ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਅਤੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਵਿੱਚ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੀਆਂ ਇਨ੍ਹਾਂ ਬੀਬੀਆਂ ਨੇ ਹੁਕਮਰਾਨਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਯੂਨੀਅਨ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਮੰਗ ਕੀਤੀ ਕਿ ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਘੱਟੋ-ਘੱਟ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇ, ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਡਿਊਟੀ ਦੌਰਾਨ ਹਾਦਸਾ ਗ੍ਰਸਤ ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਹੋਰਨਾਂ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵਾਂਗ ਮਿਲਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ ਅਤੇ ਲੋੜ ਪੈਣ ’ਤੇ ਗੁਪਤ ਐਕਸ਼ਨ ਕੀਤੇ ਜਾਣਗੇ। ਇਸ ਮੌਕੇ ਸੀਨੀਅਰ ਆਗੂ ਹਰਜਿੰਦਰ ਕੌਰ, ਜਸਵੀਰ ਕੌਰ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …