ਅਰਵਿੰਦ ਕੇਜਰੀਵਾਲਾ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆਇਆ: ਪਰਮਜੀਤ ਕਾਹਲੋਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਸੀਨੀਅਰ ਅਕਾਲੀ ਆਗੂ ਅਤੇ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸੰਜੇ ਸਿੰਘ ਸਮੇਤ ਤਿੰਨ ਹਿੰਦੂ ਆਗੂਆਂ ਨੂੰ ਰਾਜ ਸਭਾ ਵਿੱਚ ਭੇਜਣ ਦੇ ਫੈਸਲੇ ਨਾਲ ਕੇਜਰੀਵਾਲ ਦਾ ਸਿੱਖ ਵਿਰੋਧੀ ਚਿਹਰਾ ਸਾਮ੍ਹਣੇ ਆ ਗਿਆ ਹੈ। ਉਹਨਾਂ ਕਿਹਾ ਕਿ ਵਿਧਾਨਸਭਾ ਚੋਣਾਂ ਦੌਰਾਨ ਪੈਸੇ ਲੈ ਕੇ ਟਿਕਟਾਂ ਵੇਚਣ ਵਰਗੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੰਜੇ ਸਿੰਘ ਨੂੰ ਤਾਂ ਆਪ ਵੱਲੋਂ ਰਾਜ ਸਭਾ ਮੈਂਬਰ ਬਣਾਇਆ ਜਾ ਰਿਹਾ ਹੈ ਜਦੋਂ ਕਿ ਪਾਰਟੀ ਦੇ ਇੱਕ ਇਸ਼ਾਰੇ ਤੇ ਆਪਣੀ ਵਿਧਾਇਕੀ ਛੱਡਣ ਵਾਲੇ ਸਿੱਖ ਆਗੂ ਜਰਨੈਲ ਸਿੰਘ ਨੂੰ ਪਾਰਟੀ ਵੱਲੋਂ ਲਾਂਭੇ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਵਲੋੱ ਦਿੱਲੀ ਦੀ ਕੈਬਿਨਟ ਵਿੱਚ ਵੀਕਿਸੇ ਸਿੱਖ ਆਗੂ ਨੂੰ ਥਾਂ ਨਹੀੱ ਦਿੱਤੀ ਗਈ ਅਤੇ ਹੁਣ ਰਾਜਸਭਾ ਵਿੱਚ ਵੀ ਕਿਸੇ ਸਿੱਖ ਆਗੂ ਨੂੰ ਨਾ ਭੇਜਣ ਦਾ ਫੈਸਲਾ ਉਹਨਾਂ ਦੇ ਸਿੱਖ ਵਿਰੋਧੀ ਹੋਣ ਦਾ ਸਬੂਤ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…