Nabaz-e-punjab.com

ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਤੰਬਾਕੂ ਤੇ ਹੋਰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ

ਨਸ਼ਿਆਂ ਦਾ ਸੇਵਨ ਕਰਨ ਨਾਲ ਨਰਕ ਬਣ ਜਾਂਦੀ ਹੈ ਮਨੁੱਖ ਦੀ ਜ਼ਿੰਦਗੀ: ਕੇਸਰ

ਵਿਦਿਆਰਥੀਆਂ ਨੇ ਸ਼ਹਿਰ ਵਾਸੀਆਂ ਨੂੰ ਦਿੱਤਾ ਨਸ਼ਾ ਮੁਕਤ ਜ਼ਿੰਦਗੀ ਜਿਊਣ ਦਾ ਸੁਨੇਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਦਸੰਬਰ:
ਇੱਥੋਂ ਦੇ ਆਸ਼ਮਾ ਇੰਟਰਨੈਸ਼ਨਲ ਸਕੂਲ ਸੈਕਟਰ-70 ਵੱਲੋਂ ਸ਼ਹਿਰ ਵਾਸੀਆਂ ਨੂੰ ਤੰਬਾਕੂ ਅਤੇ ਹੋਰਨਾਂ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਅੱਜ ਸਥਾਨਕ ਫੇਜ਼-7 ਦੀ ਮਾਰਕੀਟ ਸਮੇਤ ਰਿਹਾਇਸ਼ੀ ਇਲਾਕਿਆਂ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿੱਚ ਤੰਬਾਕੂ ਅਤੇ ਹੋਰ ਨਸ਼ਿਆਂ ਦੇ ਸੇਵਨ ਕਰਨ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਤਖ਼ਤੀਆਂ ਫੜੀਆਂ ਹੋਈਆਂ ਹਨ। ਵਿਦਿਆਰਥੀਆਂ ਨੇ ਸ਼ਹਿਰ ਵਾਸੀਆਂ ਨੂੰ ਨਸ਼ਾ ਮੁਕਤ ਜ਼ਿੰਦਗੀ ਜਿਊਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਘਰੇਲੂ ਹਿੰਸਾ ਦਾ ਮੁੱਖ ਕਾਰਨ ਨਸ਼ੇ ਹਨ।
ਇਸ ਤੋਂ ਪਹਿਲਾਂ ਸਕੂਲ ਵਿੱਚ ਤੰਬਾਕੂਨੋਸ਼ੀ ਵਿਰੁੱਧ ਜਾਗਰੂਕਤਾ ਰੋਜ਼ਾ ਸੈਮੀਨਾਰ ਕੀਤਾ ਗਿਆ। ਇਸ ਮੌਕੇ ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਆਈਏਐੱਸ (ਸੇਵਾਮੁਕਤ) ਜੇ.ਐੱਸ. ਕੇਸਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਇਸ ਗੰਭੀਰ ਮੁੱਦੇ ’ਤੇ ਚਰਚਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਵਿਸ਼ਵ ਪੱਧਰ ’ਤੇ ਹਰੇਕ ਸਾਲ ਲੱਖਾਂ ਲੋਕ ਤੰਬਾਕੂਨੋਸ਼ੀ ਕਾਰਨ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ। ਜਦਕਿ ਭਾਰਤ ਵਿੱਚ ਇਹ ਗਿਣਤੀ ਅੌਸਤਨ 10 ਲੱਖ ਲੋਕ ਮੌਤ ਦੀ ਨੀਂਦ ਸੌ ਜਾਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਿਗਰਟ, ਬੀੜੀ, ਪਾਨ ਮਸਾਲਾ, ਗੁੱਟਖਾ ਜਿਹੇ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਨਸ਼ਿਆਂ ਦਾ ਸੇਵਨ ਕਰਨ ਨਾਲ ਮਨੁੱਖ ਦੀ ਜ਼ਿੰਦਗੀ ਨਰਕ ਬਣ ਜਾਂਦੀ ਹੈ।
ਇਸ ਤੋਂ ਪਹਿਲਾਂ ਸਕੂਲ ਦੀ ਪਿੰ੍ਰਸੀਪਲ ਸੂਚੀ ਗਰੋਵਰ ਨੇ ਕਿਹਾ ਕਿ ਹੁਣ ਤੱਕ ਹੋਏ ਅਧਿਆਨਾਂ ਤੋਂ ਇਹ ਪਤਾ ਲੱਗਾ ਹੈ ਕਿ ਨਿਕੋਟੀਨ ਖੂਨ ਵਿੱਚ ਸਿਰਫ਼ 5 ਸਕਿੰਟਾਂ ਵਿੱਚ ਅਸਰ ਕਰ ਜਾਂਦਾ ਹੈ। ਇਸ ਨਾਲ ਦਿਲ ਦੀ ਧੜਕਣ ਤੇਜ਼ ਹੋਣਾ, ਬਲੱਡ ਪ੍ਰੈਸ਼ਰ, ਕੈਂਸਰ, ਸੁੰਘਣ ਅਤੇ ਸੁਆਦ ਦੀ ਭਾਵਨਾ ਦਾ ਖ਼ਤਮ ਹੋਣਾ, ਦੰਦ ਅਤੇ ਉਂਗਲੀਆਂ ਦਾ ਪੀਲਾ ਹੋਣਾ ਸਮੇਤ ਹੋਰ ਕਈ ਬਿਮਾਰੀਆਂ ਹੌਲੀ ਹੌਲੀ ਚਿੰਬੜ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਥਾਂ-ਥਾਂ ’ਤੇ ਖੁੱਲ੍ਹੇ ਹੁੱਕਾ ਬਾਰ ਵੀ ਇਸੇ ਕੜੀ ਦਾ ਹਿੱਸਾ ਹਨ। ਅਜਿਹੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸੈਮੀਨਾਰ ਦੇ ਅਖੀਰ ਵਿੱਚ ਸਕੂਲ ਦੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੇ ਤੰਬਾਕੂ ਦੀ ਕਿਸੇ ਵੀ ਸੂਰਤ ਵਿੱਚ ਵਰਤੋਂ ਨਾ ਕਰਨ ਬਾਰੇ ਸਹੁੰ ਚੁੱਕੀ ਅਤੇ ਆਪਣੇ ਆਸ ਪਾਸ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕਰਨ ਦਾ ਪ੍ਰਣ ਲਿਆ।

Load More Related Articles
Load More By Nabaz-e-Punjab
Load More In Awareness/Campaigns

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…