ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਸਿੱਧੂ ਦੀ ਕੋਠੀ ਬਾਹਰ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੂਨ:
ਸਿਹਤ ਵਿਭਾਗ ਵਿੱਚ ਕੰਮ ਕਰਦੀਆਂ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਵੱਲੋਂ ਇੱਥੋਂ ਦੇ ਫੇਜ਼-7 ਸਥਿਤ ਅੱਜ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਆਸ਼ਾ ਵਰਕਰਾਂ ਵੱਲੋਂ ਸਥਾਨਕ ਦੁਸ਼ਹਿਰਾ ਗਰਾਉਂਡ ਫੇਜ਼-8 ਵਿੱਚ ਇਕੱਠੇ ਹੋ ਕੇ ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੱਧੂ ਦੀ ਕੋਠੀ ਦੇ ਬਾਹਰ ਤੱਕ ਰੋਸ ਰੈਲੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਦਰਸ਼ਨ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਮੁੱਖ ਮੰਗ ਕਿ ਵਰਕਰਾਂ ਨੂੰ ਮਹਿਕਮੇ ਵਿੱਚ ਪੱਕਾ ਕੀਤਾ ਜਾਵੇ, ਪੱਕੀ ਤਨਖ਼ਾਹ ਲਾਗੂ ਕੀਤੀ ਜਾਵੇ, ਮੁਫ਼ਤ ਬੀਮਾ ਸਕੀਮ, ਹਾਜ਼ਰੀ ਯਕੀਨੀ ਬਣਾਈ ਜਾਵੇ, ਸਰਕਾਰੀ ਹਸਪਤਾਲਾਂ ਵਿੱਚ ਇਲਾਜ਼ ਮੁਫਤ ਦੀ ਸੁਵਿਧਾ, ਮਹਿਕਮੇ ਵਿੱਚ ਯੋਗਤਾ ਅਨੁਸਾਰ ਤਰੱਕੀ ਦਿੱਤੀ ਜਾਵੇ ਕਿਉਂਕਿ ਆਸ਼ਾ ਵਰਕਰ ਪਿਛਲੇ 10 ਸਾਲਾਂ ਤੋਂ ਨਿਗੁਣੇ ਭੱਤਿਆਂ ਤੇ ਕੰਮ ਕਰ ਰਹੇ ਹਨ।
ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਹੋਰ ਸੂਬਿਆਂ ਵਿੱਚ ਆਸ਼ਾ ਵਰਕਰਾਂ ਨੂੰ ਪੱਕੀ ਤਨਖਾਹ ਤੋਂ ਇਲਾਵਾ ਇਨਸੇਟਿਵ ਵੀ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ, ਪੋਲਿਓ, ਟੀ.ਬੀ, ਕੁਪੋਸ਼ਣ, ਟੀਕਾਕਰਨ, ਜਣੇਪੇ ਦੇ ਕੇਸਾਂ ਦੀ ਚੈਕਅਪ ਅਤੇ ਡਲਿਵਰੀ ਸਮੇਂ ਪੀਐਸਸੀ ਤੋਂ ਲੈ ਕੇ ਚੰਡੀਗੜ੍ਹ ਤੱਕ ਦਾ ਸਫ਼ਰ ਕਰਨਾ ਅਤੇ ਠਹਿਰਨ ਬਦਲੇ ਕੋਈ ਟੀਏ, ਡੀਏ ਨਹੀਂ ਦਿੱਤਾ ਜਾਂਦਾ। ਇਸ ਤੋਂ ਇਲਾਵਾ ਹੋਰ ਨੈਸ਼ਨਲ ਅਤੇ ਸਟੇਟ ਪ੍ਰੋਗਰਾਮਾਂ ਦਾ ਸਰਵੇ ਵੀ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ। ਇਸ ਮੌਕੇ ਆਸ਼ਾ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਪੁੱਤਰ ਅਤੇ ਨੌਜਵਾਨ ਆਗੂ ਕੰਵਰਬੀਰ ਸਿੰਘ ਸਿੱਧੂ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਦਿਨੇਸ਼ ਕੁਮਾਰ ਸੀਟੂ ਆਗੂ ਮੁਹਾਲੀ, ਰਣਜੀਤ ਕੌਰ ਰੋਪੜ ਸੂਬਾ ਜਨਰਲ ਸਕੱਤਰ, ਸੀਮਾ ਰਾਣੀ ਜਿਲ੍ਹਾ ਰੋਪੜ, ਮਨਜਿੰਦਰ ਕੌਰ, ਸਰਬਜੀਤ ਕੌਰ, ਬਲਜੀਤ ਕੌਰ, ਪਰਮਜੀਤ ਕੌਰ ਘੜੂੰਆਂ, ਕੁਲਵਿੰਦਰ ਕੌਰ, ਦਵਿੰਦਰ ਕੌਰ, ਰਣਜੀਤ ਕੌਰ, ਭੁਪਿੰਦਰ ਕੌਰ, ਜਸਵਿੰਦਰ ਕੌਰ, ਰਜਿੰਦਰ ਕੌਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…