ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦੇ ਸਪੈਸ਼ਲ ਇਨਵਾਇਟੀ ਮੈਂਬਰ ਬਣੇ ਅਸ਼ੋਕ ਝਾਅ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ:
ਭਾਜਪਾ ਦੇ ਜ਼ਿਲ੍ਹਾ ਸਕੱਤਰ ਅਤੇ ਸਾਬਕਾ ਕੌਂਸਲਰ ਅਸ਼ੋਕ ਝਾਅ ਨੂੰ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦਾ ਸਪੈਸ਼ਲ ਇਨਵਾਇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਅਸ਼ੋਕ ਝਾਅ ਨੂੰ ਪਾਰਟੀ ਦੀ ਸੂਬਾ ਕਾਰਜਕਾਰਨੀ ਦਾ ਸਪੈਸ਼ਲ ਇਨਵਾਇਟੀ ਮੈਂਬਰ ਬਣਾਏ ਜਾਣ ’ਤੇ ਪਾਰਟੀ ਦੇ ਸੂਬਾ ਸਹਿ ਖਜਾਨਚੀ ਸੁਖਵਿੰਦਰ ਸਿੰਘ ਗਲਡੀ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਅਸ਼ੋਕ ਝਾਅ ਪਿਛਲੇ ਕਈ ਦਹਾਕਿਆਂ ਤੋਂ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਂਦੀ ਹੈ, ਉਹ ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹਨ।
ਇਸ ਮੌਕੇ ਅਸ਼ੋਕ ਝਾਅ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਮਾਣ ਸਤਿਕਾਰ ਬਖ਼ਸ਼ਿਆ ਗਿਆ ਹੈ। ਉਹ ਉਸ ਲਈ ਪਾਰਟੀ ਹਾਈ ਕਮਾਂਡ ਦੇ ਤਹਿ ਦਿਲੋਂ ਧੰਨਵਾਦੀ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਇੱਥੇ ਜ਼ਿਕਰਯੋਗ ਹੈ ਕਿ ਅਸ਼ੋਕ ਝਾਅ ਨੇ 2014 ਵਿੱਚ ਭਾਜਪਾ ਦੀ ਟਿਕਟ ’ਤੇ ਨਗਰ ਨਿਗਮ ਦੀ ਚੋਣ ਲੜੀ ਸੀ ਅਤੇ ਜੇਤੂ ਰਹੇ ਸਨ। ਉਨ੍ਹਾਂ ਦਾ ਭਾਜਪਾ ਵਰਕਰਾਂ ਨਾਲ ਚੰਗਾ ਰਸੂਖ ਹੈ ਅਤੇ ਉਹ ਪਿਛਲ ਲੰਮੇ ਸਮੇਂ ਤੋਂ ਭਾਜਪਾ ਨਾਲ ਜੁੜੇ ਹੋਏ ਹਨ। ਉਨ੍ਹਾਂ ਵੱਲੋਂ ਜ਼ਿਲ੍ਹਾ ਮੁਹਾਲੀ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਵਧੀਆ ਤਾਲਮੇਲ ਕਾਇਮ ਕੀਤਾ ਹੋਇਆ ਹੈ ਅਤੇ ਮੁਹਾਲੀ ਦੇ ਨਾਲ ਨਾਲ ਖਰੜ ਅਤੇ ਡੇਰਾਬੱਸੀ ਹਲਕੇ ਵਿੱਚ ਵੀ ਉਨ੍ਹਾਂ ਦਾ ਚੰਗਾ ਆਧਾਰ ਹੈ। ਇਸ ਮੌਕੇ ਮਹਾਬੀਰ ਸਿੰਘ ਢਿੱਲੋਂ ਅਤੇ ਵਿਸ਼ਾਲ ਸ਼ਰਮਾ ਵੀ ਹਾਜ਼ਰ ਸਨ।

Load More Related Articles

Check Also

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 10 ਅਪਰੈਲ: ਇੱਥੋ…