Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਏਐਸਆਈ ਤਰਲੋਕ ਚੰਦ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਕਬਰਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਏ.ਐਸ.ਆਈ. ਤਰਲੋਕ ਚੰਦ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਥਾਣੇਦਾਰ ਨੂੰ ਸ਼ਿਕਾਇਤ ਕਰਤਾ ਜਸਪਾਲ ਸਿੰਘ ਵਾਸੀ ਪਿੰਡ ਪੱਕੀ ਟਿੱਬੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ’ਤੇ ਫੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਹੋਈ ਲੜਾਈ ਦੇ ਸਬੰਧ ਵਿਚ ਦੂਸਰੀ ਧਿਰ ਖਿਲਾਫ ਕਾਰਵਾਈ ਕਰਨ ਬਦਲੇ ਦੋਸ਼ੀ ਏ.ਐਸ.ਆਈ. ਵੱਲੋਂ 5 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ