕਤਾ ਦੇ ਸਾਰੇ ਪਹਿਲੂਆਂ ਨੂੰ ਸਿਖਾਉਂਦੇ ਹਾਂ ਤਾਂ ਕਿ ਅੱਗੇ ਜਾ ਕੇ ਉਹ ਇਕ ਬਿਹਤਰੀਨ ਨਾਗਰਿਕ ਵਜੋਂ ਦੇਸ਼ ਦੀ ਸੇਵਾ ਕਰ ਸਕਣ। ਇਸ ਪ੍ਰਦਰਸ਼ਨੀ ਵਿਚ ਜੇਤੂ ਰਹਿਣ ਵਾਲੀਆਂ ਤਿੰਨ ਟੀਮਾਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ